Chandigarh News: ਚੰਡੀਗੜ੍ਹ `ਚ ਨਵੇਂ ਸਲਾਹਕਾਰ ਅਹੁਦੇ ਲਈ ਸਿਆਸਤ ਗਰਮਾਈ; ਕਈ ਆਈਏਐਸ ਦੌੜ `ਚ ਸ਼ਾਮਿਲ
Chandigarh News: ਚੰਡੀਗੜ੍ਹ ਦੇ ਨਵੇਂ ਸਲਾਹਕਾਰ ਦੇ ਅਹੁਦੇ ਲਈ ਸਿਆਸਤ ਪੂਰੀ ਤਰ੍ਹਾਂ ਭਖ ਚੁੱਕੀ ਹੈ। ਯੂਟੀ ਸਲਾਹਕਾਰ ਅਹੁਦੇ ਲਈ ਕਈ ਨਾਮਾਂ ਦੀ ਚਰਚਾ ਚੱਲ ਰਹੀ ਹੈ।
Chandigarh News: ਚੰਡੀਗੜ੍ਹ ਦੇ ਨਵੇਂ ਸਲਾਹਕਾਰ ਦੇ ਅਹੁਦੇ ਲਈ ਸਿਆਸਤ ਪੂਰੀ ਤਰ੍ਹਾਂ ਭਖ ਚੁੱਕੀ ਹੈ। ਯੂਟੀ ਸਲਾਹਕਾਰ ਲਈ ਜਿਨ੍ਹਾਂ ਨਾਮਾਂ ਦੀ ਸਭ ਤੋਂ ਚਰਚਾ ਹੋ ਰਹੀ ਹੈ। ਉਨ੍ਹਾਂ ਵਿਚੋਂ 1992 ਬੈਚ ਦੇ ਸੀਨੀਅਰ ਆਈਏਐਸ ਮਨੀਸ਼ ਗੁਪਤਾ, ਕੇਂਦਰ ਸਰਕਾਰ ਵਿੱਚ ਆਈਏਐਸ ਸੰਜੀਵ ਕੁਮਾਰ, ਯੂਟੀ ਕੈਡਰ ਦੇ ਆਈਏਐਸ ਅਸ਼ਵਨੀ ਕੁਮਾਰ ਦੇ ਨਾਲ-ਨਾਲ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਆਈਏਐਸ ਅਧਿਕਾਰੀ ਸ਼ਰਦ ਚੌਹਾਨ ਵਰਗੇ ਨਾਮ ਸ਼ਾਮਲ ਹੈ।
ਇਹ ਵੀ ਪੜ੍ਹੋ : Jalandhar Firing News: 2 ਧਿਰਾਂ ਵਿਚਾਲੇ ਆਹਮੋ-ਸਾਹਮਣੇ ਹੋਈ ਫਾਇਰਿੰਗ, ਇੱਕ ਦੇ ਸਿਰ 'ਚ ਲੱਗੀ ਗੋਲੀ
ਚੰਡੀਗੜ੍ਹ ਵਿੱਚ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ 31 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ।
ਕੇਂਦਰ ਸਰਕਾਰ ਚੰਡੀਗੜ੍ਹ ਦੇ ਸਲਾਹਕਾਰ ਲਈ ਦੋ-ਤਿੰਨ ਦਿਨਾਂ ਵਿੱਚ ਫੈਸਲਾ ਲੈ ਸਕਦੀ ਹੈ। ਜੇਕਰ ਅਜਿਹਾ ਨਾ ਹੋਇਆ ਤਾਂ ਚੰਡੀਗੜ੍ਹ ਦੇ ਸਭ ਤੋਂ ਸੀਨੀਅਰ ਆਈਏਐਸ ਅਧਿਕਾਰੀ ਗ੍ਰਹਿ ਸਕੱਤਰ ਨੂੰ ਪ੍ਰਸ਼ਾਸਕ ਦੇ ਸਲਾਹਕਾਰ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ। ਜਦੋਂ ਤੱਕ ਇਸ ਅਹੁਦੇ ਲਈ ਨਵੇਂ ਨਾਂ ਦਾ ਐਲਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਕਾਰਜਕਾਰੀ ਸਲਾਹਕਾਰ ਵਜੋਂ ਜ਼ਿੰਮੇਵਾਰੀ ਨਿਭਾ ਸਕਦੇ ਹਨ।
