Jarnail Singh Bajwa: ਸੰਨੀ ਅਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਨੂੰ ਅੱਜ ਪੰਜਾਬ ਹਰਿਆਣਾ ਹਾਈਕੋਰਟ ਤੋਂ ਬਾਅਦ ਮੋਹਾਲੀ ਅਦਾਲਤ ਵਿੱਚ ਸੁਹਾਣਾ ਪੁਲਿਸ ਵੱਲੋਂ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਜਰਨੈਲ ਸਿੰਘ ਬਾਜਵਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਭੇਜਣ ਦੇ ਹੁਕਮ ਸੁਣਾਏ ਗਏ ਹਨl ਬੀਤੀ ਸ਼ਾਮ (29 ਅਗਸਤ) ਨੂੰ ਮੋਹਾਲੀ ਪੁਲਿਸ ਨੇ ਜਰਨੈਲ ਸਿੰਘ ਬਾਜਵਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।


COMMERCIAL BREAK
SCROLL TO CONTINUE READING

ਇੱਕ ਹੋਰ ਮਾਮਲੇ ਵਿੱਚ ਖਰੜ ਪੁਲਿਸ ਵੱਲੋਂ ਮੋਹਾਲੀ ਕੋਰਟ ਵਿੱਚ ਐਪਲੀਕੇਸ਼ਨ ਦਾਇਰ ਕੀਤੀ ਗਈ। ਇਹ ਐਪਲੀਕੇਸ਼ਨ ਜਰਨੈਲ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ਪਾਕੇ ਉਸ ਨੂੰ ਖਰੜ ਮੈਜਿਸਟਰੇਟ ਅੱਗੇ ਪੇਸ਼ ਕਰਨ ਲਈ ਦਾਇਰ ਕੀਤੀ ਗਈ ਸੀl ਜਿਸ 'ਤੇ ਮੋਹਾਲੀ ਅਦਾਲਤ ਵੱਲੋਂ ਸੁਣਵਾਈ ਕਰਦੇ ਹੋਏ ਜਰਨੈਲ ਸਿੰਘ ਬਾਜਵਾ ਨੂੰ ਖਰੜ ਇਲਾਕਾ ਮੈਜਿਸਟਰੇਟ ਅੱਗੇ ਪੇਸ਼ ਕਰਨ ਦੇ ਹੁਕਮ ਸੁਣਾਏ ਗਏ ਹਨl ਹੁਣ ਉਸ ਨੂੰ ਖਰੜ ਮੈਜਿਸਟਰੇਟ ਅੱਗੇ ਵੀ ਪੇਸ਼ ਕੀਤਾ ਜਾਵੇਗਾ।


ਇਸ ਤੋਂ ਪਹਿਲਾਂ ਹਾਈ ਕੋਰਟ ਨੇ ਇੱਕ ਮਾਮਲੇ ਵਿੱਚ ਸੁਣਵਾਈ ਕਰਦੇ ਹੋਏ ਸੰਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਨੂੰ ਜੰਮਕੇ ਝਾੜ ਪਾਈ ਸੀ। ਅਤੇ 15 ਦਿਨਾਂ ਵਿੱਚ ਆਪਣਾ ਜਵਾਬ ਦਾਖਲ ਕਰਨ ਦੇ ਆਦੇਸ਼ ਦਿੱਤੇ ਹਨ।


ਦੱਸਦਈਏ ਕਿ ਬੀਤੀ ਦੇਰ ਸ਼ਾਮ ਮੋਹਾਲੀ ਪੁਲਿਸ ਨੇ ਸੰਨੀ ਐਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਨੂੰ ਸੋਹਾਣਾ ਥਾਣੇ ਦੀ ਹਵਾਲਾਤ ਵਿੱਚ ਰੱਖਿਆ ਗਿਆ। ਸੋਹਾਣਾ ਥਾਣੇ ਵਿੱਚ ਦਰਜ ਪੁਰਾਣੇ ਮਾਮਲੇ ਵਿੱਚ ਬਾਜਵਾ ਦੀ ਗ੍ਰਿਫ਼ਤਾਰੀ ਪਾਈ ਗਈ ਹੈ। ਉਂਜ ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਈ ਪਰਚੇ ਦਰਜ ਹਨ। ਪੰਜਾਬ ਪੁਲਿਸ ਅਤੇ ਸਿਆਸੀ ਆਗੂਆਂ ਨਾਲ ਉਸ ਦਾ ਚੰਗਾ ਰਸੂਖ ਹੋਣ ਕਾਰਨ ਉਹ ਪਿਛਲੇ ਕਾਫ਼ੀ ਸਮੇਂ ਤੋਂ ਲਗਾਤਾਰ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।