Punjab Nagar Nigam Chunav: ਪੰਜਾਬ ਵਿੱਚ ਪੰਜ ਨਗਰ ਨਿਗਮਾਂ ਤੇ 41 ਨਗਰ ਕੌਂਸਲਾਂ ਲਈ ਵੋਟਿੰਗ ਸ਼ੁਰੂ, ਸੱਤਾ ਦਾ ਸੈਮੀਫਾਈਨਲ ਕੌਣ ਕਰੇਗਾ ਫਤਿਹ ?
Punjab Nagar Nigam Election: ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਨਗਰ ਨਿਗਮ, 41 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਅੱਜ ਵੋਟਾਂ ਪੈਣਗੀਆਂ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਨਤੀਜੇ ਸ਼ਾਮ ਨੂੰ ਹੀ ਐਲਾਨ ਦਿੱਤੇ ਜਾਣਗੇ।
Punjab Nagar Nigam Election: ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਦਰਅਸਲ ਇਹ ਚੋਣਾਂ ਅੰਮ੍ਰਿਤਸਰ, ਲੁਧਿਆਣਾ, ਫ਼ਗਵਾੜਾ, ਜਲੰਧਰ ਤੇ ਪਟਿਆਲਾ ਵਿਖੇ ਹੋਣਗੀਆਂ। ਇੱਥੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਵੋਟਿੰਗ ਪ੍ਰਕਿਰਿਆ ਚੱਲੇਗੀ ਅਤੇ ਫਿਰ ਸ਼ਾਮ ਨੂੰ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਇਸ ਦੌਰਾਨ ਆਪਣੇ ਨਾਲ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਹੈ ਅਤੇ ਡੀਸੀ ਆਪਣੇ ਜ਼ਿਲ੍ਹਿਆਂ ਵਿੱਚ ਆਪਣੇ ਪੱਧਰ ’ਤੇ ਹਥਿਆਰ ਇਕੱਠੇ ਕਰਨ ਦਾ ਫੈਸਲਾ ਕਰਨਗੇ। ਨਗਰ ਨਿਗਮ ਲਈ 381 ਵਾਰਡਾਂ ਲਈ ਚੋਣਾਂ ਹੋਣਗੀਆਂ।
ਕੁੱਲ ਕਿੰਨੇ ਵੋਟਰ ?
ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ, 32 ਹਜ਼ਾਰ ਵੋਟਰ ਹਨ। ਜਿਨ੍ਹਾ ਵਿੱਚ 19 ਲੱਖ, 55 ਹਜ਼ਾਰ ਮਰਦ ਵੋਟਰ ਹਨ, 17 ਲੱਖ, 75 ਹਜ਼ਾਰ ਔਰਤਾਂ ਵੋਟਰ ਹਨ।
ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ, ਜਦਕਿ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ। ਪੰਜਾਬ ਰਾਜ ਚੋਣ ਕਮਿਸ਼ਨ ਨੇ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ।
ਨਗਰ ਨਿਗਮਾਂ ਦੇ 381 ਵਾਰਡ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ 598 ਵਾਰਡ ਹਨ। ਕੁੱਲ 1,609 ਪੋਲਿੰਗ ਸਥਾਨਾਂ ਵਿੱਚ 3,809 ਪੋਲਿੰਗ ਬੂਥ ਹਨ। ਇਨ੍ਹਾਂ ਵਿੱਚੋਂ 344 ਪੋਲਿੰਗ ਸਥਾਨਾਂ ਦੀ ਪਛਾਣ ਅਤਿ ਸੰਵੇਦਨਸ਼ੀਲ ਅਤੇ 665 ਸੰਵੇਦਨਸ਼ੀਲ ਵਜੋਂ ਕੀਤੀ ਗਈ ਹੈ। ਪੁਲਿਸ ਵਿਭਾਗ ਦੇ ਕੁੱਲ 21,500 ਜਵਾਨ ਅਤੇ ਹੋਮ ਗਾਰਡ ਜਵਾਨਾਂ ਨੂੰ ਤਾਇਨਾਤ ਕੀਤਾ ਜਾਵੇਗਾ।
नवीनतम अद्यतन
ਵਾਰਡ 34 ਵਿੱਚ ਭਾਜਪਾ ਉਮੀਦਵਾਰ ਨੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ
ਭਾਜਪਾ ਆਗੂ ਜੈ ਇੰਦਰ ਕੌਰ ਆਪਣੇ ਸਮਰਥਕਾਂ ਸਮੇਤ ਪਟਿਆਲਾ ਦੇ ਵਾਰਡ ਨੰਬਰ 40 ਵਿੱਚ ਪਹੁੰਚ ਗਈ ਹੈ। ਸਵੇਰੇ ਵੋਟਿੰਗ ਤੋਂ ਪਹਿਲਾਂ ਇੱਥੇ ਝੜਪ ਹੋ ਗਈ। ਜੈਇੰਦਰ ਕੌਰ ਨੇ ਕਿਹਾ ਕਿ ਸਾਡੇ ਉਮੀਦਵਾਰ ਦਾ ਫੋਨ ਆਇਆ ਹੈ। ਲੋਕ ਬਾਹਰੋਂ ਇੱਟਾਂ ਅਤੇ ਤਲਵਾਰਾਂ ਲੈ ਕੇ ਆਏ ਸਨ। ਜਿੱਥੇ ਬੂਥ ਬਣਾਏ ਜਾਣੇ ਸਨ। ਉਥੇ ਇੱਟਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਬੀਐਸਐਫ ਦਾ ਇੱਕ ਜਵਾਨ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।
ਪਟਿਆਲਾ ਦੇ ਵਾਰਡ ਨੰਬਰ 34 ਵਿੱਚ ਵੀ ਹੰਗਾਮਾ ਹੋਇਆ ਹੈ। ਬੀਜੇਪੀ ਉਮੀਦਵਾਰ ਸੁਸ਼ੀਲ ਨਈਅਰ ਨੇ ਖੁਦ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਰੋਕ ਲਿਆ। ਪੁਲਿਸ ਉਨ੍ਹਾਂ ਨੂੰ ਵੀ ਆਪਣੇ ਨਾਲ ਲੈ ਗਈ। ਉਨ੍ਹਾਂ ਦਾ ਦੋਸ਼ ਸੀ ਕਿ ਉਥੇ ਕੁਝ ਲੋਕ ਜਾਅਲੀ ਵੋਟਾਂ ਪਾ ਰਹੇ ਹਨ। ਮੌਕੇ 'ਤੇ ਐਂਬੂਲੈਂਸ ਵੀ ਪਹੁੰਚ ਗਈ ਹੈ। ਭਾਜਪਾ ਆਗੂ ਜੈਇੰਦਰ ਕੌਰ ਵੀ ਮੌਕੇ ’ਤੇ ਪਹੁੰਚ ਗਏ ਹਨ।
ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਪੋਲਿੰਗ ਬੂਥ ’ਤੇ ਕੈਮਰੇ ਲਾਏ ਗਏ ਹਨ। ਤੁਹਾਡੇ ਜੋ ਵੀ ਦੋਸ਼ ਹਨ, ਆਪਣੀ ਸ਼ਿਕਾਇਤ ਲਿਖਤੀ ਰੂਪ ਵਿੱਚ ਦਿਓ। ਕਾਰਵਾਈ ਕੀਤੀ ਜਾਵੇਗੀ।
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਗ ਨੇ ਵਾਰਡ ਨੰਬਰ 59 ਤੋਂ ਆਪਣੀ ਵੋਟ ਦਾ ਕੀਤਾ ਇਸਤੇਮਾਲ
