Punjab Weather Update: ਐਤਵਾਰ ਨੂੰ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਵਾਰ ਮੀਂਹ ਕਰਕੇ ਕਿਸਾਨ ਬਹੁਤ ਪਰੇਸ਼ਾਨ ਨਜ਼ਰ ਆ ਰਹੇ ਹਨ।
Trending Photos
Punjab Weather Update: ਪੰਜਾਬ ਵਿੱਚ ਮੌਸਮ ਦਾ ਮਿਜਾਜ ਬਦਲ ਗਿਆ ਹੈ। ਬੀਤੇ ਦਿਨੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਤੁਫਾਨ ਵੀ ਆਇਆ ਹੈ। ਕਈ ਥਾਵਾਂ ਉੱਤੇ ਤਾਂ ਗੜੇਮਾਰੀ ਵੀ ਵੇਖੀ ਗਈ ਹੈ। ਇਸ ਤੋਂ ਬਾਅਦ ਅੱਜ ਸਵੇਰੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਧੁੱਪ ਨਜ਼ਰ ਆਈ ਹੈ ਅਤੇ ਮੌਸਮ ਸਾਫ਼ ਹੋ ਗਿਆ ਹੈ। ਦਰਅਸਲ ਬੀਤੇ ਦਿਨੀ ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਦੇ ਕਈ ਇਲਾਕਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਮੀਂਹ ਵੀ ਪਿਆ ਹੈ। ਮੀਂਹ ਦੇ ਨਾਲ-ਨਾਲ ਤੂਫ਼ਾਨ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ।
ਮੌਸਮ ਵਿਭਾਗ ਮੁਤਾਬਕ ਪਿਛਲੇ ਤਿੰਨ ਦਿਨਾਂ ਤੋਂ ਪੱਛਮੀ ਗੜਬੜੀ ਸਰਗਰਮ ਸੀ। ਜਿਸ ਦਾ ਪ੍ਰਭਾਵ ਹੁਣ ਖਤਮ ਹੋ ਗਿਆ ਹੈ। ਹਾਲਾਂਕਿ, ਐਤਵਾਰ ਨੂੰ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ।
ਇਹ ਵੀ ਪੜ੍ਹੋ: Punjab Weather Update:ਪੰਜਾਬ 'ਚ ਅੱਜ ਧੁੱਪ ਨਿਕਲਣ ਦੀ ਸੰਭਾਵਨਾ, ਮੌਸਮ ਵੀ ਰਹੇਗਾ ਸਾਫ਼; ਪੜ੍ਹੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹੇ। ਪਟਿਆਲਾ 'ਚ ਭਾਰੀ ਮੀਂਹ ਤੇ ਗੜੇਮਾਰੀ ਦੇਖਣ ਨੂੰ ਮਿਲੀ। ਪਟਿਆਲਾ ਤੋਂ ਇਲਾਵਾ ਜਲੰਧਰ ਵਿੱਚ ਵੀ ਮੀਂਹ ਦੇ ਨਾਲ ਗੜੇਮਾਰੀ ਹੋਈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੌਸਮ ਅਜਿਹਾ ਹੀ ਰਹੇਗਾ।
ਪੰਜਾਬ 'ਚ ਸ਼ੁੱਕਰਵਾਰ ਨੂੰ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਰੀਬ 11,200 ਏਕੜ ਜ਼ਮੀਨ 'ਤੇ ਲੱਗੀ ਕਣਕ ਦੀ ਫਸਲ ਪ੍ਰਭਾਵਿਤ ਹੋਈ ਹੈ। ਇਸ ਕਾਰਨ ਖੇਤੀਬਾੜੀ ਵਿਭਾਗ ਨੇ ਕਣਕ ਦੀ ਫ਼ਸਲ ਦੇ ਕਰੀਬ ਪੰਜ ਫ਼ੀਸਦੀ ਘੱਟ ਹੋਣ ਦਾ ਅਨੁਮਾਨ ਲਗਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਸਿਰਫ 25 ਫੀਸਦੀ ਫਸਲ ਦੀ ਹੀ ਕਟਾਈ ਹੋਈ ਹੈ।
ਇਸ ਦੌਰਾਨ ਸ਼ੁੱਕਰਵਾਰ ਨੂੰ ਆਏ ਮੌਸਮ ਕਾਰਨ ਖਾਸ ਕਰਕੇ ਸੰਗਰੂਰ ਜ਼ਿਲ੍ਹੇ 'ਚ 5000 ਏਕੜ 'ਤੇ ਫਸਲਾਂ ਦਾ ਨੁਕਸਾਨ ਹੋਇਆ ਹੈ, ਜਦਕਿ ਮੋਗਾ 'ਚ 2500 ਏਕੜ, ਅੰਮ੍ਰਿਤਸਰ 'ਚ 500 ਅਤੇ ਮਾਨਸਾ 'ਚ 200 ਏਕੜ 'ਤੇ ਫਸਲਾਂ ਪ੍ਰਭਾਵਿਤ ਹੋਈਆਂ ਹਨ। ਪਟਿਆਲਾ, ਫਰੀਦਕੋਟ ਅਤੇ ਬਠਿੰਡਾ ਵਿੱਚ ਵੀ ਨੁਕਸਾਨ ਹੋਇਆ ਹੈ। ਪੰਜਾਬ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਨੁਸਾਰ ਮੀਂਹ ਅਤੇ ਗੜੇਮਾਰੀ ਕਾਰਨ ਪੱਕੀ ਕਣਕ ਦੀ ਫ਼ਸਲ ਦੇ ਦਾਣੇ ਡਿੱਗ ਜਾਂਦੇ ਹਨ ਜਿਸ ਕਾਰਨ ਕਣਕ ਦੀ ਫਸਲ ਪੰਜ ਫੀਸਦੀ ਤੱਕ ਘਟਣ ਦੀ ਸੰਭਾਵਨਾ ਹੈ।