Punjab Chandigarh Weather: ਪੰਜਾਬ ਅਤੇ ਚੰਡੀਗੜ੍ਹ `ਚ ਮੌਸਮ ਖੁਸ਼ਕ, AQI 300 ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ!
Weather Update: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ `ਚ ਅਜੇ ਕੋਈ ਬਦਲਾਅ ਨਹੀਂ ਨਜ਼ਰ ਆਇਆ ਹੈ ਪਰ ਸਵੇਰ ਵੇਲੇ ਥੋੜੀ ਠੰਡ ਵੱਧ ਗਈ ਹੈ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ।
Punjab Chandigarh Weather Update: ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਸੀਜ਼ਨ ਦੀ ਪਹਿਲੀ ਸੰਘਣੀ ਧੁੰਦ ਅੱਜ ਸਵੇਰੇ ਦੇਖਣ ਨੂੰ ਮਿਲੀ, ਜਿਸ ਕਾਰਨ ਸਵੇਰੇ ਹੀ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਹੀਂ ਆਇਆ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ ਪਰ ਪ੍ਰਦੂਸ਼ਣ ਦਾ ਵਧਦਾ ਪੱਧਰ ਲੋਕਾਂ ਨੂੰ ਪ੍ਰੇਸ਼ਾਨ ਕਰੇਗਾ।
ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਨਵਾਂ ਅਪਡੇਟ ਵੀ ਆਇਆ ਹੈ। ਦਰਅਸਲ, ਮੌਸਮ ਵਿਭਾਗ ਨੇ ਸੂਬੇ ਵਿੱਚ ਠੰਡ ਦੇ ਅਚਾਨਕ ਵਧਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ 26 ਅਕਤੂਬਰ ਤੋਂ ਸੂਬੇ ਦਾ ਮੌਸਮ ਬਦਲ ਸਕਦਾ ਹੈ, ਜਿਸ ਕਾਰਨ ਠੰਢ ਵਧੇਗੀ। ਅਜਿਹੇ 'ਚ ਵਿਭਾਗ ਨੇ ਪੰਜਾਬ ਦੇ ਲੋਕਾਂ ਨੂੰ ਗਰਮ ਕੱਪੜੇ ਉਤਾਰਨ ਦੀ ਸਲਾਹ ਦਿੱਤੀ ਹੈ।
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ
ਦੂਜੇ ਪਾਸੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab Stubble Burning Case: ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੀ ਗਿਰਾਵਟ ਦਰਜ
ਇਸ ਸਮੇਂ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦਾ ਪ੍ਰਦੂਸ਼ਣ ਪੱਧਰ ਯੈਲੋ ਜ਼ੋਨ ਵਿੱਚ ਹੈ। ਜਦੋਂ ਕਿ ਮੰਡੀ ਗੋਬਿੰਦਗੜ੍ਹ ਵਿੱਚ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 226 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੀਰਵਾਰ ਨੂੰ ਸ਼ਾਮ 6 ਵਜੇ ਇੱਥੇ AQI 322 ਦਰਜ ਕੀਤਾ ਗਿਆ।
ਪੰਜਾਬ ਵਿੱਚ ਹੁਣ ਤੱਕ ਖੇਤਾਂ ਨੂੰ ਅੱਗ ਲੱਗਣ ਦੀਆਂ 1,638 ਘਟਨਾਵਾਂ ਦਰਜ ਹੋ ਚੁੱਕੀਆਂ ਹਨ, ਜੋ ਪਿਛਲੇ ਸਾਲ ਨਾਲੋਂ 16 ਫੀਸਦੀ ਘੱਟ ਹਨ। ਪਿਛਲੇ ਸਾਲ 23 ਅਕਤੂਬਰ ਤੱਕ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 1,946 ਘਟਨਾਵਾਂ ਵਾਪਰੀਆਂ ਸਨ।