Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਨਵੀਂ ਆਬਕਾਰੀ ਨੀਤੀ ਅਤੇ ਹੋਰ ਮੁੱਦਿਆਂ ਉੱਤੇ ਲੈ ਪੰਜਾਬ ਕੈਬਨਿਟ ਅੱਜ ਵੱਡਾ ਫੈਸਲਾ ਲੈ ਸਕਦੀ ਹੈ।
Trending Photos
Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ (Punjab Cabinet Meeting) ਅੱਜ ਯਾਨੀ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਸਰਕਾਰ ਨੇ ਬਜਟ ਸੈਸ਼ਨ ਦੇ ਅੱਧ ਵਿੱਚ ਮੀਟਿੰਗ ਬੁਲਾਈ ਹੈ। ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਸਕਦੀ ਹੈ। ਇਸ ਦੌਰਾਨ ਨਵੀਂ ਆਬਕਾਰੀ ਨੀਤੀ ਅਤੇ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਬਾਰੇ ਵੀ ਫੈਸਲੇ ਲਏ ਜਾ ਸਕਦੇ ਹਨ। CM ਭਗਵੰਤ ਮਾਨ ਸ਼ਨੀਵਾਰ ਸਵੇਰੇ 11 ਵਜੇ ਤੋਂ ਸਕੱਤਰੇਤ 'ਚ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
ਪੰਜਾਬ ਸਰਕਾਰ ਦੀ ਇਸ ਕੈਬਨਿਟ ਮੀਟਿੰਗ ਵਿੱਚ (Punjab Cabinet Meeting) ਹੋਲੀ 'ਤੇ ਕਰਮਚਾਰੀਆਂ ਨੂੰ ਤੋਹਫ਼ੇ ਵਜੋਂ ਡੀਏ ਵਧ ਸਕਦਾ ਹੈ। ਹਾਲ ਹੀ ਵਿੱਚ ਕੇਂਦਰ ਨੇ ਆਪਣੇ ਮੁਲਾਜ਼ਮਾਂ ਦੇ ਡੀਏ ਵਿੱਚ ਵੀ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਬੈਠਕ 'ਚ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਪ੍ਰਸਤਾਵ ਵੀ ਆ ਸਕਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਕੇਤ ਦਿੱਤੇ ਹਨ ਕਿ ਅਸੀਂ ਜਲਦੀ ਹੀ ਚੋਣ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ।
ਇਹ ਵੀ ਪੜ੍ਹੋ: Punjab News: ਅੱਜ ਸੰਗਰੂਰ 'ਚ ਵਿਕਾਸ ਕ੍ਰਾਂਤੀ ਰੈਲੀ, CM ਮਾਨ 896 ਕਰੋੜ ਦੇ ਪ੍ਰੋਜੈਕਟਾਂ ਨੂੰ ਦੇਣਗੇ ਹਰੀ ਝੰਡੀ
ਵਿਰੋਧੀ ਧਿਰ ਵੀ ਇਸ ਮੁੱਦੇ 'ਤੇ ਸਰਕਾਰ ਨੂੰ ਘੇਰ ਰਹੀ ਹੈ। ਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ, ਇਸ ਲਈ ਨਵੀਂ ਭਰਤੀ ਪ੍ਰਕਿਰਿਆ ਲਈ ਪ੍ਰਸਤਾਵ ਪਾਸ ਕਰਕੇ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਸਰਕਾਰ ਚੋਣ ਮੋਡ ਵਿੱਚ ਚੱਲ ਰਹੀ ਹੈ। ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Apples Benefits: ਰੋਜ਼ਾਨਾ ਇੱਕ ਸੇਬ ਦਾ ਸੇਵਨ ਕਰਨ ਨਾਲ ਮਿਲਣਗੇ ਇਹ ਹੈਰਾਨੀਜਨਕ ਫਾਇਦੇ, ਕੀ ਤੁਸੀਂ ਜਾਣਦੇ ਹੋ? ਇੱਥੇ ਸੂਚੀ ਪੜ੍ਹੋ
ਸੂਤਰਾਂ ਦੇ ਮਤਾਬਿਕ (Punjab Cabinet Meeting) ਅੱਜ ਸਾਲ 2024-25 ਲਈ ਤਿਆਰ ਨਵੀਂ ਸ਼ਰਾਬ ਨੀਤੀ ਤੇ ਡੀਏ 'ਚ ਵਾਧੇ 'ਤੇ ਮੋਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ ਬਿੱਲਾਂ 'ਤੇ ਵੀ ਮੋਹਰ ਲੱਗ ਸਕਦੀ ਹੈ।