Nalagarh​ Accident News: ਦੇਸ਼ ਦੇ ਵੱਖ- ਵੱਖ ਸੂਬਿਆਂ ਵਿੱਚ ਪਏ ਲਗਾਤਾਰ ਮੀਂਹ ਕਰਕੇ ਸੜਕ ਹਾਦਸੇ ਬਹੁਤ ਜ਼ਿਆਦਾ ਵੱਧ ਰਹੇ ਹਨ।  ਮੀਂਹ ਕਰਕੇ ਸੜਕਾਂ ਦੀ ਹਾਲਤ ਬਹੁਤ ਖਸਤਾ ਹੋ ਗਈ ਹੈ ਜਿਸ ਕਰਕੇ ਸੜਕ ਹਾਦਸੇ ਜ਼ਿਆਦਾ ਹੋ ਰਹੇ ਹਨ। ਇਸ ਵਿਚਾਲੇ ਅੱਜ ਤਾਜ਼ਾ ਮਾਮਲਾ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ ਤੋਂ (Nalagarh​ Accident News) ਸਾਹਮਣੇ ਆਇਆ ਹੈ ਜਿੱਥੇ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਤੁਲਨ ਵਿਗੜਨ ਕਾਰਨ ਬੱਸ ਸੜਕ ਤੋਂ ਉਤਰ ਕੇ ਖੇਤਾਂ ਵਿੱਚ ਪਲਟ ਗਈ।  


COMMERCIAL BREAK
SCROLL TO CONTINUE READING

ਇਸ ਹਾਦਸੇ 'ਚ 3 ਮਹਿਲਾ ਮਜ਼ਦੂਰ ਜ਼ਖਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਸਾਰੇ ਕਰਮਚਾਰੀਆਂ ਨੂੰ ਬੱਸ 'ਚੋਂ ਬਾਹਰ ਕੱਢ ਲਿਆ। 


ਡੀਐਸਪੀ ਬੱਦੀ ਪ੍ਰਿਅੰਕ ਗੁਪਤਾ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਬੱਦੀ ਵਿੱਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। 


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਮੀਂਹ ਮਗਰੋਂ ਪ੍ਰਭਾਵਿਤ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਡੀਐਸਪੀ ਨੇ ਦੱਸਿਆ ਕਿ ਬੱਸ ਪੰਚਕੂਲਾ ਤੋਂ ਬੱਦੀ ਦੇ ਵਰਧਮਾਨ ਉਦਯੋਗ ਵੱਲ ਆ ਰਹੀ ਸੀ ਕਿ ਮੰਧਾਲਾ ਨੇੜੇ (Nalagarh​ Accident News) ਹਾਦਸਾਗ੍ਰਸਤ ਹੋ ਗਈ। ਇਹ ਹਾਦਸਾ ਐਤਵਾਰ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਬੱਸ ਮਜ਼ਦੂਰਾਂ ਨੂੰ ਲੈ ਕੇ ਬੱਦੀ ਆ ਰਹੀ ਸੀ। ਅਚਾਨਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਈ। ਬੱਸ 'ਚ 18 ਮਹਿਲਾ ਕਰਮਚਾਰੀ ਸਵਾਰ ਸਨ, ਜਿਨ੍ਹਾਂ 'ਚ ਡਰਾਈਵਰ ਸਮੇਤ 3 ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਹਾਦਸੇ 'ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


ਸਭ ਤੋਂ ਅਹਿਮ ਗੱਲ ਹੈ ਕਿ ਇਸ ਹਾਦਸੇ (Nalagarh​ Accident News) ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਥਾਣਾ ਬੜੋਤੀਵਾਲਾ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਭੇਜਿਆ ਗਿਆ। ਦੱਸ ਦੇਈਏ ਕਿ ਪਿੰਜੌਰ-ਬੱਦੀ ਨੈਸ਼ਨਲ ਹਾਈਵੇ 'ਤੇ ਪੁਲ ਟੁੱਟਣ ਕਾਰਨ ਕਾਲਕਾ ਤੋਂ ਮੰਢਾਲਾ ਵਾਇਆ ਬਰੋਟੀਵਾਲਾ ਤੱਕ ਵਾਹਨਾਂ ਦੀ ਆਵਾਜਾਈ ਹੋ ਰਹੀ ਹੈ।