Punjab Weather Update: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਪੰਜਾਬ ਵਿੱਚ ਹੁਣ ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਜ਼ਿਆਦਾ ਵਧਣ ਦੇ ਆਸਾਰ ਹਨ। ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਅਕਸਰ ਸਲਾਹ ਦਿੱਤੀ ਜਾ ਰਹੀ ਹੈ ਕਿ ਵਾਹਨਾਂ ਨੂੰ ਹੌਲੀ ਚਲਾਇਆ ਜਾਵੇ ਤਾਂ ਜੋ ਕੋਈ ਹਾਦਸਾ ਨਾ ਹੋਵੇ।


COMMERCIAL BREAK
SCROLL TO CONTINUE READING

ਪੰਜਾਬ ਦੇ ਔਸਤ ਤਾਪਮਾਨ 'ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ।


ਇਹ ਵੀ ਪੜ੍ਹੋ: Punjab Weather Update: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਦੀ ਚੇਤਾਵਨੀ! ਪਠਾਨਕੋਟ ਰਿਹਾ ਸਭ ਤੋਂ ਠੰਢਾ, ਜਾਣੋ ਆਪਣੇ ਸ਼ਹਿਰ ਦਾ ਹਾਲ 
 


 ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਦੇ 5 ਜ਼ਿਲ੍ਹੇ ਧੁੰਦ ਦੀ ਲਪੇਟ 'ਚ ਹਨ ਜਿਸ ਕਰਕੇ ਮੌਸਮ ਵਿਭਾਗ ਵੱਲੋਂ ਅੱਜ ਯੈਲੋ  ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਿਕ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਨੇੜੇ ਰਹਿ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।


ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: Punjab Breaking Live Updates: ਸੋਹਾਣਾ 'ਚ ਡਿੱਗੀ ਵੱਡੀ ਬਹੁਮੰਜ਼ਿਲਾ ਇਮਾਰਤ, ਰੈਸਕਿਊ ਅਪ੍ਰੇਸ਼ਨ ਜਾਰੀ , ਜਾਣੋ ਹੁਣ ਤੱਕ ਦੇ ਅਪਡੇਟਸ