Weather Update: ਪੰਜਾਬ `ਚ ਧੁੰਦ ਦੀ ਚਿੱਟੀ ਚਾਦਰ ! ਸੜਕਾਂ ਉੱਤੇ ਘਟੀ ਵਿਜੀਬਿਲਟੀ; ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ `ਚ
Punjab Chandigarh Weather Update: ਪੰਜਾਬ `ਚ ਧੁੰਦ ਦੀ ਚਿੱਟੀ ਚਾਦਰ ਹਰਾ ਪਾਸੇ ਦੇਖਣ ਨੂੰ ਮਿਲ ਰਹੀ ਹੈ। ਸੜਕਾਂ ਉੱਤੇ ਵਿਜੀਬਿਲਟੀ ਘੱਟ ਗਈ ਹੈ। ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ `ਚ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
Punjab Chandigarh Weather Update: ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਦਾ ਮਿਜਾਜ ਬਦਲ ਗਿਆ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ 'ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਠੰਡਾ ਹੋਣ ਲੱਗਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ 'ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਪਰ ਆਉਣ ਵਾਲੇ 5 ਦਿਨਾਂ 'ਚ ਤਾਪਮਾਨ 2 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ। ਪੰਜਾਬ 'ਚ ਅੱਜ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਹੈ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ ਹੈ।
ਮੋਹਾਲੀ ਦੇ ਵਿੱਚ ਜ਼ਹਿਰੀਲੇ ਧੂਏ ਦੇ ਨਾਲ ਸੰਘਣੀ ਧੁੰਦ ਦਾ ਵੀ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਚੰਡੀਗੜ੍ਹ ਲੁਧਿਆਣਾ ਹਾਈਵੇ ਚੰਡੀਗੜ੍ਹ ਰੋਪੜ ਜਲੰਧਰ ਹਾਈਵੇ ਦੇ ਉੱਪਰ ਸੰਘਣੀ ਧੁੰਦ ਦਿਖਾਈ ਦੇ ਰਹੀ ਹੈ। ਜਿਸ ਕਰਕੇ ਆਵਾਜਾਈ ਕਾਫੀ ਹੱਦ ਤੱਕ ਪ੍ਰਭਾਵਿਤ ਹੋ ਰਹੀ ਹੈ ਜੋ ਲੋਕ ਸਫਰ ਕਰ ਰਹੇ ਨੇ ਕਿਉਂਕਿ ਸੰਘਣੀ ਧੁੰਦ ਹੋਣ ਕਰਕੇ ਵਿਜੀਬਿਲਟੀ ਵੀ ਨਾ ਮਾਤਰ ਹੀ ਦਿਖਾਈ ਦੇ ਰਹੀ ਹੈ।
ਹੱਦਾਂ ਦੀ ਧੁੰਦ ਤੋਂ ਬਾਅਦ ਅੰਮ੍ਰਿਤਸਰ ਦਾ ਮੌਸਮ ਹੋਇਆ ਠੀਕ
ਬੀਤੇ ਕਈ ਦਿਨਾਂ ਵਿੱਚ ਧੁੰਦ ਅਤੇ ਧੂਏ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਈ ਜਗ੍ਹਾ ਤੇ ਭਿਆਨਕ ਸੜਕ ਹਾਦਸੇ ਵੀ ਹੋਏ ਸਨ।
ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
ਮੌਸਮ ਕੇਂਦਰ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਮਾਨਸਾ ਅਤੇ ਸੰਗਰੂਰ ਵਿੱਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Weather Update: ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ! ਚੰਡੀਗੜ੍ਹ 'ਚ ਘਟਿਆ ਪ੍ਰਦੂਸ਼ਣ, ਸੜਕਾਂ ਉੱਤੇ ਵਿਜੀਬਿਲਟੀ ਘਟੀ
ਪੰਜਾਬ ਵਿੱਚ ਅੱਜ ਮੌਸਮ ਦਾ ਮਿਜ਼ਾਜ ਹੀ ਬਦਲ ਗਿਆ ਹੈ। ਪੰਜਾਬ ਦੇ ਕਈ ਸੂਬਿਆਂ 'ਚ ਠੰਡ ਕੋਹਰਾ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਭਾਰੀ ਠੰਡ ਦਾ ਅਲਰਟ ਜਾਰੀ ਕੀਤਾ। ਸਵੇਰ ਤੋਂ ਹੀ ਇਲਾਕੇ ਵਿੱਚ ਸੰਘਣੀ ਧੁੰਦ (Punjab Weather Update) ਛਾਈ ਰਹੀ, ਜਿਸ ਕਾਰਨ ਸੜਕਾਂ ’ਤੇ ਆਵਾਜਾਈ ਦੀ ਰਫ਼ਤਾਰ ਹੌਲੀ ਹੋ ਗਈ ਸੀ।
ਪੰਜਾਬ-ਹਰਿਆਣਾ ਦੀਆਂ ਹਵਾਵਾਂ ਰਾਜਧਾਨੀ ਚੰਡੀਗੜ੍ਹ ਦਾ ਦਮ ਘੁੱਟ ਰਹੀਆਂ ਹਨ। ਹਾਲਾਤ ਇਹ ਹਨ ਕਿ ਚੰਡੀਗੜ੍ਹ ਗੈਸ ਚੈਂਬਰ ਬਣ ਗਿਆ ਹੈ। ਚੰਡੀਗੜ੍ਹ ਵਿੱਚ ਪ੍ਰਦੂਸ਼ਣ ਰੈੱਡ ਜ਼ੋਨ ਵਿੱਚ ਹੈ ਅਤੇ ਉੱਥੇ ਵੱਧ ਤੋਂ ਵੱਧ AQI 382 ਦਰਜ ਕੀਤਾ ਗਿਆ ਹੈ। ਜਦੋਂਕਿ ਪੰਜਾਬ ਵਿੱਚ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਅੰਮ੍ਰਿਤਸਰ ਵਿੱਚ ਵੀ, ਜਿੱਥੇ ਸਥਿਤੀ ਬਹੁਤ ਖਰਾਬ ਸੀ, AQI 200 ਦੇ ਨੇੜੇ ਪਹੁੰਚ ਗਿਆ ਹੈ। ਜਦਕਿ ਲੁਧਿਆਣਾ ਅਤੇ ਅੰਮ੍ਰਿਤਸਰ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਵਿੱਚ AQI 200 ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ।