Punjab News:  ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਦਫਤਰ ਵਿਖੇ ਦੁਪਹਿਰ 1 ਵਜੇ ਮੀਟਿੰਗ ਹੋਵੇਗੀ। ਦਰਅਸਲ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ NOC ਦੀ ਸ਼ਰਤ ਹਟਾਉਣ ਦਾ ਐਲਾਨ ਕੀਤਾ ਸੀ। 


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਹੁਣ ਇਸ ਸਬੰਧੀ ਨਿਯਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਸ ਵਿੱਚ ਸਰਕਾਰੀ ਅਧਿਕਾਰੀ ਅਤੇ ਸਲਾਹਕਾਰ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪੂਰੀ ਰਣਨੀਤੀ ਦੇ ਨਾਲ-ਨਾਲ ਨਿਯਮਾਂ ਨੂੰ ਅੰਤਮ ਰੂਪ ਦਿੱਤਾ ਜਾਵੇਗਾ।


ਸਰਕਾਰ ਇਸ ਮਾਮਲੇ ਵਿੱਚ ਅਜਿਹੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਬਾਅਦ ਵਿੱਚ ਕੋਈ ਕਾਨੂੰਨੀ ਅੜਚਣ ਨਾ ਆਵੇ। ਨਾਲ ਹੀ, ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਇਸ ਪ੍ਰਣਾਲੀ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।


ਇਹ ਵੀ ਪੜ੍ਹੋ:  Punjab News: CM ਭਗਵੰਤ ਮਾਨ ਦਾ ਵੱਡਾ ਫੈਸਲਾ- ਹਰ ਕਿਸਮ ਦੀਆਂ ਰਜਿਸਟਰੀਆਂ 'ਤੇ NOC ਵਾਲੀ ਸ਼ਰਤ ਖ਼ਤਮ


ਮੰਗਲਵਾਰ ਨੂੰ, ਸੀਐਮ ਭਗਵੰਤ ਮਾਨ ਨੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਐਲਾਨ ਕੀਤਾ ਸੀ ਕਿ ਉਹ ਸੂਬੇ ਦੀਆਂ ਸਾਰੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਨੂੰ ਖਤਮ ਕਰਨ ਜਾ ਰਹੇ ਹਨ। ਨਾਲ ਹੀ ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਫਿਰ ਡੇਰਾਬੱਸੀ ਵਿੱਚ ਇੱਕ ਪ੍ਰੋਗਰਾਮ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ।


ਕਲੋਨੀ ਕੱਟਣ ਲਈ ਕਾਲੋਨਾਈਜ਼ਰ ਨੂੰ ਲਾਲ ਰੰਗ ਦਾ ਸਟੈਂਪ ਪੇਪਰ ਲੈਣਾ ਪਵੇਗਾ। ਬਿਨੈਕਾਰ ਨੂੰ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਉਹ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਮਿਲੇਗੀ। ਅਜਿਹੇ 'ਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਭਵਿੱਖ ਵਿੱਚ ਕਿਸੇ ਵੀ ਗੈਰ ਕਾਨੂੰਨੀ ਕਲੋਨੀ ਨੂੰ ਨਹੀਂ ਕੱਟਣ ਦਿੱਤਾ ਜਾਵੇਗਾ।