Punjab Chandigarh Weather Update: ਚੰਡੀਗੜ੍ਹ- ਪੰਜਾਬ ਦੇ 11 ਜ਼ਿਲਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। 6 ਜ਼ਿਲਿਆਂ 'ਚ ਦਿਖੇਗਾ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। 20 ਦਸੰਬਰ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਸੁਧਾਰ ਹੋਵੇਗਾ।
Trending Photos
Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ ਬਦਲ ਗਿਆ ਹੈ। ਪੰਜਾਬ ਵਿੱਚ ਦਸੰਬਰ ਮਹੀਨੇ ਦੇ ਆਖਿਰਲੇ ਦਿਨ ਵਿੱਚ ਸੀਤ ਲਹਿਰ ਕਰਕੇ ਠੰਡ ਨੇ ਜੋਰ ਫੜ ਲਿਆ ਹੈ। ਲੋਕਾਂ 'ਚ ਠੂਰ- ਠੂਰ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਅਤੇ ਪੰਜਾਬ ਦੇ ਲੋਕਾਂ ਨੂੰ 20 ਦਸੰਬਰ ਤੱਕ ਠੰਢ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।
ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ
ਸ਼ੁੱਕਰਵਾਰ ਤੱਕ ਸੀਤ ਲਹਿਰ ਨੂੰ ਲੈ ਕੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 11 ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਪੰਜਾਬ 'ਚ ਵੀ ਧੂੰਏਂ ਦਾ ਅਸਰ ਦੇਖਣ ਨੂੰ ਮਿਲੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਸੰਘਣੀ ਧੂੰਆਂ ਹੋਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ-ਚੰਡੀਗੜ੍ਹ 'ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ
ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਅਤੇ ਠੰਡ ਪੈਣ ਦੇ ਆਸਾਰ ਹਨ। ਇਸ ਦੇ ਨਾਲ ਹੀ ਬੀਤੇ ਦਿਨ ਪੰਜਾਬ ਦੇ ਫਰੀਦਕੋਟ ਵਿੱਚ ਤਾਪਮਾਨ ਸਿਫ਼ਰ ਦੇ ਨੇੜੇ ਪਹੁੰਚ ਗਿਆ ਸੀ। ਸੋਮਵਾਰ ਸਵੇਰੇ ਇੱਥੇ ਤਾਪਮਾਨ 0.6 ਡਿਗਰੀ ਦਰਜ ਕੀਤਾ ਗਿਆ।
ਕਿਹਾ ਜਾ ਰਿਹਾ ਹੈ ਕਿ 18 ਦਸੰਬਰ ਤੋਂ ਬਾਅਦ ਪੰਜਾਬ ਵਿੱਚ ਕੁਝ ਰਾਹਤ ਮਿਲਣ ਦੀਆਂ ਸੰਭਾਵਨਾਵਾਂ ਹਨ। ਮੌਸਮ ਕੇਂਦਰ ਅਨੁਸਾਰ 18 ਦਸੰਬਰ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 2 ਡਿਗਰੀ ਤੱਕ ਦਾ ਵਾਧਾ ਦੇਖਣ ਨੂੰ ਮਿਲੇਗਾ ਜਿਸ ਨਾਲ ਠੰਡ ਦੇ ਮੌਸਮ 'ਚ ਥੋੜ੍ਹੀ ਰਾਹਤ ਮਿਲੇਗੀ। ਇਸ ਦੇ ਨਾਲ ਹੀ 20 ਦਸੰਬਰ ਤੋਂ ਬਾਅਦ ਪੰਜਾਬ ਵਿੱਚ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।