Punjab Chandigarh Weather: ਪੰਜਾਬ ਦੇ 3 ਜ਼ਿਲ੍ਹਿਆਂ `ਚ ਮੀਂਹ ਦੀ ਸੰਭਾਵਨਾ; ਸਵੇਰੇ-ਸ਼ਾਮ ਵਧੀ ਠੰਢ, ਜਾਣੋ ਆਪਣੇ ਸ਼ਹਿਰ ਦਾ ਹਾਸ
Punjab Chandigarh Weather: ਪੰਜਾਬ ਦੇ 3 ਜ਼ਿਲ੍ਹਿਆਂ `ਚ ਮੀਂਹ ਦੀ ਸੰਭਾਵਨਾ ਹੈ ਅਤੇ ਸਵੇਰੇ-ਸ਼ਾਮ ਠੰਢ ਵਧ ਗਈ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
Punjab Chandigarh Weather: ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ-ਸ਼ਾਮ ਠੰਡ ਵਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਕਾਰਨ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ ਡਿੱਗ ਰਿਹਾ ਹੈ। ਚੰਡੀਗੜ੍ਹ ਵਿੱਚ AQI ਦੀ ਸਥਿਤੀ ਪੰਜਾਬ ਨਾਲੋਂ ਵੀ ਮਾੜੀ ਹੈ। ਚੰਡੀਗੜ੍ਹ ਦਾ AQI ਮੰਗਲਵਾਰ ਸਵੇਰੇ 5 ਵਜੇ 228 ਦਰਜ ਕੀਤਾ ਗਿਆ। ਸ਼ਹਿਰ ਹੁਣ ਔਰੇਂਜ ਜ਼ੋਨ ਵਿੱਚ ਆ ਗਿਆ ਹੈ। ਦੀਵਾਲੀ 'ਤੇ ਹਾਲਾਤ ਵਿਗੜਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: Diljit Dosanjh Concert in JLN Stadium: ਦਿਲਜੀਤ ਦੇ ਕੰਸਰਟ ਤੋਂ ਬਾਅਦ JLN ਸਟੇਡੀਅਮ ਬਣ ਗਿਆ ਕੂੜਾ ਘਰ, ਖਿਡਾਰੀ ਪਰੇਸ਼ਾਨ, ਵੇਖੋ ਹਾਲਤ
ਅਕਸਰ ਦੇਖਿਆ ਹੋਵੇਗਾ ਕਿ ਅਕਤੂਬਰ ਦੇ ਮਹੀਨੇ ਤੋਂ ਬਾਅਦ ਮੌਸਮ ਵਿੱਚ ਅਹਿਮ ਤਬਦੀਲੀਆਂ ਆਉਣ ਲੱਗਦੀਆਂ ਹਨ। ਇਸ ਦੌਰਾਨ ਗਰਮੀ ਦਾ ਅਸਰ ਘਟਣਾ ਸ਼ੁਰੂ ਹੁੰਦਾ ਹੈ ਅਤੇ ਠੰਢ ਹੌਲੀ-ਹੌਲੀ ਆਪਣਾ ਪ੍ਰਭਾਵ ਵਿਖਾਉਣ ਲੱਗਦੀ ਹੈ। ਸਵੇਰ ਅਤੇ ਸ਼ਾਮ ਨੂੰ ਹਵਾਵਾਂ ਠੰਢੀਆਂ ਹੋਣ ਲੱਗਦੀਆਂ ਹਨ ਅਤੇ ਦਿਨਾਂ ਵਿੱਚ ਤਾਪਮਾਨ ਹੌਲੀ-ਹੌਲੀ ਘਟਦਾ ਹੈ, ਜਿਸ ਨਾਲ ਮੌਸਮ ਸੁਹਾਵਣਾ ਮਹਿਸੂਸ ਹੁੰਦਾ ਹੈ।
ਇਹ ਵੀ ਪੜ੍ਹੋ: . Punjab Chandigarh Weather: ਪੰਜਾਬ ਤੇ ਚੰਡੀਗੜ੍ਹ 'ਚ ਅੱਜ ਵਧੀ ਠੰਡ, ਅੰਮ੍ਰਿਤਸਰ ਦਾ AQI 260 ਤੱਕ ਪਹੁੰਚਿਆ
ਪੰਜਾਬ ਵਿੱਚ ਠੰਢ ਹੁਣ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਹੈ। ਮੌਸਮ ਵਿਭਾਗ ਦੇ ਨਵੇਂ ਅਪਡੇਟ ਅਨੁਸਾਰ, ਅਗਲੇ ਕੁਝ ਦਿਨਾਂ ਵਿੱਚ ਸੂਬੇ ਵਿੱਚ ਠੰਢ ਦਾ ਪ੍ਰਭਾਵ ਵੱਧਣਾ ਸ਼ੁਰੂ ਹੋ ਜਾਵੇਗਾ। ਤਾਪਮਾਨ ਵਿੱਚ ਗਿਰਾਵਟ ਦੇ ਸੰਕੇਤ ਦਿੱਤੇ ਗਏ ਹਨ, ਜਿਸ ਨਾਲ ਸਵੇਰਾਂ ਅਤੇ ਰਾਤਾਂ ਵਿੱਚ ਹਵਾ ਠੰਡੀ ਹੋਵੇਗੀ। ਖਾਸ ਕਰਕੇ ਪੰਜਾਬ ਦੇ ਪਹਾੜੀ ਅਤੇ ਉੱਤਰੀ ਇਲਾਕਿਆਂ ਵਿੱਚ ਠੰਢ ਦਾ ਜ਼ੋਰ ਜ਼ਿਆਦਾ ਹੋਵੇਗਾ। ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਲੋਕਾਂ ਨੂੰ ਆਪਣੀ ਸਿਹਤ ਦੀ ਸੰਭਾਲ ਕਰਨ ਅਤੇ ਗਰਮ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾ ਰਹੀ ਹੈ, ਕਿਉਂਕਿ ਅਗਲੇ ਕੁਝ ਦਿਨ ਠੰਢੀ ਹਵਾਵਾਂ ਦੇ ਨਾਲ ਬਹੁਤ ਠੰਢੀ ਰਾਤਾਂ ਆ ਸਕਦੀਆਂ ਹਨ।