Panchkula News (ਦਿਵਿਆ ਰਾਣੀ): ਪੰਚਕੂਲਾ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਦਰਅਸਲ ਮੋਰਨੀ ਨੇੜੇ ਟਿੱਕਰ ਤਾਲ ਨੇੜੇ ਬੱਚਿਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਕਈ ਬੱਚੇ ਜ਼ਖਮੀ ਹੋਏ ਹਨ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਅਤੇ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਦਿਵਿਆ ਰਾਣੀ


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਕ ਸਕੂਲ ਬੱਸ ਦਾ ਡਰਾਈਵਰ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ। ਇਸ ਦੌਰਾਨ ਮੋਰਨੀ ਨੇੜੇ ਟਿੱਕਰ ਤਾਲ ਨੇੜੇ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਟੋਏ ਵਿੱਚ ਪਲਟ ਗਈ। ਇਸ ਹਾਦਸੇ 'ਚ ਕਈ ਬੱਚੇ ਜ਼ਖਮੀ ਹੋਏ ਹਨ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਸ ਅਤੇ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਸੈਕਟਰ 6 ਦੇ ਹਸਪਤਾਲ ਭੇਜ ਦਿੱਤਾ, ਜਿੱਥੇ ਜ਼ਖਮੀ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।