ਅੰਮ੍ਰਿਤਸਰ ਵਿੱਚ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਅੰਮ੍ਰਿਤਸਰ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰਾਂ ਨੂੰ ਵੋਟ ਕਰ ਰਹੇ ਹਨ। ਜਿਸ ਦੇ ਚਲਦੇ ਭਾਜਪਾ ਦੇ ਰਾਸ਼ਟਰੀ ਜਰਨਲ ਸਕੱਤਰ ਤਰੁਣ ਚੁੱਗ ਨੇ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਹਾਥੀ ਗੇਟ ਵਿਖੇ ਵਾਰਡ ਨੰਬਰ 59 ਤੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਬੂਥ ਨੰਬਰ 06 ਤੇ ਜਾ ਕੇ ਵੋਟ ਕੀਤੀ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਉਹਨਾਂ ਨੇ ਕਿਹਾ ਕਿ ਮੈਂ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਅੱਜ ਦੇ ਦਿਨ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਤਾਂ ਜੋ ਲੋਕ ਆਪਣਾ ਪਸੰਦੀ ਦਾ ਉਮੀਦਵਾਰ ਕੌਂਸਲਰ ਬਣ ਸਕਣ ਤੇ ਓਹ ਵਿਅਕਤੀ ਆਪਣੇ ਵਾਰਡ ਦੀ ਸੇਵਾ ਕਰ ਸਕੇ। ਇਸ ਦੇ ਨਾਲ ਹੀ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਨੇਤਾ ਤਰੁਣ ਚੁੱਗ ਵੱਲੋਂ ਪੰਜਾਬ ਸਰਕਾਰ ਤੇ ਸ਼ਬਦੀ ਹਮਲੇ ਕੀਤੇ ਗਏ ਉਹਨਾਂ ਕਿਹਾ ਕਿ ਆਏ ਦਿਨ ਹੀ ਅੰਮ੍ਰਿਤਸਰ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੇ ਵਿੱਚ ਅਤੇ ਅੱਜ ਗੁਰਦਾਸਪੁਰ ਦੇ ਵਿੱਚ ਬਲਾਸਟ ਹੋਣ ਦਾ ਮਾਮਲਾ ਸਾਹਮਣੇ ਆਇਆ ਜੋ ਕਿ ਪੰਜਾਬ ਸਰਕਾਰ ਲਈ ਸ਼ਰਮਨਾਕ ਗੱਲ ਹੈ।
ਸੁਖਮਿੰਦਰ ਸਿੰਘ ਵਾਰਡ ਨਬਰ 11 ਤੋਂ ਅਕਾਲੀ ਦਲ ਦੇ ਉਮੀਦਵਾਰ ਚੜਿਆ ਟੈਂਕੀ ਤੇ
ਕਾਂਗਰਸੀ ਸੰਸਦ ਗੁਰਜੀਤ ਸਿੰਘ ਔਜਲਾ ਨੇ ਵੀ ਕੀਤਾ ਆਪਣੀ ਵੋਟ ਦਾ ਇਸਤੇਮਾਲ ਆਪਣੇ ਪਰਿਵਾਰ ਸਮੇਤ ਬੂਥ ਨੰਬਰ 10 ਤੇ ਪਾਈ ਵੋਟ ਸਾਂਸਦ ਗੁਰਜੀਤ ਔਜਲਾ ਨੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ
- ਅੰਮ੍ਰਿਤਸਰ ਦੇ ਵਾਰਡ ਨੰਬਰ 85 'ਚ ਇੱਕ ਆਜ਼ਾਦ ਕੈਂਡੀਡੇਟ ਅਤੇ ਵਰਕਰਾਂ ਵਿਚਾਲੇ ਹੋਈ ਤੂੰਤੂ ਮੈਂ ਮੈਂਕਾਂਗਰਸ ਅਤੇ ਆਜ਼ਾਦ ਉਮੀਦਵਾਰ ਵਿਚਾਲੇ ਹੋਈ ਤਿੱਖੀ ਨੋਕ ਝੋਕ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਇੱਕ ਹਥਿਆਰਬੰਦ ਵਿਅਕਤੀ ਨੂੰ ਕੀਤਾ ਕਾਬੂ ਬੂਥ ਦੇ ਬਾਹਰ ਪਿਸਤੌਲ ਲੈ ਕੇ ਪਹੁੰਚਿਆ ਸੀ ਪ੍ਰਾਈਵੇਟ PSO
