Punjab Weather Update: ਪੰਜਾਬ-ਚੰਡੀਗੜ੍ਹ `ਚ ਸੀਤ ਲਹਿਰ ਦੀ ਚੇਤਾਵਨੀ! ਪਠਾਨਕੋਟ ਰਿਹਾ ਸਭ ਤੋਂ ਠੰਢਾ, ਜਾਣੋ ਆਪਣੇ ਸ਼ਹਿਰ ਦਾ ਹਾਲ
Punjab Chandigarh Weather Update: ਪੰਜਾਬ-ਚੰਡੀਗੜ੍ਹ `ਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਪਠਾਨਕੋਟ ਸਭ ਤੋਂ ਠੰਢਾ ਰਿਹਾ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update: ਪੰਜਾਬ-ਚੰਡੀਗੜ੍ਹ 'ਚ ਹੁਣ ਕੜਾਕੇ ਦੀ ਠੰਡ ਸ਼ੁਰੂ ਹੋਣ ਵਾਲੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ-ਪੰਜਾਬ 'ਚ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੀ ਹੈ। ਕੱਲ੍ਹ ਦੀ ਤਰ੍ਹਾਂ ਅੱਜ ਸ਼ਨੀਵਾਰ ਨੂੰ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ 'ਚ ਪੰਜਾਬ 'ਚ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ। ਇਸ ਦੇ ਬਾਵਜੂਦ ਪੰਜਾਬ ਵਿੱਚ ਅੱਜ ਵੀ ਸੀਤ ਲਹਿਰ ਦੀ ਚਿਤਾਵਨੀ ਜਾਰੀ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਤਵਾਰ ਤੋਂ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ ਅਤੇ ਵਿਜ਼ੀਬਿਲਟੀ 100 ਮੀਟਰ ਤੋਂ ਘੱਟ ਹੋ ਸਕਦੀ ਹੈ। ਪੰਜਾਬ ਵਿੱਚ ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ ਰਿਕਾਰਡ ਕੀਤਾ ਜਾ ਰਿਹਾ ਹੈ। ਕੱਲ੍ਹ ਇੱਥੇ ਤਾਪਮਾਨ 1.7 ਡਿਗਰੀ ਦਰਜ ਕੀਤਾ ਗਿਆ ਸੀ। ਪੰਜਾਬ-ਚੰਡੀਗੜ੍ਹ ਵਿੱਚ ਠੰਡ ਦਿਨੋ ਦਿਨ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਨੂੰ ਵੀ ਠੰਡ ਤੋਂ ਬਚਣ ਲਈ ਗਰਮ ਕੱਪੜ ਅਤੇ ਸੜਕ ਉੱਤੇ ਧਿਆਨ ਨਾਲ ਚੱਲਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਨੇ ਠਾਰੇ ਲੋਕ, ਨਹੀਂ ਕੋਈ ਰਾਹਤ ! ਜਾਣੋ ਆਪਣੇ ਸ਼ਹਿਰ ਦਾ ਹਾਲ
ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੁਪਹਿਰ ਨੂੰ ਚੰਗੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ।
ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 5 ਤੋਂ 19 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਇਹ ਵੀ ਪੜ੍ਹੋ: Punjab Holiday: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ-ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ!