Punjab Lok Sabha seats: ਕਾਂਗਰਸ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਵਿਸ਼ੇਸ਼ ਆਬਜ਼ਰਵਰ ਕੀਤੇ ਨਿਯੁਕਤ
Advertisement
Article Detail0/zeephh/zeephh2256848

Punjab Lok Sabha seats: ਕਾਂਗਰਸ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਵਿਸ਼ੇਸ਼ ਆਬਜ਼ਰਵਰ ਕੀਤੇ ਨਿਯੁਕਤ

Lok Sabha seats in Punjab: ਪੰਜਾਬ ਵਿੱਚ ਕੁੱਲ 13 ਲੋਕ ਸਭਾ ਸੀਟਾਂ ਹਨ। ਸੂਬੇ ਦੀਆਂ ਸਾਰੀਆਂ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ 'ਚ ਇਸ ਵਾਰ ਲੋਕ ਸਭਾ ਚੋਣਾਂ ਦਿਲਚਸਪ ਹੋਣਗੀਆਂ, ਜਿੱਥੇ ਸੱਤਾਧਾਰੀ 'ਆਪ' ਸਮੇਤ ਕੁੱਲ 4 ਪਾਰਟੀਆਂ ਮੈਦਾਨ 'ਚ ਹਨ।

 

Punjab Lok Sabha seats: ਕਾਂਗਰਸ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਵਿਸ਼ੇਸ਼ ਆਬਜ਼ਰਵਰ ਕੀਤੇ ਨਿਯੁਕਤ

Lok Sabha seats in Punjab: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਹੁਲਾਰਾ ਦੇਣ ਲਈ ਜਿੱਥੇ ਉਹ ਸਾਰੀਆਂ 13 ਸੀਟਾਂ ਆਪਣੇ ਦਮ 'ਤੇ ਲੜ ਰਹੀ ਹੈ, ਕਾਂਗਰਸ ਨੇ ਸੋਮਵਾਰ ਨੂੰ ਚੋਣਾਂ ਦੇ ਬਿਹਤਰ ਤਾਲਮੇਲ ਅਤੇ ਪ੍ਰਬੰਧਨ ਲਈ ਸੂਬੇ ਦੇ ਕੁਝ ਹਲਕਿਆਂ ਲਈ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤੇ ਹਨ।

ਪਾਰਟੀ ਆਗੂ ਮਾਨਿਕਮ ਟੈਗੋਰ ਨੂੰ ਪਟਿਆਲਾ, ਗਿਰੀਸ਼ ਚੋਡਨਕਰ (ਜਲੰਧਰ), ਜੀਤੂ ਪਟਵਾਰੀ (ਹੁਸ਼ਿਆਰਪੁਰ), ਮੱਲੂ ਭੱਟੀ ਵਿਕਰਮਰਕਾ (ਫਰੀਦਕੋਟ), ਕੇ.ਜੇ. ਜਾਰਜ (ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ), ਨਿਤਿਨ ਰਾਉਤ (ਫ਼ਿਰੋਜ਼ਪੁਰ) ਅਤੇ ਸੁਨੀਲ ਕੇਦਾਰ ਨੂੰ (ਫਤਿਹਗੜ੍ਹ ਸਾਹਿਬ)ਵਿਸ਼ੇਸ਼ ਨਿਗਰਾਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Lok sabha Elections 2024: ਗੁਰਦਾਸਪੁਰ ਦੇ ਇੱਕ ਪਿੰਡ ਦੇ ਲੋਕਾਂ ਦਾ ਵੱਡਾ ਐਲਾਨ- ਸੁਖਜਿੰਦਰ ਰੰਧਾਵਾ ਦਾ ਨਹੀਂ ਲੱਗੇਗਾ ਬੂਥ, ਨਾ ਹੀ ਪੈਣਗੀਆਂ ਵੋਟਾਂ 

ਕਾਂਗਰਸ ਜਨਰਲ ਸਕੱਤਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, "ਕਾਂਗਰਸ ਪ੍ਰਧਾਨ ਨੇ ਲੋਕ ਸਭਾ ਚੋਣਾਂ ਲਈ ਬਿਹਤਰ ਤਾਲਮੇਲ ਅਤੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਨਿਯੁਕਤ ਕੀਤੇ ਗਏ ਅਬਜ਼ਰਵਰਾਂ ਤੋਂ ਇਲਾਵਾ ਪੰਜਾਬ ਵਿੱਚ ਸੰਸਦੀ ਹਲਕਿਆਂ ਲਈ ਵਿਸ਼ੇਸ਼ ਆਬਜ਼ਰਵਰਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਚੋਣਾਂ ਦੇ ਆਖਰੀ ਪੜਾਅ 'ਚ 1 ਜੂਨ ਨੂੰ ਵੋਟਿੰਗ ਹੋਵੇਗੀ। ਦਿੱਲੀ ਦੇ ਉਲਟ ਜਿੱਥੇ ਕਾਂਗਰਸ ਅਤੇ 'ਆਪ' ਵਿੱਚ ਸੀਟਾਂ ਦੀ ਵੰਡ ਦਾ ਸਮਝੌਤਾ ਹੈ, ਉਥੇ ਪੰਜਾਬ ਵਿੱਚ ਦੋਵਾਂ ਪਾਰਟੀਆਂ ਵਿਚਾਲੇ ਕੋਈ ਗਠਜੋੜ ਨਹੀਂ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਚੋਣ ਲੜ ਰਹੇ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰਾਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਹਨ।

ਇਹ ਵੀ ਪੜ੍ਹੋ:  Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

Trending news