Partap Singh Bajwa: ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਵਿਧਾਨ ਸਭਾ `ਚ ਮਤਾ ਪਾਸ ਕਰਨ ਦੀ ਕੀਤੀ ਮੰਗ
Partap Singh Bajwa: ਕਾਂਗਰਸ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਤੋਂ ਡਾਕਟਰ ਮਨਮੋਹਨ ਸਿੰਘ ਲਈ ਭਾਰਤ ਰਤਨ ਦੀ ਮੰਗ ਕੀਤੀ ਹੈ।
Partap Singh Bajwa: ਕਾਂਗਰਸ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਤੋਂ ਡਾਕਟਰ ਮਨਮੋਹਨ ਸਿੰਘ ਲਈ ਭਾਰਤ ਰਤਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਤਮਾਮ ਸਿਆਸੀ ਪਾਰਟੀਆਂ ਨੂੰ ਇੱਕ ਸਾਂਝਾ ਮਤਾ ਬਣਾ ਕੇ ਵਿਧਾਨ ਸਭਾ ਵਿੱਚ ਪਾਸ ਕਰਨ ਡਾਕਟਰ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਰੱਖੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਹਾਊਸ ਦੇ ਲੀਡਰ ਭਗਵੰਤ ਮਾਨ, ਹਾਊਸ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਬੀਜੇਪੀ ਦੇ ਹਾਊਸ ਲੀਡਰ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਹਾਊਸ ਲੀਡਰ ਮਨਪ੍ਰੀਤ ਇਆਲੀ, ਬਹੁਜਨ ਸਮਾਜ ਪਾਰਟੀ ਦੇ ਹਾਊਸ ਲੀਡਰ ਨਛੱਤਰਪਾਲ ਸਿੰਘ ਨੂੰ ਚਿੱਠੀ ਲਿਖੀ ਹੈ।
ਇਸ ਲਈ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਅਕਾਲੀ ਆਗੂ ਮਨਪ੍ਰੀਤ ਇਆਲੀ, ਭਾਜਪਾ ਆਗੂ ਅਸ਼ਵਨੀ ਸ਼ਰਮਾ ਤੇ ਬਸਪਾ ਆਗੂ ਨਛੱਤਰ ਸਿੰਘ ਨੂੰ ਚਿੱਠੀ ਲਿਖ ਕੇ ਪੰਜਾਬ ਵਿਧਾਨ ਸਭਾ ਵਿਚ ਇਸ ਲਈ ਸਾਂਝਾ ਮਤਾ ਪਾਸ ਕਰਨ ਦੀ ਅਪੀਲ ਕੀਤੀ ਹੈ।
ਇਸ ਚਿੱਠੀ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਡਾ. ਸਿੰਘ ਦੇ ਦੇਸ਼ ਪ੍ਰਤੀ ਯੋਗਦਾਨਾਂ ਅਤੇ ਪੰਜਾਬ ਦੇ ਵਾਧੇ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਡਾ. ਸਿੰਘ ਦੀ ਸਿਆਸੀ ਯਾਤਰਾ ਅਤੇ ਸਮਾਜ ਸੇਵਾ ਦੇਸ਼ ਦੇ ਨਾਗਰਿਕਾਂ ਲਈ ਪ੍ਰੇਰਣਾ ਦਾ ਸਰੋਤ ਹਨ। ਵਿਧਾਨ ਸਭਾ ਵਿਚ ਮਤਾ ਪਾਸ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਇਕ ਸਾਂਝੀ ਡੈਲੀਗੇਸ਼ਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਇਸ ਸਨਮਾਨ ਲਈ ਸਿਫਾਰਸ਼ ਕਰਨ ਦੀ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : IND vs AUS: ਸਿਡਨੀ ਟੈਸਟ ਮੈਚ 'ਚ ਭਾਰਤ ਦੀ ਹਾਰ; ਆਸਟ੍ਰੇਲੀਆ ਨੇ 10 ਸਾਲ ਬਾਅਦ ਜਿੱਤੀ ਬਾਰਡਰ-ਗਵਾਸਕਰ ਟ੍ਰਾਫੀ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੂੰ ਪੱਤਰ ਲਿਖੇ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਨਾਲ ਨਿਵਾਜਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : Partap Singh Bajwa: ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਵਿਧਾਨ ਸਭਾ 'ਚ ਮਤਾ ਪਾਸ ਕਰਨ ਦੀ ਕੀਤੀ ਮੰਗ