Chandigarh News: ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਲੈ ਕੇ ਵੱਡਾ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ 436 ਕਰੋੜ ਰੁਪਏ ਖਰਚ ਹੋਣ ਦੇ ਬਾਵਜੂਦ ਚੰਡੀਗੜ੍ਹ ਰੇਲਵੇ ਸਟੇਸ਼ਨ ਵਿੱਚ ਅਵਿਵਸਥਾ ਦਾ ਦੌਰਾ ਜਾਰੀ ਹੈ ਅਤੇ ਇਹ ਯੋਜਨਾ ਤੈਅ ਸਮੇਂ ਤੋਂ ਕਾਫੀ ਪੱਛੜ ਕੇ ਚੱਲ ਰਹੀ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਲਿਖਿਆ ਕਿ ਠੇਕੇਦਾਰ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਵੱਲ ਧਿਆਨ ਨਹੀਂ ਦੇ ਰਿਹਾ ਹੈ। ਉਨ੍ਹਾਂ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਉਤੇ ਭਾਰਤ ਦੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੂੰ ਸਵਾਲ ਦਾ ਜਵਾਬ ਦੇਣ ਲਈ ਕਿਹਾ ਹੈ।