Weather Update: ਪੰਜਾਬ ਤੇ ਚੰਡੀਗੜ੍ਹ `ਚ ਹਵਾ ਹੋਈ ਖਰਾਬ! AQI 200 ਨੂੰ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update: ਪੰਜਾਬ ਵਿੱਚ ਸਵੇਰੇ ਸ਼ਾਮ ਹੁਣ ਠੰਡ ਵੱਧ ਗਈ ਹੈ। ਹਰਿਆਣਾ ਦਾ ਸ਼ਹਿਰ ਦਿੱਲੀ ਵਾਂਗ ਪ੍ਰਦੂਸ਼ਿਤ ਹੋ ਗਿਆ ਹੈ, ਇਸ ਦੇ ਨਾਲ AQI 379 ਦਰਜ ਕੀਤਾ ਗਿਆ। ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਬਹੁਤ ਖਰਾਬ ਹੋ ਗਈ ਹੈ।
Punjab Weather Update: ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਹਵਾ ਬਹੁਤ ਜ਼ਿਆਦਾ ਪ੍ਰਦੁਸ਼ਿਤ ਹੋ ਗਈ ਹੈ। ਇਸ ਦੇ ਨਾਲ ਹੀ AQI (ਏਅਰ ਕੁਆਲਿਟੀ ਇੰਡੈਕਸ) ਵਧਣ ਕਾਰਨ ਲੋਕਾਂ ਨੂੰ ਸਾਹ ਲੈਣ 'ਚ ਦਿੱਕਤ ਆ ਰਹੀ ਹੈ ਅਤੇ ਅੱਖਾਂ 'ਚ ਜਲਣ ਵਰਗੀਆਂ ਸਮੱਸਿਆਵਾਂ ਵੀ ਸਾਹਮਣੇ ਆਈਆਂ ਹਨ। ਹਰਿਆਣਾ ਦੀ ਗੱਲ ਕਰੀਏ ਤਾਂ ਸੂਬੇ ਦੇ 4 ਸ਼ਹਿਰ ਲਾਲ ਸ਼੍ਰੇਣੀ ਵਿਚ ਅਤੇ 12 ਸ਼ਹਿਰ ਸੰਤਰੀ ਸ਼੍ਰੇਣੀ ਵਿਚ ਆਏ ਹਨ। ਜਦਕਿ ਚੰਡੀਗੜ੍ਹ ਸਮੇਤ ਪੰਜਾਬ ਦੇ 5 ਸ਼ਹਿਰਾਂ ਦੀ ਸਥਿਤੀ ਚਿੰਤਾਜਨਕ ਹੈ।
ਅਕਸਰ ਦੇਖਿਆ ਹੋਵੇਗਾ ਕਿ ਪੰਜਾਬ ਵਿੱਚ ਨਵੰਬਰ ਮਹੀਨੇ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਜਾਂਦੀ ਹੈ ਪਰ ਇਸ ਸਾਲ ਸਿਰਫ਼ ਸਵੇੇਰੇ ਸ਼ਾਮ ਹੀ ਠੰਡ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਪ੍ਰਦੂਸ਼ਣ ਵਿੱਚ ਸੁਧਾਰ ਦੇਖਿਆ ਗਿਆ ਹੈ। ਅੰਮ੍ਰਿਤਸਰ, ਜੋ ਕੱਲ੍ਹ ਦੇਸ਼ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਸੀ, ਵਿੱਚ AQI 200 ਤੋਂ ਘੱਟ ਕੇ 188 'ਤੇ ਆ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦਾ AQI 184 ਦਰਜ ਕੀਤਾ ਗਿਆ। ਪਰ ਚੰਡੀਗੜ੍ਹ ਸਮੇਤ ਜਲੰਧਰ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ AQI ਅਜੇ ਵੀ 200 ਤੋਂ ਉੱਪਰ ਹੈ।
ਇਹ ਵੀ ਪੜ੍ਹੋ: Punjab Stubble Burning: ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਐਕਸ਼ਨ ਮੋਡ 'ਚ ਪ੍ਰਸ਼ਾਸਨ, ਜਾਣੋ ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲ
ਬੀਤੇ ਦਿਨੀ ਚੰਡੀਗੜ੍ਹ ਦੀ ਹਵਾ ਵਿੱਚ ਦੀਵਾਲੀ ਤੋਂ ਦੋ ਦਿਨ ਬਾਅਦ ਵੀ ਸੁਧਾਰ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ, ਜਿੱਥੇ ਹਵਾ ਦੀ ਗੁਣਵੱਤਾ ਦਾ ਪੱਧਰ (ਏਕਿਊਆਈ) 250 ਦੇ ਕਰੀਬ ਦਰਜ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਸੋਮਵਾਰ ਨੂੰ ਹੀ ਖੇਤਾਂ ਨੂੰ ਅੱਗ ਲੱਗਣ ਦੀਆਂ 13 ਘਟਨਾਵਾਂ ਦਰਜ ਹੋਈਆਂ ਹਨ ਜਿਸ ਕਾਰਨ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 4,145 ਹੋ ਗਈ ਹੈ। ਅੰਕੜਿਆਂ ਅਨੁਸਾਰ, ਸਰਗਰਮ ਅੱਗ ਦੀਆਂ ਘਟਨਾਵਾਂ ਫ਼ਿਰੋਜ਼ਪੁਰ (5), ਸੰਗਰੂਰ (3), ਬਠਿੰਡਾ (2), ਪਟਿਆਲਾ (2) ਅਤੇ ਫਰੀਦਕੋਟ (1) ਵਿੱਚ ਵੇਖੀਆਂ ਗਈਆਂ। ਦਿੱਲੀ ਵਿੱਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ 14 ਨਵੰਬਰ ਤੱਕ ਹਲਫ਼ਨਾਮੇ ਸਮੇਤ 10 ਦਿਨਾਂ ਦਾ ਡਾਟਾ ਦੇਣ ਲਈ ਕਿਹਾ ਗਿਆ ਸੀ।