Kangana Ranaut: ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਦੀ ਅਦਾਲਤ ਨੇ ਕੀਤਾ ਤਲਬ
Kangana Ranaut: ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਦੀ ਅਦਾਲਤ ਨੇ ਤਲਬ ਕੀਤਾ ਹੈ।
Kangana Ranaut (ਪਵਿੱਤ ਕੌਰ): ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਦੀ ਅਦਾਲਤ ਨੇ ਤਲਬ ਕੀਤਾ ਹੈ। ਅਦਾਲਤ ਨੇ ਇਹ ਆਦੇਸ਼ ਕੰਗਨਾ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਦੇ ਸਬੰਧ ਵਿੱਚ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਹੋਵੇਗੀ।
ਇਹ ਪਟੀਸ਼ਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਵਿੰਦਰ ਸਿੰਘ ਬੱਸੀ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਫਿਲਮ ਸਿੱਖਾਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੀ ਹੈ। ਸੀਬੀਐਫਸੀ ਨੇ ਫਿਲਮ ਨੇ U/A ਸਰਟੀਫਿਕੇਟ ਦੇ ਦਿੱਤਾ ਹੈ।
ਹਾਲਾਂਕਿ ਇਸ ਨੂੰ ਕੁਝ ਕੱਟ ਅਤੇ ਬਦਲਾਅ ਕਰਨ ਤੋਂ ਬਆਦ ਰਿਲੀਜ਼ ਕਰਨ ਲਈ ਕਿਹਾ ਹੈ। ਕੰਗਨਾ ਨੇ ਕਿਹਾ ਕਿ ਉਨ੍ਹਾਂ ਦੀ ਫਿਲਮ ਵਿੱਚ ਕੁਝ ਵੀ ਗਲਤ ਨਹੀਂ ਦਿਖਾਇਆ ਗਿਆ ਹੈ ਅਤੇ ਇਸ ਦੀ ਚਾਰ ਇਤਿਹਾਸਕਾਰਾਂ ਨਿਗਰਾਨੀ ਕੀਤੀ ਹੈ। ਇਸ ਵਿਚਾਲੇ ਫਿਲਮ ਖਿਲਾਫ਼ ਵਿਰੋਧ ਅਤੇ ਧਮਕੀਆਂ ਦੀਆਂ ਰਿਪੋਰਟਾਂ ਵੀ ਸਾਹਮਣੇ ਆ ਰਹੀਆਂ ਹਨ।
ਪਿਛਲੇ ਮਹੀਨੇ ਕੰਗਨਾ ਖਿਲਾਫ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿਚ ਉਸ 'ਤੇ ਫਿਲਮ 'ਐਮਰਜੈਂਸੀ' ਰਾਹੀਂ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਜੁਡੀਸ਼ੀਅਲ ਮੈਜਿਸਟਰੇਟ ਅੰਕਿਤ ਐਰੀ ਦੀ ਅਦਾਲਤ ਵਿੱਚ ਹੋਈ। ਸ਼ਿਕਾਇਤਕਰਤਾ ਧਿਰ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਅਦਾਲਤ ਨੇ ਕੰਗਨਾ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਉਸ ਨੂੰ 5 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਜਵਾਬ ਦੇਣਾ ਹੋਵੇਗਾ।
ਇਹ ਵੀ ਪੜ੍ਹੋ : Gurdaspur Murder News: ਭੈਣ ਨੇ ਆਸ਼ਿਕ ਨਾਲ ਮਿਲ ਕੇ ਚਾਚੇ ਦੇ ਲੜਕੇ ਦਾ ਕੀਤਾ ਕਤਲ; ਭਰਾ ਨੇ ਦੋਵਾਂ ਨੂੰ ਮਿਲਦੇ ਹੋਏ ਦੇਖ ਲਿਆ ਸੀ
ਪਿਛਲੇ ਮਹੀਨੇ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਬਾਸੀ ਨੇ ਉਸ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਕੰਗਨਾ ਦੀ ਫਿਲਮ 'ਐਮਰਜੈਂਸੀ' ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ ਰਾਹੀਂ ਉਸ ਨੇ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਕੰਗਣਾ ਨੇ ਇਤਿਹਾਸ ਨੂੰ ਧਿਆਨ ਵਿਚ ਨਾ ਲਏ ਬਿਨਾਂ ਸਿੱਖਾਂ ਦੀ ਨਕਾਰਾਤਮਕ ਤਸਵੀਰ ਦਿਖਾਈ ਹੈ ਅਤੇ ਝੂਠੇ ਦੋਸ਼ ਵੀ ਲਗਾਏ ਹਨ। ਇਸ ਲਈ ਐਡਵੋਕੇਟ ਬੱਸੀ ਨੇ ਕੰਗਨਾ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Asian Champions Trophy: ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ; ਚੀਨ ਨੂੰ ਹਰਾ ਕੇ 5ਵੀਂ ਵਾਰ ਏਸ਼ੀਆਈ ਚੈਂਪੀਅਨਸ ਟ੍ਰਾਫੀ ਜਿੱਤੀ