Chandigarh News: ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਕਰਮੀਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ।। ਹੁਣ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ 24x7 ਖੁੱਲ੍ਹੀਆਂ ਰਹਿ ਸਕਣਗੀਆਂ। ਮਾਲਕਾਂ ਨੂੰ ਕਿਰਤ ਵਿਭਾਗ ਦੀ ਵੈਬਸਾਈਟ ਉਤੇ ਰਜਿਸਟ੍ਰੇਸ਼ਨ ਕਰਕੇ ਇੱਕ ਮਾਮੂਲੀ ਫੀਸ ਦੇਣੀ ਹੋਵੇਗੀ। 24 ਘੰਟੇ ਦੁਕਾਨ ਖੋਲ੍ਹਣ ਲਈ, ਤੁਹਾਨੂੰ ਸਭ ਤੋਂ ਪਹਿਲਾਂ ਕਿਰਤ ਵਿਭਾਗ ਦੀ ਵੈੱਬਸਾਈਟ 'ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਪ੍ਰਸ਼ਾਸਨ ਨੇ 24 ਘੰਟੇ ਦੁਕਾਨਾਂ ਖੋਲ੍ਹਣ ਲਈ ਸਟਾਫ ਦੀ ਸੁਰੱਖਿਆ ਸਬੰਧੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ। ਪ੍ਰਸ਼ਾਸਨ ਵੱਲੋਂ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ। ਪਰ ਇਹ ਹੁਕਮ ਸ਼ਰਾਬ ਦੀਆਂ ਦੁਕਾਨਾਂ, ਪੱਬਾਂ, ਬਾਰਾਂ ਅਤੇ ਕਲੱਬਾਂ 'ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਦਾ ਸਮਾਂ ਜੋ ਪਹਿਲਾਂ ਹੀ ਤੈਅ ਹੈ, ਉਹੀ ਰਹੇਗਾ।  


COMMERCIAL BREAK
SCROLL TO CONTINUE READING

ਹਾਲਾਂਕਿ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।


• ਹਰ ਕਰਮਚਾਰੀ ਨੂੰ ਲਗਾਤਾਰ 5 ਘੰਟੇ ਕੰਮ ਕਰਨ ਤੋਂ ਬਾਅਦ ਅੱਧੇ ਘੰਟੇ ਦਾ ਆਰਾਮ ਮਿਲੇਗਾ।
• ਕੋਈ ਕਰਮਚਾਰੀ ਹਫ਼ਤੇ ਵਿੱਚ 9 ਘੰਟੇ ਜਾਂ 48 ਘੰਟੇ ਤੋਂ ਵੱਧ ਕੰਮ ਨਹੀਂ ਕਰੇਗਾ।
• ਰਾਤ 10 ਵਜੇ ਤੋਂ ਬਾਅਦ ਖੁੱਲ੍ਹੀਆਂ ਰਹਿਣ ਵਾਲੀਆਂ ਦੁਕਾਨਾਂ ਨੂੰ ਸੁਰੱਖਿਆ ਯਕੀਨੀ ਬਣਾਉਣੀ ਪਵੇਗੀ।
• ਮਹਿਲਾ ਕਰਮਚਾਰੀਆਂ ਲਈ ਵੱਖਰੇ ਲਾਕਰ, ਸੁਰੱਖਿਆ ਅਤੇ ਆਰਾਮ ਕਮਰੇ ਮੁਹੱਈਆ ਕਰਵਾਏ ਜਾਣਗੇ। 
ਮਹਿਲਾ ਕਰਮਚਾਰੀਆਂ ਦੀ ਸੁਰੱਖਿਆ
• ਮਹਿਲਾ ਕਰਮਚਾਰੀ ਰਾਤ 8 ਵਜੇ ਤੋਂ ਬਾਅਦ ਕੰਮ ਨਹੀਂ ਕਰਨਗੀਆਂ। ਜੇਕਰ ਉਹ ਇਜਾਜ਼ਤ ਦਿੰਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਦਾ ਪ੍ਰਬੰਧ ਕੀਤਾ ਜਾਵੇਗਾ।
• ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਵਾਜਾਈ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣਗੇ।
ਹੋਰ ਸ਼ਰਤਾਂ
• ਸਾਰੇ ਕਿਰਤ ਕਾਨੂੰਨਾਂ ਦੀ ਪਾਲਣਾ ਕਰਨੀ ਪਵੇਗੀ।
• ਓਵਰਟਾਈਮ ਦੀ ਮਿਹਨਤਾਨਾ ਬੈਂਕ ਖਾਤੇ ਵਿੱਚ ਜਮ੍ਹਾਂ ਕੀਤਾ ਜਾਵੇਗਾ।
• ਸੀਸੀਟੀਵੀ ਕੈਮਰੇ ਅਤੇ ਐਮਰਜੈਂਸੀ ਅਲਾਰਮ ਦਾ ਪ੍ਰਬੰਧ ਹੋਣਾ ਚਾਹੀਦਾ ਹੈ।
ਉਲੰਘਣਾ 'ਤੇ ਕਾਰਵਾਈ
• ਜੇਕਰ ਸ਼ਰਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਛੋਟ ਰੱਦ ਕੀਤੀ ਜਾ ਸਕਦੀ ਹੈ।


ਕੰਮ ਖਤਮ ਹੋਣ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਦੁਕਾਨ ਮਾਲਕ ਦੀ ਹੋਵੇਗੀ। ਦੁਕਾਨ ਦੇ ਅੰਦਰ ਸੀਸੀਟੀਵੀ ਕੈਮਰੇ ਲਗਾਉਣੇ ਹੋਣਗੇ। ਜਿਸ ਦੀ ਰਿਕਾਰਡਿੰਗ ਦਾ ਬੈਕਅੱਪ ਘੱਟੋ-ਘੱਟ 15 ਦਿਨਾਂ ਲਈ ਰੱਖਣਾ ਹੋਵੇਗਾ। ਮਹਿਲਾ ਮੁਲਾਜ਼ਮਾਂ ਨੂੰ ਹਫ਼ਤੇ ਵਿੱਚ ਇੱਕ ਛੁੱਟੀ ਤੋਂ ਇਲਾਵਾ ਸਾਰੇ ਸਰਕਾਰੀ ਅਤੇ ਤਿਉਹਾਰਾਂ ਮੌਕੇ ਛੁੱਟੀ ਦੇਣੀ ਪਵੇਗੀ। ਜੇਕਰ ਕੋਈ ਕਰਮਚਾਰੀ ਵਾਧੂ ਕੰਮ ਕਰਦਾ ਹੈ ਤਾਂ ਉਸਨੂੰ ਓਵਰਟਾਈਮ ਦੇਣਾ ਪਵੇਗਾ।


ਇਹ ਵੀ ਪੜ੍ਹੋ : PSPCL News: ਪੀਐਸਪੀਸੀਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