ਹੰਡਿਆਇਆ ਵਿੱਚ ਰਾਤ 9 ਵਜੇ ਤੱਕ 17.8% ਵੋਟਿੰਗ ਹੋਈ
ਨਗਰ ਪੰਚਾਇਤ ਹੰਡਿਆਇਆ ਵਿੱਚ ਰਾਤ 9 ਵਜੇ ਤੱਕ 17.8 ਫੀਸਦੀ ਵੋਟਿੰਗ ਹੋਈਸਵੇਰੇ 9 ਵਜੇ ਤੱਕ ਅੰਮ੍ਰਿਤਸਰ ਵਿੱਚ ਔਸਤਨ 9%, ਅਜਨਾਲਾ ਵਿੱਚ 12% ਬਾਬਾ ਬਕਾਲਾ ਸਾਹਿਬ ਵਿੱਚ 9.5 ਫੀਸਦੀ ਮਤਦਾਨ ਹੋਇਆ ਹੈ
ਮਹਿੰਦਰ ਭਗਤ ਦੇ ਪਿਤਾ ਸਾਬਕਾ ਕੈਬਨਟ ਮੰਤਰੀ ਭਗਤ ਚੁੰਨੀ ਲਾਲ ਵੋਟ ਪਾਉਣ ਲਈ ਆਏ
ਹੁਸ਼ਿਆਰਪੁਰ ਦੇ ਤਿੰਨ ਵਾਰਡਾਂ 'ਚ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ ਕਾਰਨ ਵਾਰਡ ਨੰਬਰ 6 ਦੇ ਪੋਲਿੰਗ ਬੂਥ 'ਤੇ ਉਮੀਦਵਾਰਾਂ ਵਿੱਚ ਤਿੱਖੀ ਬਹਿਸ ਹੋਈ ਹੈ, ਜਿਸ ਕਾਰਨ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਪੋਲਿੰਗ ਬੂਥ ਦੇ ਕੋਲ ਖੜ੍ਹੇ ਸੀ, ਆਖਿਰ ਜਿੰਪਾ ਵੋਟਰਾਂ ਨਾਲ ਗੱਲ ਕਰਕੇ ਵੋਟਰਾਂ ਨੂੰ ਆਪਣੇ ਵੱਲ ਖਿੱਚ ਰਹੇ ਸੀ, ਜੋ ਕਿ ਗਲਤ ਹੈ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਪਾਰਟੀਆਂ ਨੂੰ ਬੂਥ ਤੋਂ ਬਾਹਰ ਕੱਢ ਦਿੱਤਾ।
ਮਾਨਸਾ ਦੇ ਕਸਬਾ ਸਰਦੂਲਗੜ੍ਹ ਅਤੇ ਭੀਖੀ ਵਿੱਚ ਨਗਰ ਪੰਚਾਇਤ ਚੋਣਾਂ ਲਈ ਲੋਕ ਵੋਟਾਂ ਪਾਉਣ ਲਈ ਆ ਰਹੇ ਹਨ, ਜਿਸ ਲਈ ਭੀਖੀ ਦੇ 13 ਵਾਰਡਾਂ ਲਈ 14 ਬੂਥ ਬਣਾਏ ਗਏ ਹਨ, ਜਦਕਿ ਹੁਣ ਤੱਕ ਵੋਟਾਂ ਪੈਣ ਦੀ ਰਫ਼ਤਾਰ ਮੱਠੀ ਚੱਲ ਰਹੀ ਹੈ ਪਰ ਲੋਕ ਸ਼ਾਂਤੀਪੂਰਵਕ ਵੋਟਾਂ ਪਾ ਰਹੇ ਹਨ। ਇਸ ਮੌਕੇ ਹਲਕਾ ਵਿਧਾਇਕ ਡਾ: ਵਿਜੇ ਸਿੰਗਲਾ ਨੇ ਵਾਰਡ ਦੇ ਸੇਵਾਦਾਰ ਬਣ ਕੇ ਕਿਹਾ ਕਿ ਕਿਸੇ ਨਾਲ ਕੋਈ ਝਗੜਾ ਨਹੀਂ ਹੋਵੇਗਾ |
ਹੁਸ਼ਿਆਰਪੁਰ ਦੇ ਤਿੰਨ ਵਾਰਡਾਂ 'ਚ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ ਕਾਰਨ ਵਾਰਡ ਨੰਬਰ 6 ਦੇ ਪੋਲਿੰਗ ਬੂਥ 'ਤੇ ਉਮੀਦਵਾਰਾਂ ਨੇ ਆਪਸ 'ਚ ਗੱਲਬਾਤ ਕੀਤੀ
- ਰਵਨੀਤ ਸਿੰਘ ਬਿੱਟੂ ਦਾ ਟਵੀਟਪੰਜਾਬ ਦੀ ਭਲਾਈ, ਵਿਕਾਸ, ਅਤੇ ਨਵੀਂ ਦਿਸ਼ਾ ਦੇਣ ਲਈ, ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਆਪਣੀ ਕੀਮਤੀ ਵੋਟ ਪਾ ਕੇ ਸਫਲ ਬਣਾਉਣ ਦੀ ਕ੍ਰਿਪਾ ਕਰਨੀ ਜੀ। ਤੁਹਾਡੀ ਵੋਟ ਪੰਜਾਬ ਦੇ ਭਵਿੱਖ ਨੂੰ ਮਜਬੂਤ ਅਤੇ ਸੁਰੱਖਿਅਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
