Punjab Chandigarh Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਹੱਡ ਚੀਰਵੀਂ ਠੰਡ ਦਾ ਦੌਰ ਸ਼ੁਰੂ ਹੋ ਗਿਆ ਹੈ। ਸੜਕਾਂ ਉੱਤੇ ਸੰਘਣੀ ਧੁੰਦ ਕਰਕੇ ਵਿਜ਼ੀਬਿਲਟੀ ਘੱਟ ਗਈ ਹੈ। ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਿਖਾਈ ਦੇਣ ਲੱਗੀ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ 'ਚ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਜਲੰਧਰ 'ਚ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ।


COMMERCIAL BREAK
SCROLL TO CONTINUE READING

ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਕਾਰਨ ਹੁਣ ਮੈਦਾਨੀ ਇਲਾਕਿਆਂ 'ਚ ਸਰਦੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹਾ ਸੰਗਰੂਰ ਦੀ ਗੱਲ ਕਰੀਏ ਤਾਂ ਸੰਘਣੀ ਧੁੰਦ ਦੇਖਣ ਨੂੰ ਮਿਲੀ। ਰਾਤ 8 ਵਜੇ ਡੂੰਘੀ ਧੁੰਦ ਪੈਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਦਲ ਚੱਲਣ ਵਾਲੇ ਲੋਕਾਂ ਨੇ ਕਿਹਾ ਕਿ ਸੰਘਣੀ ਧੁੰਦ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਕਿਹਾ ਕਿ ਉਹ ਆਪਣੇ ਵਾਹਨ ਸਹੀ ਲਾਈਟਾਂ ਲਗਾ ਕੇ ਚਲਾਉਣ ਅਤੇ ਘਰੋਂ ਬਾਹਰ ਨਾ ਨਿਕਲਣ।


ਇਹ ਵੀ ਪੜ੍ਹੋ: Punjab Weather News: ਪੰਜਾਬ ਵਿੱਚ ਧੁੰਦ ਤੇ ਠੰਢ ਦਾ ਕਹਿਰ; ਜ਼ਿੰਦਗੀ ਦੀ ਰਫਤਾਰ ਹੋ ਹੋਈ ਹੌਲੀ


ਧਰਤੀ ਅਤੇ ਆਕਾਸ਼ ਦੇ ਵਿੱਚ ਇੱਕ ਚਿੱਟੀ ਚਾਦਰ ਕੋਹਰੇ ਦੀ ਨਜ਼ਰ ਆ ਰਹੀ ਹੈ। ਵਾਹਨਾਂ ਦੀ ਗਤੀ ਬਿਲਕੁਲ ਘਟ ਗਈ ਆ ਜ਼ੀਰੋ ਵਿਜੀਬਿਲਟੀ ਦੇ ਨਾਲ ਚਾਰ ਪਹੀਆ ਵਾਹਨ ਜਿਹੜੇ ਨੇ ਚੱਲ ਰਹੇ ਹਨ ਅਤੇ ਬਜ਼ੁਰਗਾਂ ਅਤੇ ਬੱਚਿਆਂ ਲਈ ਹਾਨੀਕਾਰਕ ਹੋ ਸਕਦੀ ਹੈ।


ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਡਾਣਾਂ ਦੀ ਆਵਾਜਾਈ 'ਚ ਵਿਘਨ ਪਿਆ ਹੈ। ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬੈਂਕਾਕ ਤੋਂ ਆ ਰਹੀ ਫਲਾਈਟ ਅੰਮ੍ਰਿਤਸਰ 'ਚ ਨਹੀਂ ਉਤਰ ਸਕੀ ਅਤੇ ਇਸ ਨੂੰ ਲਖਨਊ ਵੱਲ ਮੋੜ ਦਿੱਤਾ ਗਿਆ। ਮਲੇਸ਼ੀਆ ਏਅਰਲਾਈਨਜ਼ ਦੀ ਫਲਾਈਟ ਦਿੱਲੀ ਲਈ ਰਵਾਨਾ ਕੀਤੀ ਗਈ ਸੀ।


ਸ਼ੁੱਕਰਵਾਰ ਦੁਪਹਿਰ ਨੂੰ ਕੁਝ ਦੇਰ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।