Lok sabha Elections/ਰੋਹਿਤ ਬਾਂਸਲ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ ਲਾਇਸੰਸੀ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਲਈ ਜਨਤਕ ਨੋਟਿਸ ਅਤੇ ਇਸ ਦੀ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਹਾਈ ਕੋਰਟ ਨੇ ਇਸ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਾਰ ਦਿੱਤਾ ਹੈ।


COMMERCIAL BREAK
SCROLL TO CONTINUE READING

ਹਾਈ ਕੋਰਟ ਨੇ ਕਿਹਾ ਕਿ ਅਜਿਹੇ ਨੋਟਿਸ ਜਾਰੀ ਕਰਕੇ ਦੋਵੇਂ ਸੂਬੇ ਅਪਣੇ ਕੰਮ ਨੂੰ ਕਈ ਗੁਣਾ ਵਧਾ ਰਹੇ ਹਨ। ਹਾਈ ਕੋਰਟ ਨੇ ਹੁਣ ਚੰਡੀਗੜ੍ਹ ਦੀ ਤਰਜ਼ 'ਤੇ ਹਰਿਆਣਾ ਅਤੇ ਪੰਜਾਬ ਨੂੰ ਇਸ ਸਬੰਧੀ ਢੁੱਕਵੇਂ ਫੈਸਲੇ ਲੈਣ ਦੇ ਨਿਰਦੇਸ਼ ਦਿਤੇ ਹਨ।


ਇਹ ਵੀ ਪੜ੍ਹੋATF Prices: ਅੱਜ ਤੋਂ ਮਹਿੰਗਾ ਹੋ ਸਕਦਾ ਹੈ ਹਵਾਈ ਸਫ਼ਰ, ਜਾਣੋ ਕੀ ਹੈ ਇਸ ਦੇ ਪਿੱਛੇ ਦੀ ਵਜ੍ਹਾ

ਪਟੀਸ਼ਨ ਦਾਇਰ ਕਰਦੇ ਹੋਏ ਗੁਰਦਾਸਪੁਰ ਨਿਵਾਸੀ ਐਡਵੋਕੇਟ ਨਵਕਿਰਨ ਬਾਜਵਾ ਨੇ ਐਡਵੋਕੇਟ ਏਪੀਐਸ ਸ਼ੇਰਗਿੱਲ ਰਾਹੀਂ ਚੋਣਾਂ ਕਾਰਨ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮਾਂ ਨੂੰ ਚੁਣੌਤੀ ਦਿਤੀ ਹੈ। ਪਟੀਸ਼ਨਰ ਨੇ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਡੀਸੀ ਨੇ ਸਾਰੇ ਲਾਇਸੈਂਸ ਧਾਰਕਾਂ ਨੂੰ ਅਪਣੇ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਪਟੀਸ਼ਨਰ ਨੇ ਕਿਹਾ ਕਿ ਅਜਿਹੇ ਹੁਕਮ ਜਾਰੀ ਕਰਕੇ ਬ੍ਰਿਟਿਸ਼ ਰਵਾਇਤ ਦੀ ਪਾਲਣਾ ਕੀਤੀ ਜਾ ਰਹੀ ਹੈ।


1857 ਦੀ ਬਗਾਵਤ ਨੂੰ ਦਬਾਉਣ ਲਈ ਭਾਰਤੀਆਂ ਨੂੰ ਵੀ ਇਸੇ ਤਰ੍ਹਾਂ ਦੇ ਹੁਕਮ ਜਾਰੀ ਕੀਤੇ ਗਏ ਸਨ। ਦੇਸ਼ ਦੀ ਆਜ਼ਾਦੀ ਦੇ 75 ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਦੇਸ਼ ਦੇ ਲੋਕਾਂ ਨਾਲ ਅਜਿਹਾ ਹੀ ਸਲੂਕ ਕੀਤਾ ਜਾ ਰਿਹਾ ਹੈ। ਨਿਰਧਾਰਤ ਵਿਵਸਥਾ ਦੇ ਅਨੁਸਾਰ, ਲਾਇਸੈਂਸ ਸਿਰਫ ਉਨ੍ਹਾਂ ਲੋਕਾਂ ਨੂੰ ਜਮ੍ਹਾਂ ਕੀਤੇ ਜਾਣੇ ਚਾਹੀਦੇ ਹਨ ਜਿਨ੍ਹਾਂ ਦਾ ਅਪਰਾਧਿਕ ਇਤਿਹਾਸ ਹੈ। ਇਹ ਫੈਸਲਾ ਕਰਨ ਲਈ ਇਕ ਕਮੇਟੀ ਬਣਾਈ ਜਾਵੇ ਕਿ ਕਿਸ ਨੂੰ ਹਥਿਆਰ ਜਮ੍ਹਾਂ ਕਰਵਾਉਣੇ ਦੇ ਹੁਕਮ ਜਾਰੀ ਕੀਤੇ ਹਨ।