ਕਾਬਿਲੇਗੌਰ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਚੰਡੀਗੜ੍ਹ ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੋਣ ਦੇ ਨਾਲ-ਨਾਲ ਹਿਮਾਚਲ ਦੀ ਰਾਜਨੀਤੀ ਵਿੱਚ ਵੀ ਵੱਡੀ ਭੂਮਿਕਾ ਨਿਭਾਉਂਦਾ ਹੈ। ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੋਣ ਕਰਕੇ ਪ੍ਰਸ਼ਾਸਕ ਦੇ ਕੰਟਰੋਲ ਹੇਠ ਰਹਿੰਦਾ ਹੈ ਪਰ ਸਾਰੇ ਫੈਸਲੇ ਸਲਾਹਕਾਰ ਦੁਆਰਾ ਹੀ ਲਏ ਜਾਂਦੇ ਹਨ। ਇਸ ਲਈ ਭਾਜਪਾ ਦੇ ਸੀਨੀਅਰ ਆਗੂ ਇਸ ਅਹੁਦੇ ਲਈ ਆਪਣੀ ਪਸੰਦ ਦੇ ਆਈਏਐਸ ਅਧਿਕਾਰੀ ਨੂੰ ਨਿਯੁਕਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕੋਰੋਨਾ ਮਹਾਮਾਰੀ ਦੌਰਾਨ 23 ਜੂਨ 2021 ਨੂੰ ਚੰਡੀਗੜ੍ਹ ਪ੍ਰਸ਼ਾਸਨ ਦਾ ਕਾਰਜਭਾਰ ਸੰਭਾਲ ਲਿਆ ਸੀ। ਆਪਣੇ ਕਈ ਫੈਸਲਿਆਂ ਕਾਰਨ ਉਹ ਹਮੇਸ਼ਾ ਸੁਰਖੀਆਂ ਵਿੱਚ ਬਣੇ ਰਹੇ। ਉਨ੍ਹਾਂ ਦੇ ਕਾਰਜਕਾਲ ਦੌਰਾਨ ਨਵੇਂ ਸਕੱਤਰੇਤ ਦੀ ਉਸਾਰੀ, ਮੈਟਰੋ ਪ੍ਰੋਜੈਕਟ, ਖੇਡ ਨੀਤੀ, ਇਲੈਕਟ੍ਰਿਕ ਵਾਹਨ ਨੀਤੀ ਵਰਗੇ ਮੁੱਦਿਆਂ 'ਤੇ ਸਹਿਮਤੀ ਬਣੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵੱਲੋਂ ਨਵੇਂ ਉਦਯੋਗਾਂ ਲਈ ਸ਼ੁਰੂ ਕੀਤੀ ਗਈ ਸਟਾਰਟਅਪ ਨੀਤੀ ਵੀ ਪਿਛਲੇ ਕੁਝ ਸਮੇਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਹ ਵੀ ਪੜ੍ਹੋ : Ludhiana News: ਨਸ਼ਾ ਵੇਚਣ ਵਾਲੀ ਔਰਤ ਬਿਨਾਂ ਕਿਸੇ ਡਰ ਦੇ ਸਪਲਾਈ ਕਰ ਰਹੀ ਨਸ਼ਾ, ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
ਚੰਡੀਗੜ੍ਹ ਤੋਂ ਪਵਿੱਤ ਕੌਰ ਦੀ ਰਿਪੋਰਟ