Punjab Weather News: ਹੱਡ ਠਾਰਵੀਂ ਠੰਢ ਤੇ ਸੰਘਣੀ ਧੁੰਦ ਦੀ ਲਪੇਟ `ਚ ਆਏ ਪੰਜਾਬ ਦੇ ਕਈ ਜ਼ਿਲ੍ਹੇ; ਜਨਜੀਵਨ ਪ੍ਰਭਾਵਿਤ
Punjab Weather News: ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਹੱਡ ਠਾਰਵੀਂ ਠੰਢ ਕਾਰਨ ਲੋਕ ਪਰੇਸ਼ਾਨੀ ਦੇ ਆਲਮ ਵਿੱਚ ਦਿਸੇ।
Punjab Weather News: ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਹੱਡ ਠਾਰਵੀਂ ਠੰਢ ਕਾਰਨ ਲੋਕ ਪਰੇਸ਼ਾਨੀ ਦੇ ਆਲਮ ਵਿੱਚ ਦਿਸੇ। ਸੰਘਣੀ ਧੁੰਦ ਕਾਰਨ ਦਿਸਣ ਹੱਦ ਘੱਟ ਹੋਣ ਕਾਰਨ ਹਾਈਵੇ ਉਤੇ ਵਾਹਨਾਂ ਦੀ ਰਫਤਾਰ ਕਾਫੀ ਹੌਲੀ ਨਜ਼ਰ ਆਈ।
ਮੌਸਮ ਵਿਭਾਗ ਨੇ ਅੱਜ ਸਵੇਰੇ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪਰ ਜਲਦੀ ਹੀ ਖੇਤਰ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਦੇ ਮੁਕਾਬਲੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਾਲਾਂਕਿ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅੱਜ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਹੀਟ ਲਾਕ ਦੀ ਸਥਿਤੀ ਬਣੇਗੀ, ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਜਾਵੇਗਾ। ਪਰ 12 ਦਸੰਬਰ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਸੰਘਣੀ ਧੁੰਦ ਤੇ ਸੀਤ ਲਹਿਰ ਕਰ ਕੇ ਸੂਬੇ ਦੀਆਂ ਸੜਕਾਂ ’ਤੇ ਆਵਾਜਾਈ ਘਟ ਗਈ ਹੈ। ਠੰਢ ਕਾਰਨ ਲੋਕ ਘੱਟ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਮੌਸਮ ਵਿਗਿਆਨੀਆਂ ਨੇ 11 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਵੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ।
ਪੱਛਮੀ ਗੜਬੜ ਵੀ ਸਰਗਰਮ ਹੋ ਗਈ
ਮੌਸਮ ਵਿਗਿਆਨ ਕੇਂਦਰ ਮੁਤਾਬਕ ਪੱਛਮੀ ਗੜਬੜੀ ਈਰਾਨ ਵੱਲ ਸਰਗਰਮ ਹੋ ਗਈ ਹੈ। ਕੇਂਦਰ ਦੇ ਉਮਾਨਸ਼ੰਕਰ ਦਾਸ ਦੇ ਅਨੁਸਾਰ, ਜਿਵੇਂ ਹੀ ਪੱਛਮੀ ਗੜਬੜ ਪੂਰਬੀ ਏਸ਼ੀਆ ਤੋਂ ਆਉਣ ਵਾਲੀ ਨਮੀ ਨਾਲ ਟਕਰਾਏਗੀ, ਉੱਤਰੀ ਭਾਰਤ ਵਿੱਚ ਬੱਦਲ ਛਾਏ ਜਾਣਗੇ ਅਤੇ 11-12 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਧੂੰਏਂ ਤੋਂ ਵੀ ਰਾਹਤ ਮਿਲੇਗੀ।