Panjab University News: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਹੋਸਟਲ ਬਣਾਉਣ ਲਈ ਦਿੱਤੀ ਵੱਡੀ ਰਕਮ
CM Bhagwant Mann on hostels in Chandigarh`s Panjab University: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ `ਚ ਲਿਖਿਆ ਕਿ, `ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ...`
Chandigarh Panjab University News: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੂਨੀਵਰਸਿਟੀ 'ਚ ਹੋਸਟਲ ਬਣਾਉਣ ਲਈ ਵੱਡੀ ਰਕਮ ਦਿੱਤੀ ਗਈ ਹੈ। (Punjab CM Bhagwant Mann on hostels in Chandigarh's Panjab University)
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕੁੜੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਉਨ੍ਹਾਂ ਟਵੀਟ 'ਚ ਲਿਖਿਆ ਕਿ, "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ...ਪਿਛਲੇ ਦਿਨੀਂ ਯੂਨੀਵਰਸਿਟੀ ਵਿਖੇ ਕੁੜੀਆਂ ਤੇ ਮੁੰਡਿਆਂ ਦੇ ਹੋਸਟਲ ਬਣਾਉਣ ਲਈ ਪ੍ਰਵਾਨਗੀ ਦਿੱਤੀ ਸੀ ਤੇ ਮੈਂ ਆਪ ਮੌਕੇ 'ਤੇ ਜਾ ਕੇ ਨਿਰੀਖਣ ਵੀ ਕੀਤਾ ਸੀ... ਹੁਣ ਮੈਂ ਕੁੜੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕਰ ਦਿੱਤੇ ਨੇ...ਯੂਨੀਵਰਸਿਟੀ ਵਿਖੇ ਸ਼ਾਨਦਾਰ ਹੋਸਟਲ ਬਣਾਵਾਂਗੇ...."
ਉਨ੍ਹਾਂ ਬਾਅਦ ਵਿੱਚ ਇਹ ਵੀ ਕਿਹਾ ਕਿ "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਹੈ ਜਿਸਦੀ ਰਾਖੀ ਲਈ ਅਸੀਂ ਵਚਨਬੱਧ ਹਾਂ..." (Punjab CM Bhagwant Mann on hostels in Chandigarh's Panjab University)
ਇਹ ਵੀ ਪੜ੍ਹੋ: Punjab News: ਸਹਿਕਾਰੀ ਸਭਾਵਾਂ ਨੂੰ 60 ਫੀਸਦੀ 'ਡੀਏਪੀ' ਦੀ ਅਲਾਟਮੈਂਟ ਯਕੀਨੀ ਬਣਾਉਣ ਦੀ ਹਿਦਾਇਤ
ਦੱਸ ਦਈਏ ਕਿ 25 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿਖੇ ਬਣ ਰਹੇ ਹੋਸਟਲ ਦਾ ਨਿਰੀਖਣ ਕੀਤਾ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਨ੍ਹਾਂ ਹੋਸਟਲਾਂ ਦੇ ਬਣਨ ਤੋਂ ਬਾਅਦ ਵਿਦਿਆਰਥੀ ਵਧੇਰੇ ਧਿਆਨ ਨਾਲ ਪੜ੍ਹਾਈ ਕਰ ਸਕਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕੈਂਪਸ ਵਿੱਚ ਹੀ ਰਿਹਾਇਸ਼ ਦੀ ਸਹੂਲਤ ਮਿਲੇਗੀ ਅਤੇ ਇਸਦੇ ਨਾਲ ਉਨ੍ਹਾਂ ਨੂੰ ਕਿਤੇ ਹੋਰ ਖੱਜਲ-ਖੁਆਰ ਹੋਣ ਦੀ ਲੋੜ ਨਹੀਂ ਪਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੂਨੀਵਰਸਿਟੀ 'ਚ ਪੜ੍ਹ ਰਹੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਦਾ ਹਿੱਸਾ ਦੱਸਿਆ ਸੀ ਅਤੇ ਕਿਹਾ ਸੀ ਕਿ ਇਸ ਸੰਸਥਾ ਵੱਲੋਂ ਕਈ ਵੱਡੀ ਹਸਤੀਆਂ ਪੈਦਾ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਛਾਪ ਛੱਡੀ ਹੈ।
ਇਹ ਵੀ ਪੜ੍ਹੋ: Punjab News: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ! ਜਾਣੋ ਪੂਰਾ ਮਾਮਲਾ