Punjab Chandigarh Weather Update: ਪੰਜਾਬ-ਚੰਡੀਗੜ੍ਹ 'ਚ ਠੰਡ ਵਧਣ ਲੱਗ ਪਈ ਹੈ। ਇਸ ਦੇ ਨਾਲ ਹੀ ਪਿਛਲੇ ਤਿੰਨ ਦਿਨਾਂ 'ਚ ਤਾਪਮਾਨ 'ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ 'ਚ ਇਹ ਬਦਲਾਅ ਪਿਛਲੇ ਕੁਝ ਦਿਨਾਂ 'ਚ ਪਹਾੜੀ ਇਲਾਕਿਆਂ 'ਚ ਹੋਈ ਬਰਫਬਾਰੀ ਤੋਂ ਬਾਅਦ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਪੰਜਾਬ-ਚੰਡੀਗੜ੍ਹ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ।


COMMERCIAL BREAK
SCROLL TO CONTINUE READING

 ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ
ਮੌਸਮ ਕੇਂਦਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਦੇਖਣ ਨੂੰ ਮਿਲੇਗਾ ਜਿਸ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਅੱਜ ਤੋਂ ਇਲਾਵਾ ਐਤਵਾਰ ਤੱਕ ਪੰਜਾਬ ਵਿੱਚ ਧੁੰਦ ਛਾਈ ਰਹੇਗੀ।


ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਅੱਜ ਮੀਂਹ ਦੀ ਸੰਭਾਵਨਾ! ਤਾਪਮਾਨ 'ਚ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ ਦਾ ਹਾਲ
 


ਪੰਜਾਬ ਵਿੱਚ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਦੋ ਦਿਨ ਤੱਕ ਰਹਿ ਸਕਦਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਚੰਡੀਗੜ੍ਹ ਵਿੱਚ ਅੱਜ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 7 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਅੰਮ੍ਰਿਤਸਰ ਵਿੱਚ  ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਇਸ ਦੇ ਨਾਲ ਹੀ ਮੋਹਾਲੀ ਵਿੱਚ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।