Nagar Nigam Election: ਬਰੀਵਾਲਾ ਨਗਰ ਪੰਚਾਇਤ ਦੇ 11 ਵਾਰਡਾਂ 'ਚ ਚੋਣ ਪ੍ਰਕਿਰਿਆ ਸ਼ੁਰੂ - 11 ਪੋਲਿੰਗ ਬੂਥ ਬਣਾਏ ਗਏ - 38 ਉਮੀਦਵਾਰ ਚੋਣ ਮੈਦਾਨ 'ਚ - 9 ਵਜੇ ਤੱਕ 27% ਵੋਟਿੰਗ
ਮਾਨਸਾ ਨਗਰ ਚੋਣ ਪੋਲਿੰਗ 09:00 ਵਜੇ ਭੀਖੀ - 11.8%
ਸਰਦੂਲਗੜ੍ਹ-15.31%ਚੋਣਾਂ ਤੋਂ ਕੁਝ ਘੰਟੇ ਪਹਿਲਾਂ ਅਜਨਾਲਾ ਸ਼ਹਿਰ ਅੰਦਰ ਚੱਲੀਆਂ ਗੋਲੀਆਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਥਾਰ ਗੱਡੀ ਨੂੰ ਬਣਾਇਆ ਨਿਸ਼ਾਨਾ ਫਿਲਹਾਲ ਗੱਡੀ ਵਿੱਚ ਬੈਠੇ ਨੌਜਵਾਨ ਵਾਲ ਵਾਲ ਬਚੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
Punjab Nagar Nigam Chunav: ਲੁਧਿਆਣਾ ਦੇ ਹਲਕਾ ਕੇਂਦਰੀ ਵਿੱਚ ਵਿਧਾਇਕ ਸ਼ੋਕ ਪਰਾਸ਼ਰ ਪੱਪੀ ਵੱਲੋਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਗਿਆ ਉਹਨਾਂ ਨੇ ਕਿਹਾ ਕਿ ਸੰਵਿਧਾਨ ਦੇ ਵਿੱਚ ਵੋਟ ਦਾ ਅਧਿਕਾਰ ਹਰ ਵਿਅਕਤੀ ਨੂੰ ਕਰਨਾ ਚਾਹੀਦਾ ਉਹਨਾਂ ਨੇ ਕਿਹਾ ਬੜੇ ਸਾਫ ਸੁਥਰੇ ਢੰਗ ਨਾਲ ਚੋਣਾਂ ਹੋ ਰਹੀਆਂ ਨੇ ਅਤੇ ਪੰਜਾਬ ਦੀ ਸਰਕਾਰ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਸੀ ਉਹਨਾਂ ਨਾਲ ਪੂਰਾ ਕੀਤਾ ਗਿਆ ਹੈ ਜਿਨਾਂ ਨੂੰ ਲੈ ਕੇ ਉਹ ਲੋਕਾਂ ਦੀ ਜਨਤਾ ਦੀ ਕਚਹਿਰੀ ਵਿੱਚ ਗਏ ਨੇ ਤੇ ਜਨਤਾ ਜਰੂਰ ਉਨਾਂ ਨੇ ਜੋ ਵਿਕਾਸ ਦੇ ਕੰਮ ਕੀਤੇ ਨੇ ਉਹਨਾਂ ਦੇ ਅਧਾਰ ਤੇ ਵੋਟ ਦੇਵੇਗੀ।
Punjab Ludhiana Municipal Elections Voting : ਵਿਧਾਇਕ ਅਸ਼ੋਕ ਪੱਪੀ ਆਪਣੀ ਪਤਨੀ ਨਾਲ ਵੋਟ ਪਾਉਣ ਆਏ ਤਾਂ ਪ੍ਰਸ਼ਾਸਨ ਨੇ ਉਨ੍ਹਾਂ ਦਾ ਫ਼ੋਨ ਬਾਹਰ ਰੱਖਿਆ।
Election Voting: ਨਗਰ ਕੌਂਸਲ ਅਮਲੋਹ ਦੀਆਂ ਚੋਣਾਂ ਦੀ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ
ਫਤਿਹਗੜ੍ਹ ਸਾਹਿਬ ਦੇ ਨਗਰ ਕੌਂਸਲ ਅਮਲੋਹ ਦੀਆਂ ਚੋਣਾਂ ਦੀ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ ਜਿਸ ਦੇ ਸਬੰਧੀ ਵੋਟਾਂ ਦੇ ਵਿੱਚ ਵੀ ਭਾਰੀ ਉਤਸਾਹ ਦੇਖਣ ਨੂੰ ਪਾਇਆ ਗਿਆ ਕਿਉਂਕਿ ਸਵੇਰ ਤੋਂ ਹੀ ਪੋਲਿੰਗ ਬੂਥਾਂ ਤੇ ਲੋਕ ਵੋਟ ਪਾਉਣ ਲਈ ਪਹੁੰਚੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਰਿਟਰਨਿੰਗ ਅਫਸਰ ਮਨਜੀਤ ਸਿੰਘ ਰਾਜਲਾ ਨੇ ਦੱਸਿਆ ਕਿ ਨਗਰ ਕੌਂਸਲ ਅਮਲੋਹ ਦੇ ਅਧੀਨ ਆਉਣ ਵਾਲੀਆਂ 13 ਵਾਰਡਾਂ ਦੇ ਵਿੱਚ ਅੱਜ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ ਜੋ ਕਿ ਸ਼ਾਮ ਦੇ 4 ਵਜੇ ਤੱਕ ਹੋਵੇਗੀ ਉਹਨਾਂ ਨੇ ਦੱਸਿਆ ਕਿ ਸ਼ਹਿਰ ਵਿੱਚ 13 ਬੂਥ ਬਣਾਏ ਗਏ ਹਨ। ਜਿੱਥੇ ਲੋਕ ਅਮਲੋਹ 11534 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਉੱਥੇ ਹੀ ਉਹਨਾਂ ਨੇ ਦੱਸਿਆ ਕਿ ਸ਼ਾਮ ਨੂੰ ਪੋਲਿੰਗ ਬੂਥਾਂ ਤੇ ਹੀ ਚੋਣਾਂ ਦਾ ਰਿਜ਼ਲਟ ਘੋਸ਼ਿਤ ਕੀਤਾ ਜਾਵੇਗਾ।
ਅਮਨ ਅਰੋੜਾ ਦਾ ਟਵੀਟ
ਲੋਕਤੰਤਰ ਦੀ ਸਭ ਤੋਂ ਹੇਠਲੀ ਪਰ ਸਭ ਤੋਂ ਮਜ਼ਬੂਤ ਨੀਂਹ ਮਿਉਂਸੀਪਲ ਚੋਣਾਂ ਅੱਜ ਸਮੁੱਚੇ ਪੰਜਾਬ ਵਿੱਚ ਹੋ ਰਹੀਆਂ ਹਨ। ਮੇਰੀ ਸਮੁੱਚੇ ਪੰਜਾਬ ਦੇ ਸ਼ਹਿਰ ਨਿਵਾਸੀ ਵੋਟਰਾਂ ਨੂੰ ਅਪੀਲ ਹੈ ਕਿ ਆਪਣੇ ਇਸ ਅਧਿਕਾਰ ਦੀ ਵਰਤੋਂ ਵੱਧ ਚੜ ਕੇ ਪੂਰੇ ਅਮਨ-ਅਮਾਨ ਨਾਲ ਕਰੋ ਤਾਂ ਕਿ ਸ਼ਹਿਰੀ ਖੇਤਰਾਂ ਦੇ ਹੋਣ ਜਾ ਰਹੇ ਵਿਕਾਸ ਦਾ ਤੁਸੀਂ ਖ਼ੁਦ ਹਿੱਸਾ ਬਣ ਸਕੋਂ ।
Punjab Nagar Nigam Chunav: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਗਰ ਕੌਂਸਲ ਅਮਲੋਹ ਦੀਆਂ ਚੋਣਾਂ ਦੀ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ ਜਿਸ ਦੇ ਸਬੰਧੀ ਵੋਟਾਂ ਦੇ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਪਾਇਆ ਗਿਆ ਕਿਉਂਕਿ ਸਵੇਰ ਤੋਂ ਹੀ ਪੋਲਿੰਗ ਬੂਥਾਂ ਤੇ ਲੋਕ ਵੋਟ ਪਾਉਣ ਲਈ ਪਹੁੰਚੇ।
ਬਟਾਲਾ ਵਿੱਚ ਜ਼ਿਮਣੀ ਚੋਣ
