Chandigarh News: ਚੰਡੀਗੜ੍ਹ ਨਿਗਮ ਚੋਣਾਂ `ਚ ਹੋਏ ਉਲਟ-ਫੇਰ ਨੂੰ ਲੈ ਕੇ `ਆਪ` ਦਾ ਭਾਜਪਾ ਖਿਲਾਫ਼ ਸੰਘਰਸ਼ ਜਾਰੀ
Chandigarh News: ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਚੱਲ ਰਿਹਾ ਵਿਵਾਦ ਅਜੇ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
Chandigarh News: ਨਗਰ ਨਿਗਮ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਅਜੇ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਾਰਟੀ ਆਗੂਆਂ ਤੇ ਵਰਕਰਾਂ ਨੇ ਮੇਅਰ ਚੋਣਾਂ ਵਿੱਚ ਘਪਲੇ ਦੇ ਦੋਸ਼ ਲਗਾਉਂਦਿਆਂ ਸੰਸਦ ਮੈਂਬਰ ਕਿਰਨ ਖੇਰ ਤੇ ਨਾਮਜ਼ਦ ਕੌਂਸਲਰ ਤੇ ਮੇਅਰ ਚੋਣਾਂ ਦੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਆਮ ਆਦਮੀ ਪਾਰਟੀ ਦੇ ਸੂਬਾ ਸਹਿ-ਇੰਚਾਰਜ ਡਾ. ਐੱਸਐੱਸ ਆਹਲੂਵਾਲੀਆ ਨੇ ਦੱਸਿਆ ਕਿ 30 ਜਨਵਰੀ ਨੂੰ ਚੋਣ ਦੇ ਦਿਨ ਭਾਜਪਾ ਨੇਤਾ ਅਨਿਲ ਮਸੀਹ, ਕਿਰਨ ਖੇਰ ਅਤੇ ਉਨ੍ਹਾਂ ਦੇ ਕੌਂਸਲਰਾਂ ਨੇ ਜੋ ਲੋਕਤੰਤਰ ਦੀ ਹੱਤਿਆ ਕੀਤੀ ਹੈ। ਉਸ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪਿਛਲੇ 8 ਦਿਨਾਂ ਤੋਂ ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਦੇ ਸਾਹਮਣੇ ਭੁੱਖ ਹੜਤਾਲ ਜਾਰੀ ਹੈ।
ਪ੍ਰਸ਼ਾਸਨ ਦੀਆਂ ਅੱਖਾਂ ਖੋਲ੍ਹਣ ਲਈ ਲੋਕ ਸਭਾ ਮੈਂਬਰ ਕਿਰਨ ਖੇਰ ਦਾ ਪੁਤਲਾ ਫੂਕਿਆ ਗਿਆ ਹੈ ਤਾਂ ਜੋ ਪ੍ਰਸ਼ਾਸਨ ਉਸ ਖ਼ਿਲਾਫ਼ ਕੋਈ ਕਾਰਵਾਈ ਕਰ ਸਕੇ। ਅੱਠ ਵੋਟਾਂ ਰੱਦ ਹੋਣ ਕਾਰਨ ਚੰਡੀਗੜ੍ਹ ਦੇ ਲੋਕਾਂ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੀਆਂ ਸਖ਼ਤ ਟਿੱਪਣੀਆਂ ਦਾ ਵੀ ਭਾਜਪਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਉਤੇ ਕੋਈ ਅਸਰ ਨਹੀਂ ਹੋਇਆ, ਜਿਸ ਕਾਰਨ ਹੁਣ ਤੱਕ ਕਿਸੇ ਵੀ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਹਰ ਵਾਰਡ ਵਿੱਚ ਜਾ ਕੇ ਲੋਕਾਂ ਨੂੰ ਭਾਜਪਾ ਦਾ ਅਸਲੀ ਚਿਹਰਾ ਦਿਖਾਏਗੀ। ਨੇ ਕਿਹਾ ਕਿ ਭਾਜਪਾ ਦੀ ਧੋਖੇਬਾਜ਼ੀ ਵਾਲੀ ਰਾਜਨੀਤੀ ਤੋਂ ਹਰ ਵਰਗ ਪ੍ਰੇਸ਼ਾਨ ਹੈ। ਹੁਣ ਲੋਕ ਭਾਜਪਾ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਤਿਆਰ ਹਨ।
ਇਸ ਮੌਕੇ 'ਆਪ' ਆਗੂ ਪ੍ਰੇਮ ਗਰਗ, ਵਿਜੇ ਪਾਲ, ਮੀਨਾ ਸ਼ਰਮਾ, ਆਭਾ ਬਾਂਸਲ, ਨਰੇਸ਼ ਗਰਗ, ਸੁਖਰਾਜ ਸੰਧੂ, ਗੁਰਮੇਲ ਸਿੰਘ ਸਿੱਧੂ, ਪੀ.ਪੀ ਘਈ, ਕੌਂਸਲਰ ਪ੍ਰੇਮ ਲਤਾ, ਸੁਮਨ ਸ਼ਰਮਾ, ਜਸਵੀਰ ਸਿੰਘ ਲਾਡੀ, ਨੇਹਾ ਮੁਸਾਵਤ, ਮਨੋਵਰ, ਕੁਲਦੀਪ ਕੁਮਾਰ ਅਤੇ ਜਸਵਿੰਦਰ ਕੌਰ ਤੋਂ ਇਲਾਵਾ ‘ਆਪ’ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਕਾਬਿਲੇਗੌਰ ਹੈ ਕਿ ਐਤਵਾਰ ਨੂੰ ਸੈਕਟਰ-17 ਸਥਿਤ ਨਗਰ ਨਿਗਮ ਦੇ ਬਾਹਰ ਆਮ ਆਦਮੀ ਪਾਰਟੀ ਨੇ ਸੰਸਦ ਮੈਂਬਰ ਕਿਰਨ ਖੇਰ ਦਾ ਪੁਤਲਾ ਫੂਕਿਆ।
ਇਹ ਵੀ ਪੜ੍ਹੋ : CM Bhagwant Mann Ayodhya Tour: ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਅਯੁੱਧਿਆ 'ਚ ਰਾਮ ਮੰਦਿਰ ਵਿਖੇ ਟੇਕਣਗੇ ਮੱਥਾ