PU Student Council Elections 2023: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ਉਤੇ ਹਨ। ਅੱਜ ਕਾਗਜ਼ ਦਾਖ਼ਲ ਕਰਵਾਉਣ ਦੀ ਆਖਰੀ ਤਾਰੀਕ ਹੈ। ਇਸ ਦਰਮਿਆਨ ਵਿਦਿਆਰਥੀ ਜਥੇਬੰਦੀਆਂ ਵੱਲੋਂ ਜੋੜ ਤੋੜ ਦੀ ਸਿਆਸਤ ਵੀ ਕੀਤੀ ਜਾ ਰਹੀ ਹੈ।
Trending Photos
PU Student Council Elections 2023: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਦਾਖ਼ਲ ਕੀਤੀ ਜਾ ਰਹੀ ਹੈ। ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਜਥੇਬੰਦੀ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਆਪਣੇ-ਆਪਣੇ ਉਮੀਦਵਾਰਾਂ ਉਤੇ ਵੱਡਾ ਦਾਅ ਖੇਡ ਰਹੀਆਂ ਹਨ।
ਇਸ ਸਬੰਧੀ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਸੰਭਾਵਿਤ ਉਮੀਦਵਾਰਾਂ ਦੀ ਪਹਿਲੀ ਪ੍ਰੋਵਿਸਨਲ ਸੂਚੀ ਸਾਹਮਣੇ ਆਈ ਹੈ। ਸੋਪੂ ਨੇ ਸਕੱਤਰ ਅਹੁਦੇ ਲਈ ਮੇਘਾ ਨਾਇਰ ਨੂੰ ਆਪਣੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ। ਇਸ ਵਿਚਾਲੇ ਐਸਐਫਐਸ ਨੇ ਮਨਿਕਾ ਨੂੰ ਪ੍ਰਧਾਨ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ।
ਇਸ ਤੋਂ ਇਲਾਵਾ ਆਈਐਨਐਸਓ ਨੇ ਜਨਰਲ ਸਕੱਤਰ ਅਹੁਦੇ ਲਈ ਦੀਪਕ ਗੋਇਤ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਐਸਏਟੀਐਚ ਨੇ ਰਨਮੀਕਜੋਤ ਕੌਰ ਨੂੰ ਮੀਤ ਪ੍ਰਧਾਨ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਐਨਐਸਯੂਆਈ ਨੇ ਜਤਿਨ ਸਿੰਘ ਵਿਰਕ ਨੂੰ ਪ੍ਰਧਾਨ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ।
ਇਹ ਵੀ ਪੜ੍ਹੋ : Punjab News: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀ ਗ੍ਰਿਫਤਾਰ, 5 ਪਿਸਤੌਲ, 20 ਜਿੰਦਾ ਕਾਰਤੂਸ ਬਰਾਮਦ
ਸੀਵਾਈਐਸਐਸ ਨੇ ਦਿਵਾਂਸ਼ ਠਾਕੁਰ ਨੂੰ ਪ੍ਰਧਾਨ ਅਹੁਦੇ ਲਈ ਉਮੀਦਵਾਰ ਵਜੋਂ ਚੋਣ ਅਖਾੜੇ ਵਿੱਚ ਉਤਾਰਿਆ ਹੈ। ਐਸਐਫਐਸ ਨੇ ਪ੍ਰਤੀਕ ਕੁਮਾਰ ਨੂੰ ਪ੍ਰਧਾਨ ਅਹੁਦੇ ਲਈ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਇਲਾਵਾ ਏਬੀਵੀਪੀ ਨੇ ਅਵਿਨਾਸ਼ ਯਾਦਵ ਨੂੰ ਜਨਰਲ ਸਕੱਤਰ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਏਬੀਵੀਪੀ ਨੇ ਰਾਜੇਸ਼ ਦੇਸ਼ਵਾਲ ਨੂੰ ਪ੍ਰਧਾਨ ਅਹੁਦੇ ਲਈ ਆਪਣਾ ਉਮੀਦਵਾਰ ਘੋਸ਼ਿਤ ਕੀਤਾ ਹੈ।
ਚੰਡੀਗੜ੍ਹ 'ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਵੀਰਵਾਰ ਨੂੰ ਖਤਮ ਹੋ ਗਈ। ਸਾਰੇ ਉਮੀਦਵਾਰਾਂ ਨੇ ਸਵੇਰੇ 10:30 ਵਜੇ ਤੱਕ ਨਾਮਜ਼ਦਗੀਆਂ ਦਾਖਲ ਕਰ ਲਈਆਂ ਹਨ। ਉਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਮਿਲੇ ਇਤਰਾਜ਼ਾਂ ਅਨੁਸਾਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਗਈ।
ਇਸ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਪ੍ਰਧਾਨ ਦੇ ਅਹੁਦੇ ਲਈ ਕੁੱਲ 26 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਮੀਤ ਪ੍ਰਧਾਨ ਦੇ ਅਹੁਦੇ ਲਈ 29, ਸਕੱਤਰ ਲਈ 21 ਅਤੇ ਜੁਆਇੰਟ ਸਕੱਤਰ ਦੇ ਅਹੁਦੇ ਲਈ 23 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਸੈਕਟਰ 10 ਸਥਿਤ ਡੀਏਵੀ ਕਾਲਜ ਦੇ ਬਾਹਰ ਹੰਗਾਮਾ ਹੋ ਗਿਆ। ਜਿਸ ਨੂੰ ਪੁਲਿਸ ਨੇ ਸਮੇਂ ਸਿਰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : PU Student Council Elections: ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ
ਚੰਡੀਗੜ੍ਹ ਤੋਂ ਪਵਿਤ ਕੌਰ ਦੀ ਰਿਪੋਰਟ