Chandigarh News: ਚੰਡੀਗੜ੍ਹ `ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰੋਸ ਮੁਜ਼ਾਹਰਾ, ਮੇਅਰ ਨੂੰ ਹਟਾਉਣ ਦੀ ਮੰਗ
Chandigarh News: ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੇਅਰ ਚੋਣ ਵਿੱਚ ਹੋਏ ਉਲਟਫੇਰ ਨੂੰ ਲੈ ਕੇ ਭਾਜਪਾ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ।
Chandigarh News: ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਵਿੱਚ ਹੋਏ ਉਲਟਫੇਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਐਤਵਾਰ ਨੂੰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਵਿੱਚ ਇਕੱਠੇ ਹੋਏ 'ਆਪ' ਵਰਕਰਾਂ ਨੇ ਭਾਜਪਾ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਹਰ ਰੋਜ਼ ਚਾਰ ਵਰਕਰਾਂ ਤੇ ਇੱਕ ਕੌਂਸਲਰ ਸਮੇਤ ਪੰਜ ਲੋਕ ਭੁੱਖ ਹੜਤਾਲ ਉਤੇ ਬੈਠਣਗੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਘੱਟ ਗਿਣਤੀ ਸੈੱਲ ਦੇ ਇੰਚਾਰਜ ਅਨਿਲ ਮਸੀਹ ਨੂੰ ਅਧਿਕਾਰੀ ਬਣਾਇਆ ਗਿਆ ਹੈ। ਜਦੋਂ ਤੱਕ ਫਰਜ਼ੀ ਮੇਅਰ ਨੂੰ ਹਟਾਇਆ ਨਹੀਂ ਜਾਂਦਾ, ਉਦੋਂ ਤੱਕ ਉਹ ਇਸੇ ਤਰ੍ਹਾਂ ਹੜਤਾਲ ਜਾਰੀ ਰੱਖਣਗੇ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਨਿਲ ਮਸੀਹ ਨੇ ਜਾਣਬੁੱਝ ਕੇ ਇੰਡੀਆ ਗਠਜੋੜ ਦੀਆਂ ਵੋਟਾਂ ਰੱਦ ਕੀਤੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਅਨਿਲ ਮਸੀਹ ਖਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਕਾਬਿਲੇਗੌਰ ਹੈ ਕਿ ਚੰਡੀਗੜ੍ਹ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਟੈਂਟ ਲਗਾਉਣ ਲਈ ਲਿਆਂਦਾ ਸਮਾਨ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ। ਇਸ ਕਾਰਨ ਪਾਰਟੀ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਚੰਡੀਗੜ੍ਹ ਪੁਲਿਸ ਖਿਲਾਫ਼ ਵੀ ਆਪਣੀ ਭੜਾਸ ਕੱਢ ਰਹੇ ਹਨ।
ਇਹ ਵੀ ਪੜ੍ਹੋ : Punjab News: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੰਜਾਬ ਦਾ ਕਾਰਜਕਾਰੀ ਰਾਜਪਾਲ ਲਗਾਉਣ ਦੀਆਂ ਕਨਸੋਆਂ!
ਇਸ ਮੌਕੇ ਐਲਾਨ ਕੀਤਾ ਗਿਆ ਕਿ ਹਰ ਵਾਰਡ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। ਚੰਡੀਗੜ੍ਹ ਵਿੱਚ ਖਾਸ ਸਥਾਨਾਂ ਉਪਰ ਜਿਵੇਂ ਰੋਜ਼ ਗਾਰਡਨ, ਸੁਖਨਾ ਝੀਲ ਉਤੇ ਕੈਂਡਲ ਮਾਰ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਘਰ-ਘਰ ਜਾ ਕੇ ਭਾਜਪਾ ਦੀ ਪੋਲ ਖੋਲ੍ਹੀ ਜਾਵੇ।
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਚੰਡੀਗੜ੍ਹ ਮੇਅਰ ਦੀ ਹੋਈ ਚੋਣ ਵਿੱਚ ਇੰਡੀਆ ਗਠਜੋੜ ਦੀਆਂ 8 ਵੋਟਾਂ ਖਾਰਿਜ ਕਰ ਦਿੱਤੀਆਂ ਗਈਆਂ ਸਨ। ਇਸ ਮਗਰੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਅਤੇ ਸੁਪਰੀਮ ਕੋਰਟ ਦਾ ਰੁਖ ਵੀ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : Punjab News: ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ- ਬਰੀ ਹੋਣ ਤੋਂ ਬਾਅਦ ਵੀ ਕਿੰਨੇ ਕੈਦੀ ਜੇਲ੍ਹ 'ਚ ਹਨ?