Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਲਦਣ ਵਾਲਾ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਾਸੀ ਹੁਣ ਕੜਾਕੇ ਦੀ ਠੰਡ ਤਿਆਰ ਹੋ ਜਾਣ ਅਤੇ ਜਲਦ ਹੀ  ਧੁੰਦ ਦੇ ਆਸਾਰ ਵੀ ਦੇਖਣ ਨੂੰ ਮਿਲ ਸਕਦੇ ਹਨ। ਲੋਕਾਂ ਨੂੰ ਸੜਕ ਉੱਤੇ ਜਾਣ ਵੇਲੇ ਵਾਹਨਾਂ ਨੂੰ ਧਿਆਨ ਨਾਲ ਚਲਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ 24 ਦਸੰਬਰ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। 


COMMERCIAL BREAK
SCROLL TO CONTINUE READING

18 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ
ਮੌਸਮ ਵਿਭਾਗ ਨੇ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ (ਬੁੱਧਵਾਰ) 18 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ।


ਇਹ ਵੀ ਪੜ੍ਹੋ: Punjab Weather Update: ਸੀਤ ਲਹਿਰ ਨੇ ਠੰਡਾ ਠਾਰ ਕੀਤਾ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ, ਲੋਕਾਂ 'ਚ ਹੋਈ ਠੂਰ- ਠੂਰ

24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਦੇ ਨੇੜੇ ਰਹਿੰਦਾ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਔਸਤ ਤਾਪਮਾਨ 24.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹੁਣ ਰਾਤਾਂ ਵੀ ਠੰਢੀਆਂ ਹੁੰਦੀਆਂ ਜਾ ਰਹੀਆਂ ਹਨ। ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 0 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਹਿਮਾਲਿਆ ਖੇਤਰ 'ਚ ਪੱਛਮੀ ਗੜਬੜੀ ਬਣ ਰਹੀ ਹੈ।


ਇਸ ਕਾਰਨ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਗਿਰਾਵਟ ਆਵੇਗੀ। ਇਹ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਜਾਵੇਗਾ। ਅੱਜ ਪੰਜਾਬ ਦੇ ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਵਿੱਚ ਸੀਤ ਲਹਿਰ ਦਾ ਔਰੇਂਜ ਅਲਰਟ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਲਈ ਯੈਲੋ ਅਲਰਟ ਹੈ।


ਇਹ ਵੀ ਪੜ੍ਹੋ: Dipping feet in warm water: ਰੋਜ਼ਾਨਾ 10 ਮਿੰਟ ਗਰਮ ਪਾਣੀ 'ਚ ਪੈਰ ਰੱਖ ਕੇ ਬੈਠੋ ਮਿਲਣਗੇ ਇਹ ਸ਼ਾਨਦਾਰ ਫਾਇਦੇ


ਇਸ ਮੌਸਮ ਵਿੱਚ ਫਲੂ, ਨੱਕ ਵਗਣਾ/ਭੀ ਹੋਈ ਨੱਕ ਜਾਂ ਨੱਕ ਤੋਂ ਖੂਨ ਵਗਣ ਵਰਗੀਆਂ ਬਹੁਤ ਸਾਰੀਆਂ ਬਿਮਾਰੀਆਂ ਦੀ ਸੰਭਾਵਨਾ ਨੂੰ ਵਧਾਉਂਦਾ ਹੈ, ਜੋ ਆਮ ਤੌਰ 'ਤੇ ਜ਼ੁਕਾਮ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਜਾਂ ਵਿਗੜ ਜਾਂਦੇ ਹਨ। ਕੰਬਣੀ ਨੂੰ ਨਜ਼ਰਅੰਦਾਜ਼ ਨਾ ਕਰੋ।