Punjab and Chandigarh Weather Update:  ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ-ਸ਼ਾਮ ਠੰਡ ਵਧ ਗਈ ਹੈ। ਇਸ ਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਬੀਤੇ ਦਿਨੀ ਨੂੰ ਰੁੱਕ ਗਈ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।


COMMERCIAL BREAK
SCROLL TO CONTINUE READING

ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਮੰਗਲਵਾਰ ਨੂੰ ਰੁਕ ਗਈ। ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ। ਪੰਜਾਬ ਦੇ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਫਰੀਦਕੋਟ ਵਿੱਚ ਤਾਪਮਾਨ 34.5 ਡਿਗਰੀ ਰਿਹਾ। ਜਦਕਿ ਚੰਡੀਗੜ੍ਹ ਵਿੱਚ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ:  Punjab Chandigarh Weather: ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ; ਸਵੇਰੇ-ਸ਼ਾਮ ਵਧੀ ਠੰਢ, ਜਾਣੋ ਆਪਣੇ ਸ਼ਹਿਰ ਦਾ ਹਾਸ


ਕੱਲ੍ਹ, ਵੀਰਵਾਰ, 31 ਅਕਤੂਬਰ, 2024 ਨੂੰ, ਪੰਜਾਬ ਵਿੱਚ ਕ੍ਰਮਵਾਰ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 23.12 ਡਿਗਰੀ ਸੈਲਸੀਅਸ ਅਤੇ 36.24 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕੱਲ੍ਹ ਨਮੀ ਦਾ ਪੱਧਰ 21% ਰਹੇਗਾ। 23.49 ° C ਅਤੇ 36.33 ° C ਦੇ ਵਿਚਕਾਰ ਤਾਪਮਾਨ ਰਹੇਗਾ।  ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਮੀਂਹ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਮੰਗਲਵਾਰ ਨੂੰ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਬੱਦਲ ਨਹੀਂ ਛਾਏ। ਹੁਣ ਅਗਲੇ ਇੱਕ ਹਫ਼ਤੇ ਤੱਕ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।


AQI 200 ਨੂੰ ਪਾਰ 
ਇਸ ਦੇ ਨਾਲ ਹੀ ਅੱਜ ਪੰਜਾਬ ਦੇ ਪ੍ਰਦੂਸ਼ਣ ਵਿੱਚ ਵੀ ਮਾਮੂਲੀ ਸੁਧਾਰ ਦੇਖਣ ਨੂੰ ਮਿਲਿਆ। ਜ਼ਿਆਦਾਤਰ ਸ਼ਹਿਰਾਂ ਦਾ ਹਵਾ ਪ੍ਰਦੂਸ਼ਣ 200 ਤੋਂ ਵੀ ਘੱਟ ਰਿਹਾ ਹੈ। ਪਰ ਚੰਡੀਗੜ੍ਹ ਵਿੱਚ ਸਥਿਤੀ ਅਜੇ ਵੀ ਬਦਤਰ ਹੈ। ਇੱਥੇ ਔਸਤ AQI 200 ਨੂੰ ਪਾਰ ਕਰਕੇ 206 ਤੱਕ ਪਹੁੰਚ ਗਿਆ ਹੈ।