Punjab Weather News: ਹੱਡ ਠਾਰਦੀ ਠੰਢ ਨਾਲ ਨਵੇਂ ਸਾਲ ਦਾ ਆਗਾਜ਼; ਯੈਲੋ ਅਲਰਟ ਜਾਰੀ
Punjab Weather News: ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਢ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ।
Punjab Weather News: ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਢ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਵੱਲੋਂ ਅੱਜ (ਬੁੱਧਵਾਰ) 14 ਜ਼ਿਲ੍ਹਿਆਂ ਵਿੱਚ ਠੰਢੇ ਦਿਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ।
ਪਹਾੜੀ ਸੂਬਿਆਂ ਵਿੱਚ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਸਾਫ ਦਿਖਾਈ ਦੇ ਰਿਹਾ ਹੈ। ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੇ ਜਕੜ ਲਏ ਹਨ। ਹਾਲਾਂਕਿ ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 5.1 ਡਿਗਰੀ ਘੱਟ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 15 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂਕਿ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਇੱਥੇ ਤਾਪਮਾਨ 11.8 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ ਅੱਠ ਡਿਗਰੀ ਘੱਟ ਸੀ। ਕਾਂਬਾ ਛਿੜਣ ਅਤੇ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੇਂਡੂ ਇਲਾਕਿਆਂ ਵਿੱਚ ਵਾਹਨਾਂ ਦੀ ਰਫਤਾਰ ਬਿਲਕੁਲ ਹੌਲੀ ਹੋ ਗਈ ਸੀ।
ਇਸ ਦੇ ਨਾਲ ਹੀ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਠੰਢ ਦਾ ਅਲਰਟ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।
ਇਹ ਵੀ ਪੜ੍ਹੋ : New Year 2025 Celebrations Live: ਦੇਸ਼ ਭਰ ਵਿੱਚ ਨਵੇਂ ਵਰ੍ਹੇ ਦੇ ਸਵਾਗਤ ਦੇ ਜਸ਼ਨ; ਪੜ੍ਹੋ ਹੋਰ ਵੱਡੀਆਂ ਖ਼ਬਰਾਂ
ਚਾਰ ਤੋਂ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ 3 ਜਨਵਰੀ ਤੱਕ ਕੜਾਕੇ ਦੀ ਠੰਢ ਰਹੇਗੀ। ਇਸ ਦਾ ਕਾਰਨ ਇਹ ਹੈ ਕਿ ਅਫਗਾਨਿਸਤਾਨ ਦੇ ਉੱਪਰਲੇ ਖੇਤਰ ਵਿੱਚ ਇੱਕ ਕਮਜ਼ੋਰ ਪੱਛਮੀ ਗੜਬੜ ਬਣੀ ਹੋਈ ਹੈ। ਜਦੋਂ ਕਿ 4 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਐਕਟਿਵ ਹੋਵੇਗਾ। ਅਜਿਹੇ 'ਚ ਕੁਝ ਜ਼ਿਲਿਆਂ 'ਚ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਲੋਕਾਂ ਨੂੰ ਧੂੰਏਂ ਆਦਿ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ : Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਉਮੜਿਆ ਸ਼ਰਧਾ ਦਾ ਸੈਲਾਬ; 2 ਘੰਟਿਆਂ 'ਚ ਤਿੰਨ ਲੱਖ ਸ਼ਰਧਾਲੂ ਹੋਏ ਨਤਮਸਤਕ