Chandigarh News:ਸੰਸਦ ਮੈਂਬਰ ਕਿਰਨ ਖੇਰ ਨੇ ਕਾਰੋਬਾਰੀ ਚੇਤੰਨਿਆ ਅਗਰਵਾਲ ਖਿਲਾਫ਼ ਐੱਸਐੱਸਪੀ ਨੂੰ ਕੀਤੀ ਸ਼ਿਕਾਇਤ
Chandigarh News: ਕਾਰੋਬਾਰੀ ਚੇਤੰਨਿਆ ਅਗਰਵਾਲ ਵੱਲੋਂ ਹਾਈ ਕੋਰਟ ਦੀ ਸ਼ਰਨ ਵਿੱਚ ਜਾਣ ਤੋਂ ਮਗਰੋਂ ਇਸ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ।
Chandigarh News: ਕਾਰੋਬਾਰੀ ਚੇਤੰਨਿਆ ਅਗਰਵਾਲ ਵੱਲੋਂ ਹਾਈ ਕੋਰਟ ਦੀ ਸ਼ਰਨ ਵਿੱਚ ਜਾਣ ਤੋਂ ਮਗਰੋਂ ਇਸ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਸੰਸਦ ਮੈਂਬਰ ਕਿਰਨ ਖੇਰ ਨੇ ਉਲਟਾ ਪੁਲਿਸ ਕੋਲ ਕਾਰੋਬਾਰੀ ਚੇਤੰਨਿਆ ਖਿਲਾਫ਼ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਨਏਸੀ ਮਨੀਮਾਜਰਾ ਦੀ ਚੇਤੰਨਿਆ ਅਗਰਵਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੰਡੀਗੜ੍ਹ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਅਤੇ ਉਸ ਦੇ ਪੀਏ ਸਚਦੇਵ ਸਲਾਰੀਆ ਤੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼ ਲਗਾਇਆ ਸੀ।
ਇਸ 'ਤੇ ਹਾਈ ਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਪੀੜਤ ਪਰਿਵਾਰ ਨੂੰ ਇੱਕ ਹਫ਼ਤੇ ਤੱਕ ਸੁਰੱਖਿਆ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਭ ਦੇ ਵਿਚਕਾਰ ਸੰਸਦ ਮੈਂਬਰ ਕਿਰਨ ਖੇਰ ਨੇ ਚੇਤੰਨਿਆ ਉਤੇ 6 ਕਰੋੜ ਰੁਪਏ ਵਾਪਸ ਨਾ ਕਰਨ ਅਤੇ ਉਸ ਨਾਲ ਧੋਖਾਧੜੀ ਕਰਨ ਦੇ ਖਿਲਾਫ ਐੱਸਐੱਸਪੀ ਯੂਟੀ ਕੰਵਰਦੀਪ ਕੌਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਨਾਲ ਹੀ ਸ਼ਿਕਾਇਤ ਵਿੱਚ ਇਹ ਵੀ ਲਿਖਿਆ ਗਿਆ ਸੀ ਕਿ ਪੁਲਿਸ ਨੂੰ ਚੇਤੰਨਿਆ ਖ਼ਿਲਾਫ਼ ਆਈਪੀਸੀ ਦੀ ਧਾਰਾ 420 ਅਤੇ 406 ਤਹਿਤ ਕੇਸ ਦਰਜ ਕਰਨਾ ਚਾਹੀਦਾ ਹੈ।
ਸੰਸਦ ਮੈਂਬਰ ਖੇਰ ਨੇ ਸ਼ਿਕਾਇਤ 'ਚ ਕੀ ਲਿਖਿਆ?
