Manmohan Singh Death News: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਉਘੇ ਅਰਥਸਾਸ਼ਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਮੋਤੀ ਲਾਲ ਨਹਿਰੂ ਮਾਰਗ 'ਤੇ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿੱਚ ਦੇਹ ਰੱਖੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਜੇਪੀ ਨੱਢਾ ਨੇ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ਉਤੇ ਪੁੱਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।


COMMERCIAL BREAK
SCROLL TO CONTINUE READING

ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੀਐਮ ਨਰਿੰਦਰ ਮੋਦੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਜੀਵਨ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਸੀ। ਇੱਕ ਅਰਥ ਸ਼ਾਸਤਰੀ ਵਜੋਂ, ਉਨ੍ਹਾਂ ਨੇ ਵੱਖ-ਵੱਖ ਪੱਧਰਾਂ 'ਤੇ ਭਾਰਤ ਸਰਕਾਰ ਦੀ ਸੇਵਾ ਕੀਤੀ। ਉਨ੍ਹਾਂ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਹ ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ ਦੀ ਸਰਕਾਰ ਵਿੱਚ ਵਿੱਤ ਮੰਤਰੀ ਰਹੇ ਅਤੇ ਦੇਸ਼ ਵਿੱਚ ਆਰਥਿਕ ਉਦਾਰੀਕਰਨ ਦੀ ਨੀਂਹ ਰੱਖੀ।


ਲੋਕਾਂ ਅਤੇ ਦੇਸ਼ ਦੇ ਵਿਕਾਸ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਹਮੇਸ਼ਾ ਸਨਮਾਨ ਦੀ ਨਜ਼ਰ ਨਾਲ ਦੇਖਿਆ ਜਾਵੇਗਾ। ਡਾ. ਮਨਮੋਹਨ ਸਿੰਘ ਦਾ ਜੀਵਨ ਇਮਾਨਦਾਰੀ ਅਤੇ ਸਾਦਗੀ ਦਾ ਪ੍ਰਤੀਕ ਸੀ। ਉਨ੍ਹਾਂ ਕੋਮਲਤਾ ਅਤੇ ਬੁੱਧੀ ਉਨ੍ਹਾਂ ਦੇ ਜੀਵਨ ਦੀ ਵਿਸ਼ੇਸ਼ਤਾ ਸੀ। ਮੈਨੂੰ ਯਾਦ ਹੈ, ਜਦੋਂ ਰਾਜ ਸਭਾ ਵਿੱਚ ਉਨ੍ਹਾਂ ਦਾ ਕਾਰਜਕਾਲ ਖਤਮ ਹੋਇਆ ਸੀ, ਮੈਂ ਕਿਹਾ ਸੀ ਕਿ ਸੰਸਦ ਦੇ ਰੂਪ ਵਿੱਚ ਉਨ੍ਹਾਂ ਦਾ ਸਮਰਪਣ ਸਿੱਖਣ ਯੋਗ ਹੈ। ਉੱਚੇ ਅਹੁਦਿਆਂ 'ਤੇ ਰਹਿਣ ਦੇ ਬਾਵਜੂਦ ਉਹ ਆਪਣੀਆਂ ਜੜ੍ਹਾਂ ਨੂੰ ਕਦੇ ਨਹੀਂ ਭੁੱਲੇ।


ਉਹ ਹਰ ਕਿਸੇ ਲਈ ਆਸਾਨੀ ਨਾਲ ਉਪਲਬਧ ਸਨ. ਜਦੋਂ ਮੈਂ ਮੁੱਖ ਮੰਤਰੀ ਸੀ ਤਾਂ ਮਨਮੋਹਨ ਸਿੰਘ ਨਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਖੁੱਲ੍ਹੀ ਚਰਚਾ ਕੀਤੀ ਸੀ। ਦਿੱਲੀ ਆਉਣ ਤੋਂ ਬਾਅਦ ਵੀ ਮੇਰਾ ਉਨ੍ਹਾਂ ਨਾਲ ਸਮੇਂ-ਸਮੇਂ 'ਤੇ ਵਿਚਾਰ-ਵਟਾਂਦਰਾ ਹੁੰਦਾ ਰਹਿੰਦਾ ਸੀ, ਉਹ ਚਰਚਾਵਾਂ ਅਤੇ ਮੁਲਾਕਾਤਾਂ ਮੈਨੂੰ ਹਮੇਸ਼ਾ ਯਾਦ ਰਹਿਣਗੀਆਂ। ਅੱਜ ਇਸ ਔਖੀ ਘੜੀ ਵਿੱਚ ਮੈਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।


ਇਹ ਵੀ ਪੜ੍ਹੋ : Manmohan Singh Death News live: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਪਿਛੋਂ ਦੇਸ਼ ਸੋਗ 'ਚ ਡੁੱਬਿਆ; ਪੜ੍ਹੋ ਹਰ ਵੱਡੀ ਖ਼ਬਰ