Chandigarh News: ਚੰਡੀਗੜ੍ਹ `ਚ 1 ਅਪ੍ਰੈਲ ਤੋਂ ਵਧੇਗੀ ਪਾਣੀ ਦੀ ਕੀਮਤ, ਮੇਅਰ ਨੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
ਚੰਡੀਗੜ੍ਹ `ਚ ਪਾਣੀ ਨੂੰ ਲੈ ਕੇ ਇਕ ਵਾਰ ਮੁੜ ਵਿਵਾਦ ਭੱਖਦਾ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਵਿੱਚ ਪਹਿਲੀ ਅਪਰੈਲ ਤੋਂ ਪਾਣੀ ਦੀਆਂ ਕੀਮਤਾਂ ਵਿੱਚ ਪੰਜ ਫੀਸਦੀ ਵਾਧਾ ਹੋਣ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਮੇਅਰ ਕੁਲਦੀਪ ਕੁਮਾਰ ਨੇ ਸਕੱਤਰ ਸਥਾਨਕ ਸਰਕਾਰ ਨਿਤਿਨ ਯਾਦਵ ਨੂੰ ਪੱਤਰ ਲਿਖ ਕੇ ਪਾਣੀ ਦੀਆਂ ਕੀਮਤਾਂ ਨੂੰ ਨਾ ਵਧਾਉਣ ਦੀ ਮੰਗ ਕੀਤੀ ਹੈ
Chandigarh News: ਚੰਡੀਗੜ੍ਹ 'ਚ ਪਾਣੀ ਨੂੰ ਲੈ ਕੇ ਇਕ ਵਾਰ ਮੁੜ ਵਿਵਾਦ ਭੱਖਦਾ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਵਿੱਚ ਪਹਿਲੀ ਅਪਰੈਲ ਤੋਂ ਪਾਣੀ ਦੀਆਂ ਕੀਮਤਾਂ ਵਿੱਚ ਪੰਜ ਫੀਸਦੀ ਵਾਧਾ ਹੋਣ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਮੇਅਰ ਕੁਲਦੀਪ ਕੁਮਾਰ ਨੇ ਸਕੱਤਰ ਸਥਾਨਕ ਸਰਕਾਰ ਨਿਤਿਨ ਯਾਦਵ ਨੂੰ ਪੱਤਰ ਲਿਖ ਕੇ ਪਾਣੀ ਦੀਆਂ ਕੀਮਤਾਂ ਨੂੰ ਨਾ ਵਧਾਉਣ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ 11 ਮਾਰਚ ਨੂੰ ਹੋਈ ਨਗਰ ਨਿਗਮ ਦੀ ਮੀਟਿੰਗ ਵਿੱਚ ਇੰਡੀਆ ਗਠਜੋੜ ਦੇ ਕੌਂਸਲਰਾਂ ਦੁਆਰਾ ਚੰਡੀਗੜ੍ਹ ਵਾਸੀਆਂ ਨੂੰ 20,000 ਲੀਟਰ ਮੁਫਤ ਪਾਣੀ ਅਤੇ ਮੁਫਤ ਪਾਰਕਿੰਗ ਦਾ ਏਜੰਡਾ ਹਾਊਸ ਵਿੱਚ ਸਾਰੇ ਕੌਂਸਲਰਾਂ ਦੀ ਸਹਿਮਤੀ ਦੇ ਨਾਲ ਪਾਸ ਕਰ ਦਿੱਤਾ ਗਿਆ ਸੀ।
ਜਦੋਂ ਇਸ ਮਤੇ ਨੂੰ ਪਾਸ ਕਰਕੇ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਲ ਭੇਜਿਆ ਸੀ ਤਾਂ ਉਨ੍ਹਾਂ ਨੇ ਗਠਜੋੜ, ਭਾਜਪਾ ਅਤੇ ਕਮਿਸ਼ਨਰ ਆਨੰਦਿਤਾ ਮਿੱਤਰਾ ਨੂੰ ਫਟਕਾਰ ਲਗਾਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿਚ 24 ਘੰਟੇ ਪਾਣੀ ਦੇਣ ਲਈ ਫਰਾਂਸ ਦੀ ਇੱਕ ਏਜੰਸੀ ਦੇ ਨਾਲ 15 ਸਾਲ ਦਾ ਐਗਰੀਮੈਂਟ ਹੋ ਰੱਖਿਆ ਹੈ। ਅਜਿਹੇ ਵਿਚ ਪਾਣੀ ਮੁਫਤ ਨਹੀਂ ਦਿੱਤਾ ਜਾ ਸਕਦਾ।
ਇਹ ਵੀ ਪੜ੍ਹੋ: Samyukta Kisan Morcha: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਚੋਣਾਂ ਵਿੱਚ ਭਾਜਪਾ ਦੇ ਵਿਰੋਧ ਦਾ ਕੀਤਾ ਐਲਾਨ
ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਸੀ ਕਿ ਸਿਆਸੀ ਪਾਰਟੀਆਂ ਨੂੰ ਜੋ ਸੰਭਵ ਹੋਵੇ ਉਸ ਦਾ ਹੀ ਐਲਾਨ ਕਰਨਾ ਚਾਹੀਦਾ। ਇਸ ਤਰ੍ਹਾਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਜ਼ਰੂਰਤ ਨਹੀਂ ਹੈ। ਜੇਕਰ ਸ਼ਹਿਰ ਵਿਚ ਕਿਤੇ ਵੀ ਪਾਣੀ ਦੀ ਸਮੱਸਿਆ ਹੈ ਤਾਂ ਉਸ ਲਈ ਸਾਰੀ ਸਿਆਸੀ ਪਾਰਟੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ। ਲੇਕਿਨ ਜਨਤਾ ਦੇ ਸਾਹਮਣੇ ਕਿਸੇ ਵੀ ਤਰ੍ਹਾਂ ਦੇ ਝੂਠੇ ਵਾਅਦੇ ਕਰਨ ਤੋਂ ਬਚਣਾ ਚਾਹੀਦਾ।
ਇਹ ਵੀ ਪੜ੍ਹੋ: SGPC Budget Session: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਲ 2024-25 ਲਈ 12 ਅਰਬ 60 ਕਰੋੜ ਤੋਂ ਵੱਧ ਦਾ ਬਜਟ ਪੇਸ਼