Punjab Weather Update: ਪੰਜਾਬ-ਚੰਡੀਗੜ੍ਹ 'ਚ ਫਿਰ ਤੋਂ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ 21 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।
Trending Photos
Punjab Chandigarh Weather Update: ਪੰਜਾਬ-ਚੰਡੀਗੜ੍ਹ 'ਚ ਹੁਣ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ। ਬੀਤੇ ਦਿਨੀ ਪੰਜਾਬ ਵਿੱਚ ਠੰਡੀਆਂ ਹਵਾਵਾਂ ਚੱਲੀਆਂ ਅਤੇ ਅੱਜ ਸਵੇਰੇ ਧੁੰਦ ਨੇ ਵੀ ਦਸਤਕ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ-ਚੰਡੀਗੜ੍ਹ 'ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਆਦਮਪੁਰ ਏਅਰਫੋਰਸ ਸਟੇਸ਼ਨ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਠੰਢਾ ਰਿਹਾ।
ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਅਲਰਟ
ਇੱਥੇ ਤਾਪਮਾਨ 0.7 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ (Punjab Chandigarh Weather Update) ਵਿੱਚ ਅੱਜ ਵੀ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਆਸਾ ਨਗਰ ਅਤੇ ਮਲੇਰਕੋਟਲਾ ਵਿੱਚ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Weather Update: ਪੰਜਾਬ ਤੇ ਚੰਡੀਗੜ੍ਹ 'ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਮੌਸਮ ਵਿਭਾਗ ਮੁਤਾਬਕ ਹੁਣ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਜੰਮੂ-ਕਸ਼ਮੀਰ-ਲਦਾਖ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਤੇ ਪਵੇਗਾ। ਇੱਥੇ ਹਲਕੀ, ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੇਕਰ ਇਸ ਦੌਰਾਨ ਚੰਗੀ ਬਰਫਬਾਰੀ ਹੁੰਦੀ ਹੈ ਤਾਂ ਪੰਜਾਬ ਦਾ ਤਾਪਮਾਨ ਹੋਰ ਹੇਠਾਂ ਆ ਜਾਵੇਗਾ। ਇਨ੍ਹਾਂ ਦਿਨਾਂ ਵਿਚ ਇਸ ਦਾ ਮੁੱਖ ਕਾਰਨ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵਿਚ (Punjab Chandigarh Weather Update) ਚੱਲ ਰਹੀਆਂ ਹਵਾਵਾਂ ਹਨ। ਬਰਫ਼ਬਾਰੀ ਤੋਂ ਬਾਅਦ ਇਹ ਹਵਾਵਾਂ ਠੰਢੀਆਂ ਹੋ ਕੇ ਮੈਦਾਨੀ ਇਲਾਕਿਆਂ ਵੱਲ ਆਉਂਦੀਆਂ ਹਨ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਂਦੀ ਹੈ। ਚੰਡੀਗੜ੍ਹ ਵਿੱਚ ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।