Chandigarh News: ਚੰਡੀਗੜ੍ਹ `ਚ ਨਾਮਜ਼ਦ ਕੌਂਸਲਰ ਅਨਿਲ ਮਸੀਹ ਭਾਜਪਾ ਦੇ ਘੱਟ ਗਿਣਤੀ ਸੈੱਲ `ਚੋਂ ਬਾਹਰ
Chandigarh News: ਚੰਡੀਗੜ੍ਹ ਨਿਗਮ ਦੇ ਨਾਮਜ਼ਦ ਕੌਂਸਲਰ ਅਨਿਲ ਮਸੀਹ ਨੂੰ ਹੁਣ ਭਾਜਪਾ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ।
Chandigarh News (ਪਵਿੱਤ ਕੌਰ): ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਕੌਂਸਲਰ ਅਨਿਲ ਮਸੀਹ ਨੂੰ ਹੁਣ ਭਾਜਪਾ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਦਰਅਸਲ ਉਨ੍ਹਾਂ ਦਾ ਨਾਂ ਭਾਜਪਾ ਵੱਲੋਂ ਜਾਰੀ ਕੀਤੀ ਗਈ ਘੱਟ ਗਿਣਤੀ ਮੋਰਚਾ ਦੇ ਅਹੁਦੇਦਾਰਾਂ ਦੀ ਨਵੀਂ ਸੂਚੀ ਵਿੱਚ ਨਹੀਂ ਹੈ। ਇਸ ਤੋਂ ਪਹਿਲਾਂ ਉਹ ਘੱਟ ਗਿਣਤੀ ਮੋਰਚਾ ਵਿੱਚ ਜਨਰਲ ਸਕੱਤਰ ਸਨ। ਹੁਣ ਭਾਜਪਾ 'ਚ ਉਨ੍ਹਾਂ ਦੀ ਜਗ੍ਹਾ ਇਸਤੇਖਾਰ ਅਹਿਮਦ ਨੂੰ ਨਿਯੁਕਤ ਕੀਤਾ ਗਿਆ ਹੈ। ਅੱਜ-ਕੱਲ੍ਹ ਅਨਿਲ ਮਸੀਹ ਨਗਰ ਨਿਗਮ ਮੇਅਰ ਚੋਣਾਂ ਵਿੱਚ ਘਪਲੇ ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਹਨ।
ਹਾਈ ਕੋਰਟ ਦੇ ਹੁਕਮਾਂ 'ਤੇ ਚੰਡੀਗੜ੍ਹ ਨਗਰ ਨਿਗਮ 'ਚ 30 ਜਨਵਰੀ ਨੂੰ ਮੇਅਰ ਦੀ ਚੋਣ ਹੋਈ ਸੀ। ਇਸ ਵਿੱਚ ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਵੱਲੋਂ ਅਨਿਲ ਮਸੀਹ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ। ਇਸ ਚੋਣ ਵਿੱਚ ਭਾਜਪਾ ਨੂੰ ਸੰਸਦ ਮੈਂਬਰ ਕਿਰਨ ਖੇਰ ਸਮੇਤ ਕੁੱਲ 15 ਵੋਟਾਂ ਪਈਆਂ ਸਨ। ਜਦੋਂ ਕਿ ਗਠਜੋੜ ਵਿੱਚ ਆਮ ਆਦਮੀ ਪਾਰਟੀ ਨੂੰ 13 ਤੇ ਕਾਂਗਰਸ ਨੂੰ 7 ਵੋਟਾਂ ਪਈਆਂ ਸਨ। ਗਠਜੋੜ ਦੀਆਂ ਕੁੱਲ ਵੋਟਾਂ 20 ਸਨ, ਜਦਕਿ ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੀ ਸੀ।
ਅਜਿਹੇ ਵਿੱਚ ਗਠਜੋੜ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਸੀ ਪਰ ਚੋਣ ਅਧਿਕਾਰੀ ਵੱਲੋਂ ਵਿਰੋਧੀ ਧਿਰ ਦੀਆਂ 8 ਵੋਟਾਂ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ ਸੀ। ਜਿਸ ਕਾਰਨ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਚੋਣ ਜਿੱਤ ਗਏ। ਇਸ ਵਿੱਚ ਵਿਰੋਧੀ ਧਿਰ ਨੇ ਚੋਣ ਅਧਿਕਾਰੀ ਅਤੇ ਨਾਮਜ਼ਦ ਕੌਂਸਲਰ ਅਨਿਲ ਮਸੀਹ ਉਤੇ ਘਪਲੇ ਦੇ ਦੋਸ਼ ਲਗਾਏ ਸਨ। ਉਦੋਂ ਤੋਂ ਹੀ ਉਨ੍ਹਾਂ ਦਾ ਨਾਂ ਸ਼ਹਿਰ 'ਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਇਹ ਵੀ ਪੜ੍ਹੋ : Delhi Kisan Andolen 2.0: ਕਿਸਾਨਾਂ ਦੇ ਦਿੱਲੀ ਕੂਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੇ ਬਾਰਡਰ ਸੀਲ, ਕਈ ਜ਼ਿਲ੍ਹਿਆਂ 'ਚ ਧਾਰਾ 144 ਲਾਗੂ
ਭਾਜਪਾ ਵੱਲੋਂ ਜਿਤੇਂਦਰ ਮਲਹੋਤਰਾ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਸ ਨੇ ਸਾਰੇ ਵਿੰਗ ਅਤੇ ਸੈੱਲਾਂ ਨੂੰ ਭੰਗ ਕਰ ਦਿੱਤਾ ਸੀ। ਹੁਣ ਉਹ ਨਵੇਂ ਸਿਰੇ ਤੋਂ ਬਣ ਰਹੇ ਹਨ। ਘੱਟ ਗਿਣਤੀ ਫਰੰਟ ਵਿੱਚ ਛੇ ਨਵੇਂ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਅਨਵਰ ਅਹਿਮਦ, ਐਮਡੀ ਯੂਨਸ, ਸ਼ਮਸ਼ਾਦ ਅਹਿਮਦ, ਨਾਜ਼ ਰਾਣਾ, ਗੁਰਦੇਵ ਸਿੰਘ, ਇਸਿਆਕ ਨਾਇਰ ਸ਼ਾਮਲ ਹਨ। ਇਸਤੇਖਾਰ ਅਹਿਮਦ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦਕਿ 6 ਨਵੇਂ ਸਕੱਤਰ ਅਤੇ ਇੱਕ ਦਫ਼ਤਰੀ ਸਕੱਤਰ ਵੀ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : CM Bhagwant Mann Ayodhya Tour: ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਅਯੁੱਧਿਆ 'ਚ ਰਾਮ ਮੰਦਿਰ ਵਿਖੇ ਟੇਕਣਗੇ ਮੱਥਾ