PUNBUS PRTC Strike:  ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਤੇ ਹੋਰ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਤੇ ਪੁਣੇ ਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਹ ਮੁਲਾਜ਼ਮ ਪੰਜਾਬ ਦੇ ਮੋਹਾਲੀ ਵਿੱਚ ਇਕੱਠੇ ਹੋਣਗੇ ਅਤੇ ਉਥੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣਗੇ। ਮੋਹਾਲੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਪ੍ਰਸ਼ਾਸਨ ਨੂੰ ਦੋ ਘੰਟੇ ਦੇ ਸਮਾਂ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਮੰਗਾਂ ਦਾ ਹੱਲ ਕਰੇ ਨਹੀਂ ਤਾਂ ਉਹ ਸੀਐਮ ਦੀ ਰਿਹਾਇਸ਼ ਵੱਲ ਨੂੰ ਵਧਣਗੇ। ਉਨ੍ਹਾਂ ਨੇ ਕਿਹਾ ਕਿ ਉਹ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ ਪਰ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। 


COMMERCIAL BREAK
SCROLL TO CONTINUE READING

ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ


ਇਸ ਸਬੰਧੀ ਸੁਰੱਖਿਆ ਵਧਾ ਦਿੱਤੀ ਗਈ ਹੈ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਨੂੰ ਤਾਇਨਾਤ ਕੀਤਾ ਗਿਆ ਹੈ। ਮੋਹਾਲੀ ਵਿੱਚ ਹਾਈਵੇ ਉਤੇ ਆਵਾਜਾਈ ਕਾਫੀ ਪ੍ਰਭਾਵਿਤ ਹੋਈ। ਲੋਕ ਕਾਫੀ ਖੱਜਲ-ਖੁਆਰ ਹੋ ਰਹੇ ਹਨ। ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਸਵੇਰੇ 10 ਵਜੇ ਤੋਂ ਮੁਹਾਲੀ ਵਿੱਚ ਧਰਨਾ ਸ਼ੁਰੂ ਕਰ ਦਿੱਤਾ ਹੈ। ਦੁਪਹਿਰ 12 ਵਜੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ। ਮੁਲਾਜ਼ਮਾਂ ਦੇ ਮੁਹਾਲੀ ਪੁੱਜਣ ਉਤੇ ਚੰਡੀਗੜ੍ਹ-ਲੁਧਿਆਣਾ ਰੂਟ ਬੰਦ ਕਰ ਦਿੱਤਾ ਗਿਆ। ਕੁਝ ਸਮੇਂ ਬਾਅਦ ਪੁਲਿਸ ਨੇ ਹਾਈਵੇਅ ਵੀ ਖੋਲ੍ਹ ਦਿੱਤਾ। ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਮੁਲਾਜ਼ਮ 6 ਜਨਵਰੀ ਤੋਂ 8 ਜਨਵਰੀ ਤੱਕ ਹੜਤਾਲ ’ਤੇ ਰਹਿਣਗੇ। ਇਸ ਤੋਂ ਇਲਾਵਾ ਮਾਲਵਾ ਪਾਸਿਓਂ ਮੋਹਾਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਪੁੱਜ ਰਹੇ ਹਨ। 


ਲੋਕ ਹੋ ਰਹੇ ਖੱਜਲ ਖੁਆਰ


ਸਰਕਾਰੀ ਮੁਲਾਜ਼ਮਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਕਾਰਨ ਯਾਤਰੀਆਂ ਨੂੰ ਪ੍ਰਾਈਵੇਟ ਬੱਸਾਂ 'ਤੇ ਨਿਰਭਰ ਰਹਿਣਾ ਪਵੇਗਾ। ਹੜਤਾਲੀ ਕਾਮੇ ਪੱਕੇ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਸਾਰੇ ਮੰਤਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਸਨ। ਇਸ ਦੇ ਬਾਵਜੂਦ ਉਨ੍ਹਾਂ ਦੀ ਮੰਗ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਉਲਟ ਗੁਆਂਢੀ ਰਾਜਾਂ ਹਰਿਆਣਾ ਅਤੇ ਹਿਮਾਚਲ ਦੀਆਂ ਸਰਕਾਰਾਂ ਦੋ ਸਾਲਾਂ ਬਾਅਦ ਮੁਲਾਜ਼ਮਾਂ ਨੂੰ ਪੱਕੇ ਕਰ ਰਹੀਆਂ ਹਨ। ਪਰ ਪੰਜਾਬ ਸਰਕਾਰ ਉਮਾ ਦੇਵੀ ਫੈਸਲੇ ਦਾ ਬਹਾਨਾ ਬਣਾ ਕੇ ਪੰਜਾਬ ਦੇ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ।