Punjab Chandigarh Weather Update: ਪੰਜਾਬ-ਚੰਡੀਗੜ੍ਹ 'ਚ 5 ਦਿਨਾਂ ਤੋਂ ਸੀਤ ਲਹਿਰ ਤੋਂ ਰਾਹਤ ਨਹੀਂ ਹੈ ਅਤੇ ਇਸ ਦੇ ਨਾਲ ਹੀ 10 ਜ਼ਿਲਿਆਂ 'ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Trending Photos
Punjab Chandigarh Weather Update: ਪੰਜਾਬ-ਚੰਡੀਗੜ੍ਹ ਵਿੱਚ ਠੰਡ ਦਿਨੋ ਦਿਨ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਨੂੰ ਵੀ ਠੰਡ ਤੋਂ ਬਚਣ ਲਈ ਗਰਮ ਕੱਪੜ ਅਤੇ ਸੜਕ ਉੱਤੇ ਧਿਆਨ ਨਾਲ ਚੱਲਣ ਦੀ ਸਲਾਹ ਦਿੱਤੀ ਗਈ ਹੈ। ਹਾਲ ਹੀ ਵਿੱਚ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਹੈ ਕਿ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ।
ਧੁੰਦ ਨੂੰ ਲੈ ਕੇ ਯੈਲੋ ਅਲਰਟ
ਬਾਰਿਸ਼ ਨੂੰ ਲੈ ਕੇ ਅਜੇ ਤੱਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Weather News: ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੇ ਠਾਰੇ ਲੋਕ; ਪਿੰਡਾਂ 'ਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲਿਆ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ 24 ਦਸੰਬਰ ਤੱਕ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਸੂਰਜ ਸਵੇਰੇ ਕਰੀਬ 7 ਵਜ ਕੇ 20 ਮਿੰਟ ਤੇ ਨਿਕਲੇਗਾ ਅਤੇ ਸ਼ਾਮ ਨੂੰ ਕਰੀਬ 5 ਵਜ ਕੇ 29 ਮਿੰਟ ਤੇ ਛਿਪ ਜਾਵੇਗਾ। ਇਸ ਹਿਸਾਬ ਨਾਲ ਅੱਜ ਦਿਨ ਕਰੀਬ 10 ਘੰਟਿਆਂ ਦਾ ਰਹੇਗਾ। ਜੇਕਰ ਗੱਲ ਕਰੀਏ ਅੱਜ ਦੇ ਤਾਪਮਾਨ ਦੀ ਤਾਂ ਸਵੇਰ ਦੇ ਸਮੇਂ ਤਾਪਮਾਨ 7-8 ਡਿਗਰੀ ਸੈਲਸੀਅਸ ਰਹੇਗਾ।
ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਪੰਜਾਬ ਦੇ ਅੰਮ੍ਰਿਤਸਰ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।