Punjab Weather News: ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨੇ ਰੋਕੀ ਜ਼ਿੰਦਗੀ ਦੀ ਰਫ਼ਤਾਰ; ਅੱਜ ਖੁੱਲ੍ਹਣਗੇ ਸਕੂਲ
Advertisement
Article Detail0/zeephh/zeephh2592251

Punjab Weather News: ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨੇ ਰੋਕੀ ਜ਼ਿੰਦਗੀ ਦੀ ਰਫ਼ਤਾਰ; ਅੱਜ ਖੁੱਲ੍ਹਣਗੇ ਸਕੂਲ

Punjab Weather News: ਪੰਜਾਬ ਤੇ ਚੰਡੀਗੜ੍ਹ ਦੇ ਆਸਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ।

Punjab Weather News: ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨੇ ਰੋਕੀ ਜ਼ਿੰਦਗੀ ਦੀ ਰਫ਼ਤਾਰ; ਅੱਜ ਖੁੱਲ੍ਹਣਗੇ ਸਕੂਲ

Punjab Weather News: ਪੰਜਾਬ ਤੇ ਚੰਡੀਗੜ੍ਹ ਦੇ ਆਸਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਬੁੱਧਵਾਰ ਤੜਕੇ ਰੂਪਨਗਰ ਤੇ ਨੇੜਲੇ ਇਲਾਕਿਆਂ ਵਿੱਚ ਸੰਘਣੀ ਧੁੰਦ ਕਾਰਨ ਸੜਕਾਂ ਉਤੇ ਵਾਹਨਾਂ ਦੀ ਰਫਤਾਰ ਬਿਲਕੁਲ ਹੋ ਗਈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਲੋਕ ਪਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਨਜ਼ਰ ਆਏ। ਕਾਬਿਲੇਗੌਰ ਹੈ ਕਿ ਕੜਾਕੇ ਦੀ ਠੰਢ ਵਿਚਾਲੇ ਅੱਜ ਸਕੂਲ ਵੀ ਖੁੱਲ੍ਹਣ ਜਾ ਰਹੇ ਹਨ। 

ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਇਹ ਆਮ ਤਾਪਮਾਨ ਤੋਂ 3.1 ਡਿਗਰੀ ਹੇਠਾਂ ਆ ਗਿਆ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 13.5 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 15.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ। ਹਾਲਾਂਕਿ ਅਜੇ ਤੱਕ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। 9 ਜਨਵਰੀ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।

12 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ
ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਢ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਠੰਢ ਦੇ ਦਿਨਾਂ ਅਤੇ ਸੰਘਣੀ ਧੁੰਦ ਦੀ ਆਰੇਂਜ ਚਿਤਾਵਨੀ ਹੈ। ਵਿਭਾਗ ਨੇ ਇਸ ਮੌਸਮ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਹ ਵੀ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਜਦੋਂ ਤੱਕ ਕੋਈ ਐਮਰਜੈਂਸੀ ਨਾ ਹੋਵੇ, ਘਰ ਤੋਂ ਬਾਹਰ ਨਾ ਨਿਕਲੋ ਅਤੇ ਆਪਣਾ ਚਿਹਰਾ ਢੱਕ ਕੇ ਰੱਖੋ।

ਮੰਗਲਵਾਰ ਨੂੰ ਫਰੀਦਕੋਟ ਵਿੱਚ ਸਭ ਤੋਂ ਵੱਧ ਪਾਰਾ 20.3 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਪਾਰਾ 17.1 ਡਿਗਰੀ, ਲੁਧਿਆਣਾ ਅਤੇ ਪਟਿਆਲਾ ਵਿੱਚ 13.6 ਡਿਗਰੀ, ਪਠਾਨਕੋਟ ਵਿੱਚ 16.2 ਡਿਗਰੀ, ਬਠਿੰਡਾ ਵਿੱਚ 16.0 ਡਿਗਰੀ, ਗੁਰਦਾਸਪੁਰ ਵਿੱਚ 15.3 ਡਿਗਰੀ ਅਤੇ ਸੰਗਰੂਰ ਵਿੱਚ 13.5 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਦਾ ਪਾਰਾ ਆਮ ਨਾਲੋਂ 5.2 ਡਿਗਰੀ ਹੇਠਾਂ ਦਰਜ ਕੀਤਾ ਗਿਆ।

ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 5 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 6.5 ਡਿਗਰੀ, ਲੁਧਿਆਣਾ ਵਿੱਚ 10.2, ਪਟਿਆਲਾ ਵਿੱਚ 10.4, ਪਠਾਨਕੋਟ ਵਿੱਚ 10.7, ਬਠਿੰਡਾ ਵਿੱਚ 8.0 ਡਿਗਰੀ, ਬਰਨਾਲਾ ਵਿੱਚ 9.7, ਫਰੀਦਕੋਟ ਵਿੱਚ 9.1 ਅਤੇ ਸੰਗਰੂਰ ਵਿੱਚ 9.4 ਡਿਗਰੀ ਦਰਜ ਕੀਤਾ ਗਿਆ।

Trending news