Punjab Weather News: ਪੰਜਾਬ ਵਿੱਚ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਜ਼ਿੰਦਗੀ ਦੀ ਰਫਤਾਰ ਹੌਲੀ ਹੋ ਗਈ ਹੈ।
Trending Photos
Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ। ਇਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਮ੍ਰਿਤਸਰ 'ਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ ਹੈ। ਹਾਲਾਤ ਇਹ ਹਨ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰਾਤ 10 ਵਜੇ ਤੋਂ ਕੋਈ ਵੀ ਫਲਾਈਟ ਲੈਂਡ ਨਹੀਂ ਕਰ ਸਕੀ। ਰਾਤ 10.15 ਵਜੇ ਕੁਆਲਾਲੰਪੁਰ ਤੋਂ ਆਉਣ ਵਾਲੀ ਫਲਾਈਟ ਨੂੰ ਦਿੱਲੀ ਵੱਲ ਮੋੜਨਾ ਪਿਆ।
ਬਟਾਲਾ ਅਤੇ ਉਸਦੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਧਰਤੀ ਅਤੇ ਆਕਾਸ਼ ਦੇ ਵਿੱਚ ਇੱਕ ਚਿੱਟੀ ਚਾਦਰ ਕੋਹਰੇ ਦੀ ਨਜ਼ਰ ਆ ਰਹੀ ਹੈ। ਵਾਹਨਾਂ ਦੀ ਗਤੀ ਬਿਲਕੁਲ ਘਟ ਗਈ ਆ ਜ਼ੀਰੋ ਵਿਜੀਬਿਲਟੀ ਦੇ ਨਾਲ ਚਾਰ ਪਹੀਆ ਵਾਹਨ ਜਿਹੜੇ ਨੇ ਚੱਲ ਰਹੇ ਹਨ ਅਤੇ ਬਜ਼ੁਰਗਾਂ ਅਤੇ ਬੱਚਿਆਂ ਲਈ ਹਾਨੀਕਾਰਕ ਹੋ ਸਕਦੀ ਹੈ।
ਇਸ ਤੋਂ ਇਲਾਵਾ ਪੰਜਾਬ ਹੋਰ ਜ਼ਿਲ੍ਹਿਆਂ ਵਿੱਚ ਵੀ ਸੰਘਣੀ ਧੁੰਦ ਅਤੇ ਹੱਡ ਠਾਰਦੀ ਠੰਢ ਕਾਰਨ ਲੋਕ ਕਾਫੀ ਪਰੇਸ਼ਾਨ ਨਜ਼ਰ ਆਏ।
ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਅਗਲੇ 5 ਦਿਨਾਂ 'ਚ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਈਰਾਨ 'ਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਅਤੇ ਜੰਮੂ-ਕਸ਼ਮੀਰ 'ਚ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ। ਜਿਸ ਕਾਰਨ ਪੰਜਾਬ ਵਿੱਚ 5-6 ਜਨਵਰੀ ਨੂੰ ਬਰਸਾਤ ਵਾਲੇ ਹਾਲਾਤ ਬਣ ਰਹੇ ਹਨ। ਜਿਸ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : Bhagwant Mann: ਕਿਸਾਨਾਂ ਵਲੋਂ ਬੀਤੇ ਦਿਨੀਂ 'ਪੰਜਾਬ ਬੰਦ' ਦੀ ਕਾਲ ਨੂੰ ਲੈ ਕੇ CM ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ ਅਤੇ ਪੰਜਾਬ ਲਈ ਅੱਜ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ ਅੰਸ਼ਕ ਬੱਦਲ ਵੀ ਹੋ ਸਕਦੇ ਹਨ। ਜਿਸ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Punjab News: ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਮਾਰਟ ਸਿਟੀ ਮਿਸ਼ਨ ਅਧੀਨ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ ਮੀਟਿੰਗ