Haryana Stubble Burning: ਨਾਸਾ ਦੀ ਅਧਿਕਾਰਤ ਵੈੱਬਸਾਈਟ ਨੇ ਹਰਿਆਣਾ `ਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ
Haryana News: ਪਿਛਲੇ ਕੁਝ ਸਾਲਾਂ ਵਿੱਚ ਹਰਿਆਣਾ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਲਈ ਕਈ ਯੋਜਨਾਵਾਂ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਕਮੀ ਆ ਰਹੀ ਹੈ।
Haryana News: ਪਿਛਲੇ ਕੁਝ ਸਾਲਾਂ ਵਿੱਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਲਈ ਕਈ ਯੋਜਨਾਵਾਂ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਹਨ। ਨਾਸਾ ਦੀ ਅਧਿਕਾਰਤ ਵੈੱਬਸਾਈਟ 'ਤੇ 4 ਅਤੇ 5 ਨਵੰਬਰ ਦੇ ਸਰਗਰਮ ਫਾਇਰ ਡਾਟਾ ਦੀਆਂ ਤਸਵੀਰਾਂ ਨੇ ਹਰਿਆਣਾ 'ਚ ਪਰਾਲੀ ਪ੍ਰਬੰਧਨ ਦੀ ਸਕਾਰਾਤਮਕ ਤਸਵੀਰ ਪੇਸ਼ ਕੀਤੀ ਹੈ। ਇਸ ਵਾਰ ਵੀ ਗੁਆਂਢੀ ਰਾਜਾਂ ਦੇ ਮੁਕਾਬਲੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਦੋ ਤਿਹਾਈ ਘੱਟ ਮਾਮਲੇ ਦਰਜ ਕੀਤੇ ਗਏ ਹਨ। ਨਾਸਾ ਦੀਆਂ ਇਨ੍ਹਾਂ ਤਸਵੀਰਾਂ 'ਚ ਹਰਿਆਣਾ 'ਚ ਪਰਾਲੀ ਸਾੜਨ ਦੇ ਬਹੁਤ ਘੱਟ ਮਾਮਲੇ ਸਾਫ ਦੇਖੇ ਜਾ ਸਕਦੇ ਹਨ।
ਪਿਛਲੇ ਸਾਲ ਸੁਪਰੀਮ ਕੋਰਟ ਨੇ ਹਰਿਆਣਾ ਦੇ ਪਰਾਲੀ ਪ੍ਰਬੰਧਨ ਦੀ ਸ਼ਲਾਘਾ ਕੀਤੀ ਸੀ ਅਤੇ ਗੁਆਂਢੀ ਰਾਜਾਂ ਨੂੰ ਹਰਿਆਣਾ ਤੋਂ ਸਿੱਖਣ ਦੀ ਸਲਾਹ ਦਿੱਤੀ ਸੀ। ਪਿਛਲੇ ਕੁਝ ਸਾਲਾਂ ਵਿੱਚ ਹਰਿਆਣਾ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਲਈ ਕਈ ਯੋਜਨਾਵਾਂ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਕਮੀ ਆ ਰਹੀ ਹੈ।