Punjab Weather: ਪੰਜਾਬ ਦੇ 5 ਸ਼ਹਿਰਾਂ `ਚ 200 ਤੋਂ ਵੱਧ AQI! ਖੁਸ਼ਕ ਰਹੇਗਾ ਮੌਸਮ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Punjab Weather: ਪੰਜਾਬ ਦੇ 5 ਸ਼ਹਿਰਾਂ `ਚ 200 ਤੋਂ ਵੱਧ AQI ਪਹੁੰਚ ਗਿਆ ਹੈ। ਇਸ ਦੇ ਨਾਲ ਹੁਣ ਮੌਸਮ ਖੁਸ਼ਕ ਰਹੇਗਾ। ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ
Punjab Chandigarh Weather Update: ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੋਇਆ ਹੈ। ਜੇਕਰ ਗੱਲ ਕਰੀਏ ਪਿਛਲੇ ਕੁਝ ਸਾਲਾਂ ਦੇ ਮੌਸਮ ਦੀ ਤਾਂ ਹਮੇਸ਼ਾ ਮੌਸਮ ਦਾ ਬਦਲਾਅ ਅਕਤੂਬਰ- ਨਵੰਬਰ ਤੱਕ ਦੇਖਣ ਨੂੰ ਮਿਲ ਜਾਂਦਾ ਹੈ। ਪਰ ਇਸ ਵਾਰ ਮੌਸਮ 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੇਖਣ ਨੂੰ ਨਹੀਂ ਮਿਲ ਰਹੀ ਹੈ। ਦੂਜੇ ਪਾਸੇ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦਾ ਅਸਰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ 5299 ਕੇਸ ਦਰਜ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ ਪਿਛਲੇ 10 ਦਿਨਾਂ ਵਿੱਚ ਹੀ 3162 ਕੇਸ ਦਰਜ ਕੀਤੇ ਗਏ ਹਨ।
ਮੀਂਹ ਦੀ ਕੋਈ ਸੰਭਾਵਨਾ ਨਹੀਂ
ਪੰਜਾਬ ਵਿੱਚ ਸਖ਼ਤੀ ਦੇ ਬਾਵਜੂਦ ਇਸ ਨੂੰ ਰੋਕਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਨ੍ਹਾਂ ਪ੍ਰਬੰਧਾਂ ਨੂੰ ਦੇਖਣ ਲਈ ਇੱਕ ਟੀਮ 13 ਨਵੰਬਰ ਨੂੰ ਪੰਜਾਬ ਪਹੁੰਚ ਰਹੀ ਹੈ। ਅੱਜ ਸਵੇਰੇ ਪੰਜਾਬ ਦੇ ਕਈ ਥਾਵਾਂ ਵਿੱਚ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। ਮੌਸਮ ਵਿਭਾਗ ਤੋਂ ਵੀ ਰਾਹਤ ਦੇ ਕੋਈ ਸੰਕੇਤ ਨਹੀਂ ਹਨ। ਮੌਸਮ ਵਿਗਿਆਨ ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਹੀ ਕਾਰਨ ਹੈ ਕਿ ਪ੍ਰਦੂਸ਼ਣ ਅਤੇ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 5.8 ਡਿਗਰੀ ਘੱਟ ਹੈ।
ਇਹ ਵੀ ਪੜ੍ਹੋ: Punjab Weather: ਪੰਜਾਬ 'ਚ ਧੂੰਏਂ ਦੇ ਗੁਬਾਰ ਤੋਂ ਨਹੀਂ ਮਿਲੇਗੀ ਰਾਹਤ! ਜਾਣੋ ਕਦੋਂ ਬਦਲੇਗਾ ਮੌਸਮ
ਜਾਣੋ ਸ਼ਹਿਰਾਂ ਦਾ ਹਾਲ
ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29.7 ਡਿਗਰੀ ਰਿਹਾ। ਅੱਜ ਤਾਪਮਾਨ 16 ਤੋਂ 29 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਸਵੇਰੇ ਹਲਕਾ ਧੂੰਆਂ ਨਜ਼ਰ ਆਵੇਗਾ, ਬਾਅਦ ਵਿੱਚ ਅਸਮਾਨ ਸਾਫ਼ ਹੋ ਜਾਵੇਗਾ। ਅੰਮ੍ਰਿਤਸਰ ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 17 ਤੋਂ 28 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇੱਥੇ ਧੂੰਏਂ ਦਾ ਅਸਰ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਡੇਂਗੂ ਪਸਾਰ ਰਿਹੈ ਪੈਰ; ਐਮਰਜੈਂਸੀ ਖ਼ੂਨ ਦੇਣ ਲਈ ਵਲੰਟੀਅਰਾਂ ਦੀ ਸੂਚੀ ਤਿਆਰ