Weather News:  ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ। ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਸਿਲਸਿਲਾ ਸ਼ੁਰੂ ਹੋ ਰਿਹਾ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ 'ਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਵੀ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਪਾਇਆ ਗਿਆ ਹੈ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਸਮੇਤ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਂ ਨੇੜੇ ਪਹੁੰਚ ਸਕਦਾ ਹੈ। ਜਦੋਂ ਕਿ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਅਤੇ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।


ਸੰਘਣੀ ਧੁੰਦ ਬਾਰੇ ਯੈਲੋ ਅਲਰਟ
ਮੌਸਮ ਵਿਭਾਗ ਮੁਤਾਬਕ ਹਵਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀ ਹੈ। ਇਹੀ ਕਾਰਨ ਹੈ ਕਿ ਪੰਜਾਬ ਅਤੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਠੰਡ 'ਚ ਕੰਬ ਰਹੇ ਹਨ। ਪਰ ਇਸਦੇ ਨਾਲ ਹੀ ਹਵਾ ਦੀ ਰਫਤਾਰ ਵੀ ਕਾਫੀ ਘੱਟ ਗਈ ਹੈ। ਪਿਛਲੇ ਦਿਨਾਂ 'ਚ ਹਵਾ ਦੀ ਰਫ਼ਤਾਰ 10 ਕਿਲੋਮੀਟਰ ਪ੍ਰਤੀ ਘੰਟਾ ਸੀ, ਜੋ ਹੁਣ ਕਰੀਬ 4 ਕਿਲੋਮੀਟਰ ਪ੍ਰਤੀ ਘੰਟਾ ਹੋ ਗਈ ਹੈ।


ਇਹ ਵੀ ਪੜ੍ਹੋ : SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ; ਅਹਿਮ ਮੁੱਦੇ ਜਾਣਗੇ ਵਿਚਾਰੇ


ਇਸ ਦਾ ਮਤਲਬ ਹੈ ਕਿ ਧੁੰਦ ਦਾ ਅਸਰ ਹੁਣ ਪੰਜਾਬ ਅਤੇ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਅਤੇ ਫਰੀਦਕੋਟ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਰਹਿਣ ਦੀ ਉਮੀਦ ਹੈ।


ਇਹ ਵੀ ਪੜ੍ਹੋ : Punjab Bandh News: ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ; ਤਿੰਨ ਘੰਟੇ ਰੇਲਗੱਡੀਆਂ ਦਾ ਕੀਤਾ ਚੱਕਾ ਜਾਮ