Parkash Singh Badal Death News: ਪੰਜਾਬ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਛੁੱਟੀ ਦਾ ਐਲਾਨ!
Advertisement
Article Detail0/zeephh/zeephh1669998

Parkash Singh Badal Death News: ਪੰਜਾਬ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਛੁੱਟੀ ਦਾ ਐਲਾਨ!

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਮੰਤਰੀ ਰਾਜਨਾਥ ਸਿੰਘ, ਰਾਹੁਲ ਗਾਂਧੀ, ਯੋਗੀ ਆਦਿੱਤਿਆਨਾਥ, ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਅਖਿਲੇਸ਼ ਯਾਦਵ ਅਤੇ ਅਸ਼ੋਕ ਗਹਿਲੋਤ ਸਮੇਤ ਕਈ ਦਿੱਗਜਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Parkash Singh Badal Death News: ਪੰਜਾਬ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਛੁੱਟੀ ਦਾ ਐਲਾਨ!

Parkash Singh Badal Death News:  ਪੰਜਾਬ ਸਰਕਾਰ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਸਨਮਾਨ ਵਿੱਚ ਵੀਰਵਾਰ (27 ਅਪ੍ਰੈਲ) ਨੂੰ ਛੁੱਟੀ (Chandigarh announces holiday news) ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਸ਼ਰਧਾ ਅਤੇ ਸੋਗ ਵਜੋਂ 27 ਅਪ੍ਰੈਲ ਨੂੰ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ (Chandigarh announces holiday news)।

ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਮੰਗਲਵਾਰ ਨੂੰ ਕੇਂਦਰ ਸਰਕਾਰ ਵੱਲੋਂ 2 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਸੀ। ਰਾਸ਼ਟਰੀ ਸੋਗ ਦੇ ਦੌਰਾਨ, ਕਿਸੇ ਵੀ ਦਫਤਰ ਵਿੱਚ ਮਨੋਰੰਜਨ ਪ੍ਰੋਗਰਾਮ ਦੀ ਆਗਿਆ ਨਹੀਂ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ ਅੱਠ ਵਜੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਸੀ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਇੱਕ ਹਫ਼ਤਾ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: Parkash Singh Badal Antim Darshan: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪੁੱਜੇ PM ਮੋਦੀ

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਮੰਤਰੀ ਰਾਜਨਾਥ ਸਿੰਘ, ਰਾਹੁਲ ਗਾਂਧੀ, ਯੋਗੀ ਆਦਿੱਤਿਆਨਾਥ, ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਅਖਿਲੇਸ਼ ਯਾਦਵ ਅਤੇ ਅਸ਼ੋਕ ਗਹਿਲੋਤ ਸਮੇਤ ਕਈ ਦਿੱਗਜਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ, "ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਉਹ ਭਾਰਤੀ ਰਾਜਨੀਤੀ ਵਿੱਚ ਇੱਕ ਮਹਾਨ ਹਸਤੀ ਸਨ, ਅਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਕੰਮ ਕੀਤਾ।" ਅਤੇ ਔਖੇ ਸਮੇਂ ਵਿੱਚ ਰਾਜ ਦਾ ਸਾਥ ਦਿੱਤਾ।"

ਇਹ ਵੀ ਪੜ੍ਹੋ: Ludhiana News: 'ਕੁੱਟਮਾਰ ਨੂੰ ਦੱਸਿਆ ਹਾਦਸਾ'- ਇੱਕ ਨੌਜਵਾਨ ਦੀ ਹੋਈ ਮੌਤ; ਜਾਣੋ ਪੂਰਾ ਮਾਮਲਾ

(For more news apart from Parkash Singh Badal Death News, stay tuned to Zee PHH)

Trending news