Punjab Weather Update: ਪੰਜਾਬ ਵਿੱਚ ਅੱਜ ਮੌਸਮ ਦਾ ਮਿਜ਼ਾਜ ਹੀ ਬਦਲ ਗਿਆ ਹੈ। ਪੰਜਾਬ ਦੇ ਕਈ ਸੂਬਿਆਂ 'ਚ ਠੰਡ ਕੋਹਰਾ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਭਾਰੀ ਠੰਡ ਦਾ ਅਲਰਟ ਜਾਰੀ ਕੀਤਾ। ਅੱਜ ਸੰਘਣੀ ਧੁੰਦ ਫਿਰ ਤੋਂ ਦੇਖਣ ਨੂੰ ਮਿਲੀ ਪਰ ਕੁਝ ਸਮੇਂ ਬਾਅਦ ਹੀ ਧੁੱਪ ਨੇ ਦਸਤਕ ਦੇ ਦਿੱਤੀ ਹੈ। ਸਵੇਰ ਤੋਂ ਹੀ ਇਲਾਕੇ ਵਿੱਚ ਸੰਘਣੀ ਧੁੰਦ (Punjab Weather Update) ਛਾਈ ਰਹੀ, ਜਿਸ ਕਾਰਨ ਸੜਕਾਂ ’ਤੇ ਆਵਾਜਾਈ ਦੀ ਰਫ਼ਤਾਰ ਹੌਲੀ ਹੋ  ਗਈ ਸੀ।ਪਹਾੜਾਂ 'ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਰਹਿੰਦਾ ਹੈ। 


COMMERCIAL BREAK
SCROLL TO CONTINUE READING

ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਇਹ  (Weather Update) ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ 'ਚ 17 ਨਵੰਬਰ ਤੱਕ ਧੂੰਏਂ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ 16 ਨਵੰਬਰ ਨੂੰ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੰਮ੍ਰਿਤਸਰ, ਤਰਨਮਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ.ਨਗਰ  ਅਤੇ ਮਲੇਰਕੋਟਲਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।


Chandigarh AQI
ਚੰਡੀਗੜ੍ਹ ਦਾ ਹਵਾ ਗੁਣਵੱਤਾ ਸੂਚਕ (Chandigarh AQI) ਅੰਕ ਵਿੱਚ ਕੋਈ ਵੀ ਸੁਧਾਰ ਨਹੀਂ ਹੋ ਪਾ ਰਿਹਾ ਹੈ।  ਪ੍ਰਸ਼ਾਸਨ ਅਤੇ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਵੱਲੋਂ ਡੀਜ਼ਲ ਗੇਟ ਜਨਰੇਟਰ ਸੈੱਟ ਬੰਦ ਕੀਤੇ ਜਾਣ ਦੇ ਬਾਵਜੂਦ ਵੀ ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਨਹੀਂ ਹੋ ਰਿਹਾ ਹੈ ਅਤੇ ਏਅਰ ਗਨ ਨਾਲ ਪਾਣੀ ਦਾ ਛਿੜਕਾਅ ਕੀਤਾ ਜਾ ਰਿਹਾ ਹੈ।


ਸੈਕਟਰ22 - 276 (ਮਾੜਾ)
ਸੈਕਟਰ 25 - 341 (ਬਹੁਤ ਮਾੜਾ)
ਸੈਕਟਰ 53 - 282 (ਮਾੜਾ)


ਇਹ ਵੀ ਪੜ੍ਹੋ: Punjab Chandigarh Weather: ਪੰਜਾਬ ਤੇ ਚੰਡੀਗੜ੍ਹ 'ਚ ਅੱਜ ਸੰਘਣੀ ਧੁੰਦ ਨਾਲ ਠੰਢ ਦੀ ਦਸਤਕ! ਆਵਾਜਾਈ ਦੀ ਰਫ਼ਤਾਰ ਪਈ ਮੱਠੀ