Weather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਹੋ ਜਾਓ ਤਿਆਰ, ਅੱਜ ਧੁੰਦ ਤੇ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਅਪਡੇਟ
Weather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਤਿਆਰ ਹੋ ਜਾਓ ਅਤੇ ਮੌਸਮ ਵਿਭਾਗ ਵੱਲੋਂ ਅੱਜ ਧੁੰਦ ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਾਣੋ ਮੌਸਮ ਦਾ ਅਪਡੇਟ
Punjab Chandigarh Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਬੀਤੇ ਰਾਤ ਤੋਂ ਹੀ ਠੰਡੀ ਹਵਾਵਾਂ ਚੱਲ ਰਹੀਆਂ ਹਨ ਅਤੇ ਅੱਜ ਕੜਾਕੇ ਦੀ ਠੰਡ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਦਰਅਸਲ, ਪੱਛਮੀ ਗੜਬੜੀ ਕਾਰਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਅਤੇ ਬਰਫਬਾਰੀ ਹੋਈ ਜਿਸ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ (PunjabWeather Update) ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਧੂੰਏਂ ਦਾ ਅਲਰਟ ਹੈ।
ਇਹ ਵੀ ਪੜ੍ਹੋ: Weather Update: ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ 'ਚ ਆਈ ਗਿਰਾਵਟ, ਕਈ ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ
ਉੱਤਰ ਭਾਰਤ ਦੇ ਵਿੱਚ ਸਰਦ ਰੁੱਤ ਚੱਲ ਰਹੀ ਹੈ। ਜੇਕਰ ਦੇਖਿਆ ਜਾਏ ਤਾਂ ਪਿਛਲੇ ਸਾਲਾਂ ਨਾਲੋਂ ਇਸ ਵਾਰ ਅਜੇ ਤੱਕ ਠੰਡ ਘੱਟ ਪਈ ਹੈ। ਪਰ ਹੁਣ ਪੰਜਾਬ 'ਚ ਜਿੱਥੇ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ, ਉਥੇ ਹੀ ਮੌਸਮ ਵਿਭਾਗ (Department of Meteorology) ਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ 8 ਅਤੇ 9 ਦਸੰਬਰ ਨੂੰ ਪੰਜਾਬ, (PunjabWeather Update) ਹਰਿਆਣਾ ਤੇ ਚੰਡੀਗੜ੍ਹ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਹੁਣ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਪਰ 11 ਦਸੰਬਰ ਤੋਂ ਠੰਡ ਤੁਹਾਨੂੰ ਪਰੇਸ਼ਾਨ ਕਰੇਗੀ। ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਪਹਾੜੀ ਜ਼ਿਲਿਆਂ 'ਚ ਬਰਫਬਾਰੀ ਹੋ ਰਹੀ ਹੈ। ਠੰਡੀਆਂ ਹਵਾਵਾਂ ਹੁਣ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀਆਂ ਹਨ ਜਿਸ ਕਾਰਨ ਹੁਣ ਠੰਡ ਹੋਰ ਵਧ ਜਾਵੇਗੀ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਨੂੰ ਅਤੇ ਇਸ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।