Punjab Weather Update: ਪੰਜਾਬ ਵਿੱਚ ਲੋਕਾਂ ਨੂੰ ਅੱਜ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਹਲਕੀ ਹਲਕੀ ਬਾਰਿਸ਼ ਹੋ ਰਹੀ ਹੈ ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ।  ਦੇਸ਼ 'ਚ ਪੈ ਰਹੀ ਗਰਮੀ ਦੇ ਵਿਚਕਾਰ ਅੱਜ ਕਈ ਸੂਬਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਅਨੁਸਾਰ (Punjab Weather Update) 13 ਅਤੇ 14 ਅਪ੍ਰੈਲ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ, ਲੱਦਾਖ ਵਿੱਚ ਹਲਕੀ ਤੋਂ ਦਰਮਿਆਨੀ ਗਰਜ ਨਾਲ ਤੂਫਾਨ ਆਉਣ ਦੀ ਸੰਭਾਵਨਾ ਸੀ। ਇਸ ਦੌਰਾਨ ਕਈ ਥਾਵਾਂ 'ਤੇ ਤੇਜ਼ ਹਵਾਵਾਂ (ਤੂਫਾਨ) ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।


ਇੱਕ ਪਾਸੇ ਕਿਸਾਨਾਂ ਦੀ ਖੇਤਾਂ ਦੇ ਵਿੱਚ ਖੜੀ ਕਣਕ ਖਰਾਬ ਹੋ ਰਹੀ ਹੈ ਪਰ ਦੂਸਰੇ ਪਾਸੇ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਕਣਕ ਦੀ ਫਸਲ ਬਿਲਕੁਲ ਭਿੱਜ ਚੁੱਕੀ ਹੈ, ਮਾਰਕੀਟ ਕਮੇਟੀ ਅਤੇ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੁੱਲੀ ਹੈ, ਮੰਡੀ ਦੇ ਵਿੱਚ ਜਿਆਦਾਤਰ ਸਫਾਈ ਦੇ ਪ੍ਰਬੰਧ ਵੀ ਮਾੜੇ ਨਜ਼ਰ ਆਏ। ਕਿਸਾਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਤਿੰਨ ਤੋਂ ਚਾਰ ਦਿਨ ਹੋ ਚੁੱਕੇ ਨੇ ਕੋਈ ਸਰਕਾਰੀ ਖਰੀਦ ਏਜੰਸੀ ਸਾਡੀ ਕਣਕ ਦੀ ਫਸਲ ਨਹੀਂ ਖਰੀਦ ਰਹੀ, ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰਾਂ ਦੀ ਮਾਰ ਤੇ ਦੂਸਰੇ ਪਾਸੇ ਕੁਦਰਤ ਦੀ ਮਾਰ ਸਾਨੂੰ ਝੱਲਣੀ ਪੈ ਰਹੀ ਹੈ। ਸਾਡੀ ਫਸਲ ਦਾ ਬਹੁਤ ਜਿਆਦਾ ਨੁਕਸਾਨ ਹੋ ਰਿਹਾ ਹੈ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕੀ ਸਰਕਾਰੀ ਏਜੰਸੀਆਂ ਤੋਂ ਖਰੀਦ ਆ ਜਿਹੜੀ ਇਹ ਸ਼ੁਰੂ ਕਰਵਾਈ ਜਾਵੇ, ਉਹਨਾਂ ਕਿਹਾ ਕਿ ਮੰਡੀ ਦੇ ਵਿੱਚ ਤਰਪਾਲਾਂ ਦੀ ਬਹੁਤ ਜਿਆਦਾ ਘਟੀਆ ਹਨ। 


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਫਿਰ ਬਦਲਿਆ ਮੌਸਮ, ਅੱਜ ਪੈ ਸਕਦਾ ਮੀਂਹ!  ਦੋ ਦਿਨ ਆਰੇਂਜ ਅਲਰਟ 

ਮੀਂਹ ਕਾਰਨ ਅੱਜ ਤਾਪਮਾਨ ਡਿੱਗ ਜਾਵੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ ਤੂਫਾਨ, ਮੀਂਹ ਅਤੇ ਗੜਿਆਂ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ। ਇਸ ਸਮੇਂ ਕਿਸਾਨ ਕਣਕ ਦੀ ਵਾਢੀ ਅਤੇ ਪਿੜਾਈ ਕਰ ਰਹੇ ਹਨ। ਹਰਿਆਣਾ, ਪੰਜਾਬ, ਯੂਪੀ ਅਤੇ ਮੱਧ ਪ੍ਰਦੇਸ਼ ਵਿੱਚ ਕਣਕ ਦੀ ਕਾਸ਼ਤ ਵੱਡੇ ਪੱਧਰ 'ਤੇ ਹੁੰਦੀ ਹੈ।


ਮੌਸਮ ਵਿਭਾਗ ਨੇ ਇਕ ਬਿਆਨ 'ਚ ਕਿਹਾ ਕਿ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਵਿਭਾਗ ਨੇ ਲੋਕਾਂ ਅਤੇ ਪਸ਼ੂਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਖੁੱਲ੍ਹੇ ਵਿੱਚ ਨਾ ਘੁੰਮਣ ਦੀ ਸਲਾਹ ਦਿੱਤੀ ਹੈ। ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਪੱਕੀਆਂ ਫਸਲਾਂ ਦੀ ਤੁਰੰਤ ਵਾਢੀ ਕਰਨ ਅਤੇ ਉਹਨਾਂ ਨੂੰ ਸੁਰੱਖਿਅਤ ਥਾਵਾਂ 'ਤੇ ਢੱਕ ਕੇ ਰੱਖਣ।


ਬੀਤੇ ਦਿਨੀ ਮੌਸਮ ਵਿਭਾਗ (Punjab Weather Update) ਨੇ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ ਜਿਸ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਅੱਜ ਮੀਂਹ ਪੈ ਰਿਹਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।