Punjab Chandigarh Weather Update: ਪੰਜਾਬ-ਚੰਡੀਗੜ੍ਹ ਵਿੱਚ 2 ਦਿਨਾਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਆਈ ਹੈ ਅਤੇ AQI ਪੱਧਰ ਖ਼ਰਾਬ ਉੱਤੇ ਹੈ। ਪਰਾਲੀ ਸਾੜਨ ਦੇ 192 ਮਾਮਲੇ ਸਾਹਮਣੇ ਆਏ ਹਨ।
Trending Photos
Punjab Chandigarh Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਡ ਬਹੁਤ ਜ਼ਿਆਦਾ ਵੱਧ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ (ਸ਼ੁੱਕਰਵਾਰ) ਅਤੇ ਸ਼ਨੀਵਾਰ ਨੂੰ ਸੰਘਣੀ ਧੁੰਦ ਛਾਈ ਰਹੇਗੀ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਹੈ ਜਿੰਨ੍ਹਾਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਦੂਜੇ ਪਾਸੇ ਅੱਜ ਖਈ ਥਾਵਾਂ ਉਤੇ ਸਵੇਰੇ ਹੀ ਧੁੱਪ ਨੇ ਦਸਤਕ ਦੇ ਦਿੱਤੀ ਹੈ।
ਇਹ ਵੀ ਪੜ੍ਹੋ: Punjab Stubble Burning Case: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਨੂੰ ਪਾਰ, ਸਭ ਤੋਂ ਵੱਧ 42 ਕੇਸ ਫਾਜ਼ਿਲਕਾ 'ਚ
ਇਸ ਦੇ ਨਾਲ ਹੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਸਾੜਨ ਨੂੰ ਰੋਕਿਆ ਨਹੀਂ ਜਾ ਰਿਹਾ ਹੈ। ਇਸ ਕਾਰਨ ਹਵਾ ਦੂਸ਼ਿਤ ਹੋ ਰਹੀ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਪੰਜ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਖ਼ਰਾਬ ਹੈ। ਹਾਲਾਂਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਦੇ ਨੇੜੇ ਆ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 28.6 ਦਰਜ ਕੀਤਾ ਗਿਆ ਹੈ। ਰਾਤ ਦੇ ਤਾਪਮਾਨ ਵਿਚ ਵੀ 0.2 ਦੀ ਕਮੀ ਆਈ ਹੈ।
ਚੰਡੀਗੜ੍ਹ ਦੇ ਨਾਲ ਲੱਗਦੇ ਸੈਕਟਰ-53 ਵਿੱਚ ਸਭ ਤੋਂ ਖ਼ਰਾਬ AQI
ਸ਼ੁੱਕਰਵਾਰ ਸਵੇਰੇ 6 ਵਜੇ ਮੁਹਾਲੀ, ਚੰਡੀਗੜ੍ਹ ਦੇ ਨਾਲ ਲੱਗਦੇ ਸੈਕਟਰ-53 ਵਿੱਚ ਸਭ ਤੋਂ ਖ਼ਰਾਬ AQI ਸੀ। ਇੱਥੇ AQI 248 ਦਰਜ ਕੀਤਾ ਗਿਆ ਸੀ। ਜਦੋਂਕਿ ਸੈਕਟਰ-25 ਵਿੱਚ AQI 161 ਅਤੇ ਸੈਕਟਰ-22 ਵਿੱਚ 196 ਸੀ। ਜਦੋਂ ਕਿ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ AQI 273 ਸੀ। AQI ਲੁਧਿਆਣਾ ਵਿੱਚ 261, ਜਲੰਧਰ ਵਿੱਚ 235, ਅੰਮ੍ਰਿਤਸਰ ਵਿੱਚ 231 ਅਤੇ ਪਟਿਆਲਾ ਵਿੱਚ 213 ਦਰਜ ਕੀਤਾ ਗਿਆ। ਜਦੋਂ ਕਿ ਸਭ ਤੋਂ ਘੱਟ AQI ਹਿਮਾਚਲ ਦੇ ਨਾਲ ਲੱਗਦੇ ਰੂਪਨਗਰ ਵਿੱਚ 131 ਅਤੇ ਬਠਿੰਡਾ ਵਿੱਚ 159 ਸੀ।
ਇਹ ਵੀ ਪੜ੍ਹੋ: Morning Pollution: ਵਧਦੇ ਹਵਾ ਪ੍ਰਦੂਸ਼ਣ ਦੌਰਾਨ ਸਵੇਰ ਦੀ ਸੈਰ ਕਰਨਾ ਹੋ ਸਕਦੈ ਸਿਹਤ ਲਈ ਹਾਨੀਕਾਰਕ, ਜਾਣੋ ਵਧੀਆ ਸਮਾਂ