ਪੰਜਾਬ ਦੇ ਵਿੱਚ ਨਗਰ ਨਿਗਮ ਦੀਆਂ ਵੋਟਾਂ ਪਾਉਣ ਦਾ ਦਿਨ ਹੈ। ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ ਬਟਾਲਾ ਦੀ ਵਾਰਡ ਨੰਬਰ 24 ਦੇ ਵਿੱਚ ਜਿਮਣੀ ਚੋਣ ਹੋ ਰਹੀ ਹੈ ਇੱਥੇ ਵੀ ਸਵੇਰੇ 7 ਵਜੇ ਤੋਂ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਜੋ ਸ਼ਾਮ 4 ਵਜੇ ਤੱਕ ਚੱਲੇਗਾ 4 ਵਜੇ ਤੋਂ ਬਾਅਦ ਵੋਟਾਂ ਪਾਉਣ ਦਾ ਕੰਮ ਸਮਾਪਤ ਹੋਣ ਮਗਰੋਂ ਨਾਲ ਹੀ ਨਤੀਜੇ ਆ ਜਾਣਗੇ।ਬਟਾਲਾ ਵਿੱਚ ਜ਼ਿਮਣੀ ਚੋਣ ਹੋਣ ਦਾ ਕਾਰਨ ਹੈ ਕਿ ਇੱਥੇ ਜੋ ਕੌਂਸਲਰ ਸਨ ਉਹਨਾਂ ਦਾ ਦੇਹਾਂਤ ਹੋ ਗਿਆ ਸੀ ਜਿਸ ਦੀ ਵਜਹ ਕਰਕੇ ਇਥੇ ਜ਼ਿਮਣੀ ਚੋਣ ਹੋ ਰਹੀ ਇਸ ਜ਼ਿਮਣੀ ਚੋਣ ਦੇ ਵਿੱਚ ਸੱਤਾਧਿਰ ਪਾਰਟੀ ਆਮ ਆਦਮੀ ਪਾਰਟੀ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੀ ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਨੇ ਕਾਂਗਰਸ ਦੇ ਉਮੀਦਵਾਰ ਵੱਲੋਂ ਪਹਿਲਾਂ ਹੀ ਕਾਗਜ ਵਾਪਸ ਲੈ ਲਏ ਗਏ ਨੇ
ਪਟਿਆਲਾ ਅਤੇ ਮੋਗਾ ਦੇ ਧਰਮਕੋਟ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਹੋਈਆਂ ਬੇਨਿਯਮੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹੁਣ ਪਟਿਆਲਾ ਦੇ 7 ਵਾਰਡਾਂ ਅਤੇ ਧਰਮਕੋਟ ਦੇ 8 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਐਡਵੋਕੇਟ ਜਨਰਲ ਨੇ ਮਾਣਹਾਨੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਦਿੱਤੀ। ਪਟਿਆਲਾ ਦੇ ਵਾਰਡ ਨੰਬਰ 1, 32, 33, 36, 41, 48 ਅਤੇ 50 ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਜਦੋਂ ਕਿ ਧਰਮਕੋਟ ਦੇ ਵਾਰਡ ਨੰਬਰ 1, 2, 3, 4, 9, 10, 11 ਅਤੇ 13 ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
Punjab Nagar Nigam Chunav: ਨਾਭਾ ਵਿਖੇ ਛੇ ਨੰਬਰ ਵਾਰਡ ਦੇ ਵੋਟਾਂ ਪੈਣ ਦਾ ਕੰਮ ਸ਼ੁਰੂ
ਵੋਟਰ ਲਾਈਨਾਂ ਵਿੱਚ ਲੱਗ ਕੇ ਆਪਣੀ ਵੋਟ ਦਾ ਕਰ ਰਹੇ ਨੇ ਇਸਤੇਮਾਲ ਪੁਲਿਸ ਵੱਲੋਂ ਸਖਤ ਪ੍ਰਬੰਧPunjab Nagar Nigam Chunav: ਕਿਸ ਨਿਗਮ ਵਿੱਚ ਕਿੰਨੇ ਵਾਰਡ ਹਨ?
ਅੰਮ੍ਰਿਤਸਰ 85 ਜਲੰਧਰ 85 ਲੁਧਿਆਣਾ 95 ਪਟਿਆਲਾ 60 ਫਗਵਾੜਾ 50 ਅੰਮ੍ਰਿਤਸਰ 'ਚ ਵੋਟਿੰਗ ਮਸ਼ੀਨ ਖਰਾਬ, ਵੋਟਿੰਗ ਸ਼ੁਰੂ ਨਹੀਂ ਹੋਈ
ਨਗਰ ਨਿਗਮ ਚੋਣਾਂ ਦੌਰਾਨ ਬੂਥ 'ਤੇ ਮਸ਼ੀਨ ਖਰਾਬ ਹੋਣ ਕਾਰਨ ਅੰਮ੍ਰਿਤਸਰ 'ਚ ਵੀ ਵੋਟਿੰਗ ਸ਼ੁਰੂ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਵਾਰਡ 25 ਦੇ ਬੂਥ ਨੰਬਰ 2 ਵਿੱਚ ਅਜੇ ਤੱਕ ਵੋਟਿੰਗ ਸ਼ੁਰੂ ਨਹੀਂ ਹੋਈ ਹੈ। ਇੱਥੇ ਮਸ਼ੀਨ ਖਰਾਬ ਹੋ ਗਈ ਹੈ। ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਇਸ ਨੂੰ ਜਲਦੀ ਠੀਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਹੁਸ਼ਿਆਰਪੁਰ ਨਗਰ ਨਿਗਮ ਦੇ ਤਿੰਨ 6,7,27 ਵਾਰਡ ਦੀ ਅੱਜ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਸੇਵਰ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਜੋ ਸ਼ਾਮ ਚਾਰ ਵਜੇ ਤੱਕ ਰਹੇਗੀ ਉੱਥੇ ਹੀ ਵੋਟ ਪੋਲ ਕਾਰਨ ਆਏ ਲੋਕ ਦਾ ਕਹਿਣਾ ਹੈ ਕਿ ਜੋ ਵਿਅਕਤੀ ਉਹਨਾਂ ਦੀ ਵਾਰਡ ਦਾ ਇਮਾਨਦਾਰੀ ਨਾਲ ਕੰਮ ਕਰਵਾ ਸਕੇ ਉਹ ਉਸ ਨੂੰ ਆਪਣਾ ਵੋਟ ਪੋਲ ਕਰ ਰਹੇ ਹਨ।
ਵੋਟਿੰਗ ਵਿੱਚ 37.32 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜਿਨ੍ਹਾਂ ਵਿੱਚ 19.56 ਲੱਖ ਪੁਰਸ਼ ਅਤੇ 17.76 ਲੱਖ ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 204 ਟਰਾਂਸਜੈਂਡਰ ਵੋਟਰ ਹਨ।
ਵੋਟਿੰਗ ਦੌਰਾਨ ਸੁਰੱਖਿਆ ਲਈ 21,500 ਪੁਲਿਸ ਅਤੇ ਹੋਮ ਗਾਰਡ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਹਰ ਪੋਲਿੰਗ ਬੂਥ ਦੀ ਵੀਡੀਓਗ੍ਰਾਫੀ ਹੋਵੇਗੀ। ਵੋਟਿੰਗ ਅਤੇ ਗਿਣਤੀ ਲਈ 23 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਜੋ ਪੋਲਿੰਗ ਅਫ਼ਸਰ ਤੋਂ ਲੈ ਕੇ ਰਿਟਰਨਿੰਗ ਅਫ਼ਸਰ ਤੱਕ ਦੀਆਂ ਜ਼ਿੰਮੇਵਾਰੀਆਂ ਨਿਭਾਉਣਗੇ। 32 ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
Punjab Nagar Nigam Chunav: ਚੋਣ ਕਮਿਸ਼ਨ ਅਨੁਸਾਰ ਇਨ੍ਹਾਂ ਚੋਣਾਂ ਵਿੱਚ 37.32 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ, ਜਿਨ੍ਹਾਂ ਵਿੱਚ 17.75 ਲੱਖ ਔਰਤਾਂ ਅਤੇ 204 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਕੁੱਲ 1,609 ਪੋਲਿੰਗ ਸਥਾਨ ਬਣਾਏ ਗਏ ਸਨ, ਜਿਨ੍ਹਾਂ ਵਿੱਚੋਂ 3,809 ਪੋਲਿੰਗ ਬੂਥ ਹਨ। ਇਨ੍ਹਾਂ ਵਿੱਚੋਂ 344 ਪੋਲਿੰਗ ਸਟੇਸ਼ਨ ਅਤਿ ਸੰਵੇਦਨਸ਼ੀਲ ਅਤੇ 665 ਸੰਵੇਦਨਸ਼ੀਲ ਐਲਾਨੇ ਗਏ ਹਨ।