ਸੰਸਦ ਮੈਂਬਰ ਵੱਲੋਂ ਐੱਸਐੱਸਪੀ ਯੂਟੀ ਨੂੰ ਦਿੱਤੀ ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਅਗਸਤ 2023 ਵਿੱਚ ਚੇਤੰਨਿਆ ਅਗਰਵਾਲ ਉਸ ਨੂੰ ਮਿਲਣ ਆਇਆ ਅਤੇ ਉਸ ਨੂੰ ਕਈ ਸਕੀਮਾਂ ਵਿੱਚ ਪੈਸੇ ਲਾਉਣ ਲਈ ਕਿਹਾ। ਜਿਸ ਤੋਂ ਬਾਅਦ ਉਸ ਨੇ 8 ਕਰੋੜ ਰੁਪਏ ਆਰਟੀਜੀਸੀ ਰਾਹੀਂ ਅਗਰਵਾਲ ਨੂੰ ਟਰਾਂਸਫਰ ਕਰ ਦਿੱਤੇ। ਅਗਰਵਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਇਕ ਮਹੀਨੇ ਦੇ ਅੰਦਰ ਉਨ੍ਹਾਂ ਦੀ ਸਾਰੀ ਰਕਮ 18 ਫੀਸਦੀ ਵਿਆਜ ਸਮੇਤ ਵਾਪਸ ਕਰ ਦੇਣਗੇ।
ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਚੇਤੰਨਿਆ ਅਗਰਵਾਲ ਲੋਕਾਂ ਨਾਲ ਠੱਗੀ ਮਾਰਦਾ ਹੈ। ਉਹ ਨਿਵੇਸ਼ ਦੇ ਨਾਂ 'ਤੇ ਲੋਕਾਂ ਤੋਂ ਪੈਸੇ ਤਾਂ ਲੈਂਦਾ ਹੈ ਪਰ ਆਪਣੇ ਨਿੱਜੀ ਕੰਮਾਂ ਲਈ ਇਸਤੇਮਾਲ ਕਰਦਾ ਹੈ। ਉਸ ਦਾ ਰੀਅਲ ਅਸਟੇਟ ਦਾ ਕਾਰੋਬਾਰ ਹੈ। ਇਹ ਵੀ ਖੁਲਾਸਾ ਹੋਇਆ ਕਿ ਪੈਸੇ ਲੈ ਕੇ ਉਹ ਤੁਰੰਤ ਦੁਬਈ ਭੱਜ ਗਿਆ ਅਤੇ ਉਸ ਦਾ ਫੋਨ ਵੀ ਬੰਦ ਸੀ।
ਕਿਸੇ ਤਰ੍ਹਾਂ ਉਸ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਸ ਨੇ ਦੱਸਿਆ ਕਿ ਉਹ ਦਸੰਬਰ ਦੇ ਪਹਿਲੇ ਹਫ਼ਤੇ ਵਾਪਸ ਆ ਕੇ ਉਨ੍ਹਾਂ ਦੇ ਪੈਸੇ ਵਾਪਸ ਕਰ ਦੇਣਗੇ ਪਰ ਉਸ ਨੇ ਸਮਝੌਤਾ ਕਰਨ ਦੇ ਬਾਵਜੂਦ ਪੈਸੇ ਵਾਪਸ ਨਹੀਂ ਕੀਤੇ। ਜਿਸ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਉਸ ਨੇ ਸਿਰਫ਼ 2 ਕਰੋੜ ਰੁਪਏ ਹੀ ਬਣਾਏ। ਉਸ ਵੱਲੋਂ ਦਿੱਤਾ ਗਿਆ 7.44 ਕਰੋੜ ਰੁਪਏ ਦਾ ਚੈੱਕ ਬਾਊਂਸ ਹੋ ਗਿਆ। ਉਸਦਾ ਫ਼ੋਨ ਵੀ ਬੰਦ ਹੈ। ਕਿਰਪਾ ਕਰਕੇ ਮੇਰੀ ਬਾਕੀ ਸਾਰੀ ਰਕਮ ਉਸ ਤੋਂ ਵਾਪਸ ਕਰਵਾ ਦਿਓ।
ਇਹ ਵੀ ਪੜ੍ਹੋ : Punjab News: ਕਰੋੜਾਂ ਰੁਪਏ ਦੀ ਖ਼ਰੀਦੀ ਤਰਪਾਲ ਦੀ 'ਸ਼ੱਕੀ' ਪ੍ਰਕਿਰਿਆ 'ਤੇ ਲਗਾਈ ਰੋਕ; ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