Chandigarh News: ਚੰਡੀਗੜ੍ਹ `ਚ ਕਈ ਸਰਕਾਰੀ ਤੇ ਗ਼ੈਰ ਸਰਕਾਰੀ ਇਮਾਰਤਾਂ ਕੋਲ ਨਹੀਂ ਹੈ ਫਾਇਰ ਐਨਓਸੀ
Chandigarh News: ਪੀਜੀਆਈ ਚੰਡੀਗੜ੍ਹ `ਚ ਬੀਤੇ ਦਿਨੀਂ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਸਰਕਾਰੀ ਤੇ ਗੈਰ ਸਰਕਾਰੀ ਇਮਾਰਤਾਂ ਵਿੱਚ ਸੁਰੱਖਿਆ ਨਾਲ ਖਿਲਵਾੜ ਕਰਦੀ ਹੋਈ ਲਾਪ੍ਰਵਾਹੀ ਸਾਹਮਣੇ ਆਈ ਹੈ।
Chandigarh News: ਪੀਜੀਆਈ ਚੰਡੀਗੜ੍ਹ 'ਚ ਬੀਤੇ ਦਿਨੀਂ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਸਰਕਾਰੀ ਤੇ ਗੈਰ ਸਰਕਾਰੀ ਇਮਾਰਤਾਂ ਵਿੱਚ ਸੁਰੱਖਿਆ ਨਾਲ ਖਿਲਵਾੜ ਕਰਦੀ ਹੋਈ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਨਗਰ ਨਿਗਮ ਵੱਲੋਂ ਸਰਕਾਰੀ ਤੇ ਗ਼ੈਰ ਸਰਕਾਰੀ ਇਮਾਰਤਾਂ ਵਿੱਚ ਸੁਰੱਖਿਆ ਸਿਸਟਮ ਦੇ ਮੱਦੇਨਜ਼ਰ ਸਰਵੇ ਇੱਕ ਕਰਵਾਇਆ ਗਿਆ ਹੈ। ਇਸ ਸਰਵੇ ਵਿੱਚ ਕਈ ਹੈਰਾਨੀਜਨਕ ਖ਼ੁਲਾਸੇ ਹੋਏ ਹਨ। ਸਰਵੇ ਵਿੱਚ ਪਤਾ ਚੱਲਿਆ ਹੈ ਕਿ ਪੰਜਾਬ ਤੇ ਹਰਿਆਣਾ ਦੀਆਂ ਬਹੁਤ ਸਾਰੀਆਂ ਸਰਕਾਰੀ ਅਤੇ ਗ਼ੈਰ ਸਰਕਾਰੀ ਬਿਲਡਿੰਗਾਂ ਕੋਲ ਫਾਇਰ ਐਨਓਸੀ ਨਹੀਂ ਹੈ।
ਇਹ ਵੀ ਪੜ੍ਹੋ : Kullu Dussehra Fire News: ਅੰਤਰਰਾਸ਼ਟਰੀ ਕੁੱਲੂ ਦੁਸਹਿਰਾ ਪ੍ਰੋਗਰਾਮ 'ਚ ਦੇਵੀ-ਦੇਵਤਿਆਂ ਦੇ ਆਰਜ਼ੀ ਕੈਂਪ 'ਚ ਲੱਗੀ ਅੱਗ
ਸਰਵੇ ਮੁਤਾਬਕ ਚੰਡੀਗੜ੍ਹ ਵਿੱਚ ਕੁੱਲ 421 ਵਿੱਚੋਂ ਮਹਿਜ਼ 80 ਇਮਾਰਤਾਂ ਕੋਲ ਫਾਇਰ ਸੇਫਟੀ ਸਰਟੀਫਿਕੇਟ ਹੈ। ਪੰਜਾਬ ਸਿਵਲ ਸਕੱਤਰੇਤ, ਹਰਿਆਣਾ ਸਿਵਲ ਸਕੱਤਰੇਤ, ਹਰਿਆਣਾ ਵਿਧਾਨ ਸਭਾ, ਪੰਜਾਬ ਵਿਧਾਨ ਸਭਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਪੁਲਿਸ ਕੰਪਲੈਕਸ ਧਨਾਸ, BBMB sec 19, MEGSEPA (Mahatma Gandhi state institute of public administration), ਉਦਯੋਗ ਭਵਨ, ਪੋਸਟ ਆਫਿਸ ਸੈਕਟਰ 17, ਪੰਜਾਬ ਮਿਉਂਸੀਪਲ ਭਵਨ ਸੈਕਟਰ 35, ਡੀਸੀ ਦਫ਼ਤਰ ਸੈਕਟਰ 17, ਮਾਰਕਫੈੱਡ ਭਵਨ ਸੈਕਟਰ 35 ਤੇ ਟੈਗੋਰ ਥੀਏਟਰ ਸੈਕਟਰ ਵਰਗੀਆਂ ਅਹਿਮ ਇਮਾਰਤਾਂ ਕੋਲ ਫਾਇਰ ਸੇਫਟੀ ਸਰਟੀਫਿਕੇਟ ਨਹੀਂ ਹੈ।
ਕਾਬਿਲੇਗੌਰ ਹੈ ਕਿ ਚੰਡੀਗੜ੍ਹ ਪੀਜੀਆਈ ਦੇ ਨਹਿਰੂ ਹਸਪਤਾਲ ਦੀ ਉਪਰਲੀ ਮੰਜ਼ਿਲ ਵਿੱਚ ਲੱਗੀ ਭਿਆਨਕ ਅੱਗ ਤੋਂ ਬਾਅਦ ਚੰਡੀਗੜ੍ਹ ਨਗਰ ਨਿਗਮ ਵੱਡੀ ਕਾਰਵਾਈ ਕਰਨ ਦੇ ਰੌਅ ਵਿੱਚ ਦਿਖਾਈ ਦਿੱਤਾ ਸੀ। ਸ਼ਹਿਰ ਵਿੱਚ 15 ਮੀਟਰ ਜਾਂ ਇਸ ਤੋਂ ਉੱਚੀਆਂ ਇਮਾਰਤਾਂ ਦਾ ਸਰਵੇਖਣ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।
ਫਾਇਰ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਿਟੀ ਬਿਊਟੀ ਫੁੱਲ ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੇ ਫਾਇਰ ਵਿਭਾਗ ਤੋਂ ਐਨਓਸੀ ਨਹੀਂ ਲਈ ਸੀ। 22 ਹਸਪਤਾਲ ਅਜਿਹੇ ਹਨ ਜਿਨ੍ਹਾਂ ਨੂੰ ਵਿਭਾਗ ਵੱਲੋਂ ਐਨਓਸੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ ਉਸ ਨੇ ਫਾਇਰ ਵਿਭਾਗ ਵਿੱਚ ਸੁਰੱਖਿਆ ਸਰਟੀਫਿਕੇਟ ਲਈ ਅਰਜ਼ੀ ਦਿੱਤੀ ਸੀ ਪਰ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਉਸ ਨੂੰ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ। ਸ਼ਹਿਰ ਦੇ ਜ਼ਿਆਦਾਤਰ ਸਰਕਾਰੀ ਹਸਪਤਾਲ ਅਤੇ ਡਿਸਪੈਂਸਰੀਆਂ ਫਾਇਰ ਵਿਭਾਗ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੀਆਂ।
ਇਹ ਵੀ ਪੜ੍ਹੋ : Canada News: ਕੈਨੇਡਾ ਨੇ ਗਲੋਬਲ ਵਿਦਿਆਰਥੀਆਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਵੈਰੀਫਿਕੇਸ਼ਨ ਪ੍ਰਕਿਰਿਆ 'ਚ ਕੀਤਾ ਬਦਲਾਅ
ਚੰਡੀਗੜ੍ਹ ਤੋਂ ਕਮਲਦੀਪ ਸਿੰਘ ਦੀ ਰਿਪੋਰਟ