Punjab Weather Update: ਪੰਜਾਬ ਵਿੱਚ ਮੀਂਹ ਅਤੇ ਗੜੇਮਾਰੀ ਨੇ ਠੰਡ ਵਧਾ ਦਿੱਤੀ ਹੈ। ਸ਼ਨੀਵਾਰ ਨੂੰ ਬਠਿੰਡਾ 'ਚ ਕਈ ਥਾਵਾਂ 'ਤੇ ਭਾਰੀ ਗੜੇਮਾਰੀ ਹੋਈ। ਇਸ ਨਾਲ ਫਸਲਾਂ ਦਾ ਨੁਕਸਾਨ ਹੋਇਆ ਹੈ।
Trending Photos
Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈ ਰਹੀ ਬਾਰਿਸ਼ ਨੇ ਠੰਡ ਵਿੱਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਅੱਜ ਵੈਸਟਰਨ ਡਿਸਟਰਬੈਂਸ (WD) ਦਾ ਅਸਰ ਅੱਜ (3 ਮਾਰਚ) ਨੂੰ ਵੀ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਅੱਜ ਵੀ ਤੇਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਅੱਜ ਵੀ ਬਰਫਬਾਰੀ ਹੋ ਸਕਦੀ ਹੈ। ਨੀਵੇਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਕਈ ਥਾਵਾਂ 'ਤੇ ਬੀਤੇ ਦਿਨੀ ਬਹੁਤ ਤੇਜ ਬਾਰਿਸ਼ ਹੋਈ। ਮੌਸਮ ਵਿਭਾਗ (Weather Update) ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ। ਸ਼ਹਿਰ ਦੇ ਵੱਖ-ਵੱਖ ਪਿੰਡਾਂ 'ਚ ਭਾਰੀ ਗੜੇਮਾਰੀ ਹੋਈ ਹੈ।ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ।
ਦੱਸ ਦਈਏ ਕਿ ਬਠਿੰਡਾ 'ਚ ਹਲਕੀ ਬਾਰਿਸ਼ ਹੋਈ ਅਤੇ ਸ਼ਹਿਰ ਦੇ ਕੁਝ ਹਿੱਸਿਆਂ 'ਚ ਗੜੇਮਾਰੀ ਵੀ ਹੋਈ। ਪੇਂਡੂ ਖੇਤਰਾਂ ਵਿੱਚ ਭਾਰੀ ਗੜੇਮਾਰੀ ਹੋਈ। ਸਿਵੀਆਂ ਰੋਡ 'ਤੇ ਗੜੇਮਾਰੀ ਕਾਰਨ ਕਈ ਕਾਰਾਂ ਦੇ ਸ਼ੀਸ਼ੇ ਟੁੱਟ ਗਏ।
ਪੰਜਾਬ ਦੇ ਇਹਨਾਂ ਜ਼ਿਲ੍ਹਾ ਵਿੱਚ ਅਲਰਟ (Weather Update)
-ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
-ਸ਼ਨੀਵਾਰ ਸ਼ਾਮ 5.30 ਵਜੇ ਤੱਕ ਅੰਮ੍ਰਿਤਸਰ 'ਚ 11, ਲੁਧਿਆਣਾ 'ਚ 6, ਪਟਿਆਲਾ 'ਚ 7 ਅਤੇ ਜਲੰਧਰ 'ਚ 17 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਚੰਡੀਗੜ੍ਹ
ਚੰਡੀਗੜ੍ਹ ਵਿੱਚ ਵੀ ਅੱਜ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣਗੇ। ਮੀਂਹ ਅਤੇ ਤੂਫਾਨ ਦੀ ਸੰਭਾਵਨਾ। ਤਾਪਮਾਨ 14 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ ਦਾ ਔਰੇਂਜ ਅਲਰਟ, ਘਰ ਤੋਂ ਨਿਕਲਣ ਤੋਂ ਪਹਿਲਾ ਜਾਣੋ ਆਪਣੋ ਸ਼ਹਿਰਾ ਦਾ ਹਾਲ
ਤੇਜ਼ ਹਵਾਵਾਂ ਕਾਰਨ ਇੱਕ ਟਰੈਕਟਰ ਟਰਾਲੀ ਵੀ ਪਲਟ ਗਈ (Weather Update)
ਬਠਿੰਡਾ ਦੇ ਪਿੰਡ ਭਗਤ ਭਾਈ ਡੇਰਾ ਬਿਆਸ ਵਿੱਚ ਸ਼ਨੀਵਾਰ ਨੂੰ ਤੇਜ਼ ਹਵਾਵਾਂ ਕਾਰਨ ਇੱਕ ਟਰੈਕਟਰ ਟਰਾਲੀ ਵੀ ਪਲਟ ਗਈ। ਜਿਸ 'ਚ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 2 ਜ਼ਖਮੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ।